ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਜਿੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਵੱਲੋਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸੂਚਨਾ ਕੇਂਦਰ ਵਿਖੇ ਸਨਮਾਨਤ ਕੀਤਾ ਗਿਆ। ਇੰਨਾ ਹੀ ਨਹੀਂ ਐਡਵੋਕੇਟ ਧਾਮੀ ਵਲੋਂ ਸੂਚਨਾ ਕੇਂਦਰ ਵਿਖੇ ਉਪ ਰਾਸ਼ਟਰਪਤੀ ਨੂੰ ਸਿੱਖ ਮਸਲਿਆਂ ਸੰਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ।
ਵੱਖ-ਵੱਖ 9 ਬੰਦੀ ਸਿੰਘਾਂ ਦਾ ਕੀਤਾ ਗਿਆ ਹੈ ਜ਼ਿਕਰ
ਤੁਹਾਨੂੰ ਦਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਗੁਰਦੁਆਰਿਆਂ ਦੇ ਬਾਹਰ ਲਗਾਏ ਪੋਸਟਰਾਂ ਵਿੱਚ 9 ਬੰਦੀ ਸਿੰਘਾਂ ਦਾ ਜ਼ਿਕਰ ਕੀਤਾ ਗਿਆ ਹੈ। ਜਿਨ੍ਹਾਂ 'ਚ ਦਵਿੰਦਰਪਾਲ ਸਿੰਘ, ਗੁਰਮੀਤ ਸਿੰਘ ਖੇੜਾ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ ਅਤੇ ਪਰਮਜੀਤ ਸਿੰਘ ਭਿਓਰਾ ਦੇ ਨਾਲ ਸ਼ਾਮਲ ਹਨ।ਇਹ ਸਾਰੇ ਬੰਦੀ ਸਿੰਘ ਬੀਤੇ ਲੰਮੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਅਜੇ ਤੱਕ ਇਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਸਿੱਖ ਸੰਗਤ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ ਇਸੇ ਹੀ ਲੜੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਮੰਗ ਪੱਤਰ ਸੌਂਪ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Balwant Singh Rajoana, Dhami, Dsgpc, Jagtar singh Hawara, President of India