Home /News /punjab /

SGPC ਤਾਂਬੇ ਦੇ ਸਿੱਕੇ ਜਾਰੀ ਕਰਨ ਦੀ ਬਣਾ ਰਿਹਾ ਯੋਜਨਾ, ਇਸ ਲਈ ਵਿਸ਼ੇਸ਼ ਲੋਗੋ ਕੀਤਾ ਗਿਆ ਤਿਆਰ

SGPC plans to launch copper coins: ਸ਼੍ਰੋਮਣੀ ਕਮੇਟੀ ਨੇ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੀ ਤਰਜ਼ 'ਤੇ,ਸਾਕਾ (ਕਤਲੇਆਮ) ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਸਿੱਕੇ, ਡਾਕ ਟਿਕਟ ਅਤੇ ਲਿਫਾਫੇ ਜਾਰੀ ਕਰਨ ਦੀ ਯੋਜਨਾ ਬਣਾਈ ਹੈ। ਹਾਲਾਂਕਿ ਇਸ ਵਾਰ ਸ਼੍ਰੋਮਣੀ ਕਮੇਟੀ ਨੇ ਉਪਲਬਧਤਾ ਤੇ ਕਿਫਾਇਤੀ ਹੋਣ ਕਰਕੇ ਸੋਨੇ ਚਾਂਦੀ ਦੀ ਥਾਂ ਤਾਂਬੇ ਦੇ ਸਿੱਕੇ ਜਾਰੀ ਕਰਨ ਦਾ ਫੈਲਸਾ ਕੀਤਾ ਹੈ।

ਹੋਰ ਪੜ੍ਹੋ ...
 • Share this:

  ਸ਼੍ਰੋਮਣੀ ਕਮੇਟੀ ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਵੀ ਸਮਾਗਮ ਮਨਾਉਣ ਦਾ ਇਰਾਦਾ ਰੱਖਦੀ ਹੈ। ਵੀਜ਼ਾ ਸਹੂਲਤ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਨੂੰ ਪਹਿਲਾਂ ਹੀ ਇੱਕ ਪੱਤਰ ਭੇਜ ਦਿੱਤਾ ਗਿਆ ਹੈ। ਸਿੱਕਿਆਂ ਤੋਂ ਇਲਾਵਾ, ਐਸਜੀਪੀਸੀ, ਭਾਰਤੀ ਡਾਕ ਵਿਭਾਗ ਨਾਲ ਤਾਲਮੇਲ ਕਰਕੇ, ਇਸ ਮੌਕੇ 'ਤੇ ਵਿਸ਼ੇਸ਼ ਡਾਕ ਟਿਕਟਾਂ ਅਤੇ ਲਿਫਾਫੇ ਵੀ ਜਾਰੀ ਕਰਨਾ ਚਾਹੁੰਦੀ ਹੈ।

  ਇਹ ਸਮਾਗਮ 30 ਅਕਤੂਬਰ ਨੂੰ ਪੈਂਦਾ ਹੈ ਅਤੇ ਹਸਨ ਅਬਦਾਲ, ਰਾਵਲਪਿੰਡੀ ਦੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਮਨਾਇਆ ਜਾਂਦਾ ਹੈ, ਜਿਸ ਵਿਚ ਦੁਨੀਆ ਭਰ ਦੇ 'ਨਾਨਕਨਾਮ ਲੇਵਾ' ਸ਼ਰਧਾਲੂ ਸ਼ਰਧਾ ਨਾਲ ਹਾਜ਼ਰ ਹੁੰਦੇ ਹਨ। ਸ਼੍ਰੋਮਣੀ ਕਮੇਟੀ ਨੇ ਪੀਐਸਜੀਪੀਸੀ ਨੂੰ ਜੁਲਾਈ ਵਿੱਚ ਪ੍ਰੋਗਰਾਮ ਬਾਰੇ ਵਿਚਾਰ ਵਟਾਂਦਰੇ ਲਈ ਛੇ ਮੈਂਬਰੀ ਵਫ਼ਦ ਦੇ ਦੌਰੇ ਦੀ ਸ਼ੁਰੂਆਤ ਵਿੱਚ ਸਹੂਲਤ ਦੇਣ ਲਈ ਕਿਹਾ ਹੈ ਤਾਂ ਜੋ ਇਸ ਅਨੁਸਾਰ ਪ੍ਰਬੰਧ ਕੀਤੇ ਜਾ ਸਕਣ। ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਕਾਰਜਕਾਰਨੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਧਰਮ ਪ੍ਰਚਾਰ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ, ਯਾਤਰਾ ਇੰਚਾਰਜ ਰਜਿੰਦਰ ਸਿੰਘ ਰੂਬੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਗੁਰਮੀਤ ਸਿੰਘ ਸ਼ਾਮਲ ਹਨ।

  ਵਿਸ਼ੇਸ਼ ਲੋਗੋ ਕੀਤਾ ਗਿਆ ਤਿਆਰ

  ਅਭਿਆਸੀ ਨੇ ਕਿਹਾ ਕਿ ਪਾਕਿਸਤਾਨੀ ਸੰਸਥਾ ਦੇ ਸੰਚਾਰ ਦਾ ਅਜੇ ਵੀ ਇੰਤਜ਼ਾਰ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਲੋਗੋ ਤਿਆਰ ਕੀਤਾ ਗਿਆ ਹੈ, ਇਸ ਤੋਂ ਇਲਾਵਾ ਵਿਸ਼ੇਸ਼ ਤਾਂਬੇ ਦੇ ਸਿੱਕੇ ਜਾਰੀ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਜਿਸ ਦੇ ਇੱਕ ਪਾਸੇ ਸਿੱਖ ਸੰਸਥਾ ਦਾ ਲੋਗੋ ਅਤੇ ਦੂਜੇ ਪਾਸੇ ਗੁਰਦੁਆਰਾ ਪੰਜਾ ਸਾਹਿਬ ਦੀ ਤਸਵੀਰ ਹੋਵੇਗੀ। "ਇਸੇ ਤਰ੍ਹਾਂ, ਇੱਕ ਵਿਸ਼ੇਸ਼ ਡਾਕ ਟਿਕਟ ਅਤੇ ਲਿਫ਼ਾਫ਼ਾ ਵੀ ਪੇਸ਼ ਕੀਤਾ ਜਾਵੇਗਾ।"

  ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਵੀ ਕਰਵਾਏ ਜਾਣਗੇ। ਗੁਰਦੁਆਰਾ ਪੰਜਾ ਸਾਹਿਬ ਵਿਖੇ 28 ਅਕਤੂਬਰ ਨੂੰ ਅਖੰਡ ਪਾਠ ਆਰੰਭ ਕਰਕੇ 30 ਅਕਤੂਬਰ ਨੂੰ ਭੋਗ ਪਾਏ ਜਾਣਗੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾਵੇਗਾ। ਇਸ ਮੌਕੇ ਇੱਕ ਵਿਸ਼ੇਸ਼ ਜਥਾ ਵੀ ਪਾਕਿਸਤਾਨ ਭੇਜਿਆ ਜਾਵੇਗਾ।
  Published by:rupinderkaursab
  First published:

  Tags: Dsgpc, Punjab, SGPC

  ਅਗਲੀ ਖਬਰ