Home /News /punjab /

ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਦਾ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਰੱਖਿਆ ਜਾਵੇ ਨਾਮ-ਧਾਮੀ

ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਦਾ ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਰੱਖਿਆ ਜਾਵੇ ਨਾਮ-ਧਾਮੀ

SGPC ਐਡਵੋਕੇਟ ਧਾਮੀ ਨੇ ਕੀਤੀ ਅਪੀਲ,ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਰੱਖਿਆ ਜਾਵੇ ਨਾਮ

SGPC ਐਡਵੋਕੇਟ ਧਾਮੀ ਨੇ ਕੀਤੀ ਅਪੀਲ,ਬਾਲ ਦਿਵਸ ਦੀ ਥਾਂ ਸਾਹਿਬਜ਼ਾਦੇ ਸ਼ਹਾਦਤ ਰੱਖਿਆ ਜਾਵੇ ਨਾਮ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਵਸ ਨੂੰ ਬਾਲ ਦਿਵਸ ਨਾਂ ਦੇਣ ਦੀ ਥਾਂ 'ਤੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਂ ਰੱਖਿਆ ਜਾਵੇ। ਇਸ ਸਬੰਧੀ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤ ਦੀ ਮੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਸ ਸਬੰਧੀ ਲਿਖਿਆ ਗਿਆ ਸੀ, ਜਿਸ ਤੋਂ ਬਾਅਦ ਜਥੇਦਾਰ ਵੱਲੋਂ ਆਏ ਪੱਤਰ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਨਾਂ ਰੱਖਣ ਦੀ ਤਜਵੀਜ਼ ਆਈ ਹੈ।

ਹੋਰ ਪੜ੍ਹੋ ...
  • Share this:

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ Media ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਿਵਸ ਨੂੰ ਬਾਲ ਦਿਵਸ ਨਾਂ ਦੇਣ ਦੀ ਥਾਂ 'ਤੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਂ ਰੱਖਿਆ ਜਾਵੇ। ਇਸ ਸਬੰਧੀ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖਿਆ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤ ਦੀ ਮੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਸ ਸਬੰਧੀ ਲਿਖਿਆ ਗਿਆ ਸੀ, ਜਿਸ ਤੋਂ ਬਾਅਦ ਜਥੇਦਾਰ ਵੱਲੋਂ ਆਏ ਪੱਤਰ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਸਾਹਿਬਜ਼ਾਦੇ ਸ਼ਹਾਦਤ ਦਿਵਸ' ਨਾਂ ਰੱਖਣ ਦੀ ਤਜਵੀਜ਼ ਆਈ ਹੈ।

ਵਿਦੇਸ਼ਾਂ 'ਚ ਗੁਰੂਘਰ ਸਥਾਪਿਤ ਕਰੇਗੀ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਬੰਧੀ ਜਲਦ ਹੀ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦੇਸ਼ਾਂ 'ਚ ਸਿੱਖਾਂ ਨਾਲ ਗੱਲਬਾਤ ਕਰ ਕੇ ਵਿਦੇਸ਼ਾਂ 'ਚ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰੂਘਰ ਸਥਾਪਿਤ ਕਰੇਗੀ। ਇਸਦੇ ਨਾਲ ਹੀ ਦਿੱਲੀ ਵਿਖੇ ਵੀ ਇਕ ਵੱਡਾ ਗੁਰੂਘਰ ਤੇ ਸਰਾਂ ਸਥਾਪਿਤ ਕੀਤੇ ਜਾਣਗੇ ਤਾਂ ਜੋ ਪੰਜਾਬ ਤੋਂ ਗਈਆਂ ਸੰਗਤਾਂ ਨੂੰ ਉਥੇ ਰਹਿਣ ਦੀ ਸਹੂਲਤ ਮਿਲ ਸਕੇ। ਇੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੇਂਦਰ ਸਰਕਾਰ ਨਾਲ ਰਾਬਤਾ ਕਰਨ ਦੇ ਲਈ ਵੀ ਆਪਣਾ ਦਫਤਰ ਬਣਾਵੇਗੀ। ਪੰਜਾ ਸਾਹਿਬ ਸ਼ਤਾਬਦੀ ਨੂੰ ਦੋ ਭਾਗਾਂ ਵਿੱਚ ਮਨਾਇਆ ਜਾਵੇਗਾ 26 ਤੇ 27 ਅਕਤੂਬਰ ਨੂੰ ਅੰਮ੍ਰਿਤਸਰ ਅਤੇ 29 ਤੇ 39 ਅਕਤੂਬਰ ਨੂੰ ਪਾਕਿਸਤਾਨ ਵਿਖੇ ਵੱਡੇ ਪੱਧਰ ਤੇ ਇਹ ਸਮਾਗਮ ਮਨਾਇਆ ਜਾਵੇਗਾ।

Published by:Shiv Kumar
First published:

Tags: Akal takht, Giani harpreet singh, Martyr, President, Punjab, Punjab government, SGPC