ਸ਼੍ਰੋਮਣੀ ਕਮੇਟੀ ਨੂੰ ਤੋੜਣ ਦੀ ਕੋਸ਼ਿਸ਼ ਕਰ ਰਹੇ ਹਨ ਪੰਜਾਬ ਦੇ ਮੁੱਖ ਮੰਤਰੀ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ਉਤੇ ਦੋਸ਼ ਲਾਏ
ਕਿਹਾ, ਜਦੋਂ ਵੀ ਸ਼੍ਰੋਮਣੀ ਕਮੇਟੀ ਚੋਣਾਂ ਆਉਂਦੀਆਂ ਹਨ ਤਾਂ ਕਾਂਗਰਸ ਉਸ ਵਿੱਚ ਦਖਲ ਅੰਦਾਜ਼ੀ ਕਰਦੀ ਹੈ ਪਰ ਹਰ ਵਾਰ ਉਸਨੂੰ ਮੂੰਹ ਦੀ ਖਾਣੀ ਪਈ ਹੈ
- news18-Punjabi
- Last Updated: October 29, 2020, 5:29 PM IST
MUNISH GARG
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ਉਤੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਚਾਹੁੰਦੇ ਹਨ।
ਅੱਜ ਦਮਦਮਾ ਸਾਹਿਬ ਪੁੱਜੇ ਭਾਈ ਲੌਂਗੋਵਾਲ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸਤਿਕਾਰ ਕਮੇਟੀ ਵਾਲੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚ ਸਿੱਧੀ ਦਖਲ ਅੰਦਾਜ਼ੀ ਕਰ ਰਹੇ ਸਨ ਅਤੇ ਸਬੂਤ ਮਿਲੇ ਹਨ ਕਿ ਉਹ ਉਥੇ ਨਸ਼ਾ ਵਗੈਰਾ ਵੀ ਕਰਦੇ ਸਨ। ਹੁਣ ਉਹਨਾਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਉਤੇ ਹਮਲਾ ਕਰਨ ਦੇ ਇਵਜ਼ ਵਜੋਂ ਮਾਮਲੇ ਦਰਜ ਕਰਨ ਉਪਰੰਤ ਜੇਲ੍ਹਾਂ ਵਿਚ ਤਾਂ ਕੀ ਸੁੱਟਣਾ ਸੀ ਸਗੋਂ ਉਲਟਾ ਸ਼੍ਰੋਮਣੀ ਕਮੇਟੀ ਦੇ 400 ਮੁਲਾਜ਼ਮਾਂ ਤੇ ਝੂਠਾ ਪਰਚਾ ਦਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਟਾਸਕ ਫੋਰਸ ਦੇ ਕੁੱਲ ਮੁਲਾਜ਼ਮ 400 ਵੀ ਨਹੀਂ ਹਨ।ਲੌਂਗੋਵਾਲ ਨੇ ਕਿਹਾ ਕਿ ਇਸ ਤੋਂ ਸਾਬਿਤ ਹੁੰਦਾ ਹੈ ਕਿ ਕਾਂਗਰਸ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਢਾਹ ਲਾਉਣਾ ਚਾਹੁੰਦੀ ਹੈ।ਉਨ੍ਹਾਂ ਕਿਹਾ ਕਿ ਜਦੋਂ ਵੀ ਸ਼੍ਰੋਮਣੀ ਕਮੇਟੀ ਚੋਣਾਂ ਆਉਂਦੀਆਂ ਹਨ ਤਾਂ ਕਾਂਗਰਸ ਉਸ ਵਿੱਚ ਦਖਲ ਅੰਦਾਜ਼ੀ ਕਰਦੀ ਹੈ ਪਰ ਹਰ ਵਾਰ ਉਸਨੂੰ ਮੂੰਹ ਦੀ ਖਾਣੀ ਪਈ ਹੈ। ਉਹਨਾਂ ਨੇ ਬਿਨਾਂ ਕਿਸੇ ਜਥੇਬੰਦੀ ਦਾ ਨਾਂ ਲਏ ਕਿਹਾ ਕਿ ਕਾਂਗਰਸ ਦੇ ਹੱਥਠੋਕਿਆਂ ਦਾ ਇਤਿਹਾਸ ਵਿੱਚ ਕੀ ਹਸ਼ਰ ਹੁੰਦਾ ਰਿਹਾ ਹੈ ਇਸ ਤੋਂ ਹੱਥਠੋਕੇ ਸਬਕ ਲੈਣ ।