SGPC ਨੇ ਚੁੱਕਿਆ ਅਫਗਾਨਿਸਤਾਨੀ ਸਿੱਖਾਂ ਨੂੰ ਭਾਰਤ ਲਿਆਉਣ ਦਾ ਬੀੜਾ

News18 Punjabi | News18 Punjab
Updated: August 6, 2020, 7:22 PM IST
share image
SGPC ਨੇ ਚੁੱਕਿਆ ਅਫਗਾਨਿਸਤਾਨੀ ਸਿੱਖਾਂ ਨੂੰ ਭਾਰਤ ਲਿਆਉਣ ਦਾ ਬੀੜਾ
SGPC ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ (photo-NAPINDER BRAR)

ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮੁਤਾਬਕ ਅਫਗਾਨਿਸਤਾਨ ਵੱਸਦੇ ਸਿੱਖਾਂ ’ਤੇ ਲਗਾਤਾਰ ਹੋ ਰਹੇ ਹਮਲਿਆਂ ਕਾਰਨ ਉਨ੍ਹਾਂ ਦੀ ਜ਼ਿੰਦਗੀ ਤੇ ਇੱਜ਼ਤ ਮਹਿਫੂਜ ਨਹੀਂ ਜਿਸ ਕਾਰਨ ਇਹ ਫੈਸਲਾ ਕੀਤਾ ਗਿਆ ਹੈ, ਹੁਣ ਅਫ਼ਗਾਨੀ ਸਿੱਖਾਂ ਨੂੰ ਭਾਰਤ ਵਸਾਉਣ ਲਈ ਮੱਦਦ ਕੀਤੀ ਜਾਵੇਗੀ

  • Share this:
  • Facebook share img
  • Twitter share img
  • Linkedin share img
ਅਫ਼ਗਾਨਿਸਤਾਨ ਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਐਸਜੀਪੀਸੀ ਨੇ ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਉਨ੍ਹਾਂ ਨੂੰ ਭਾਰਤ ਲਿਆਉਣ ਲਈ ਸਾਰਾ ਖ਼ਰਚਾ ਸ਼੍ਰੋਮਣੀ ਕਮੇਟੀ ਕਰੇਗੀ। ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮੁਤਾਬਕ ਅਫਗਾਨਿਸਤਾਨ ਵੱਸਦੇ ਸਿੱਖਾਂ ’ਤੇ ਲਗਾਤਾਰ ਹੋ ਰਹੇ ਹਮਲਿਆਂ ਕਾਰਨ ਉਨ੍ਹਾਂ ਦੀ ਜ਼ਿੰਦਗੀ ਤੇ ਇੱਜ਼ਤ ਮਹਿਫੂਜ ਨਹੀਂ ਜਿਸ ਕਾਰਨ ਇਹ ਫੈਸਲਾ ਕੀਤਾ ਗਿਆ ਹੈ, ਹੁਣ ਅਫ਼ਗਾਨੀ ਸਿੱਖਾਂ ਨੂੰ ਭਾਰਤ ਵਸਾਉਣ ਲਈ ਮੱਦਦ ਕੀਤੀ ਜਾਵੇਗੀ, ਇਥੇ ਆਉਣ ਮਗਰੋਂ ਉਨ੍ਹਾਂ ਦੀਆਂ ਲੋੜਾਂ ਦੀ ਪੂਰਤੀ ਲਈ ਵੀ ਸਹਿਯੋਗ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੀਟਿੰਗ ਦੌਰਾਨ ਯੂਏਪੀਏ ਤਹਿਤ ਸਿੱਖ ਨੌਜੁਆਨਾਂ 'ਤੇ ਦਰਜ ਕੇਸਾਾਂ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਪਾਸੋਂ ਇਸ ਕਾਨੂੰਨ ਦੀ ਦੁਰਵਰਤੋਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ। ਲੌਂਗੋਵਾਲ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਇਸ ਕਾਨੂੰਨ ਦੀ ਆੜ ਹੇਠ ਜਾਣਬੁਝ ਕੇ ਸਿੱਖ ਨੌਜੁਆਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਇਸ ਮਾਮਲੇ ਵਿਚ ਕਾਨੂੰਨੀ ਮੱਦਦ ਵੀ ਕੀਤੀ ਜਾਏਗੀ।

ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘਟਣ ਸਬੰਧੀ ਸੋਸ਼ਲ ਮੀਡੀਆ ’ਤੇ ਮਨਘੜਤ ਬਿਆਨਬਾਜ਼ੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅੰਤਿ੍ਰੰਗ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਅਜਿਹੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਸੋਸ਼ਲ ਮੀਡੀਆ ’ਤੇ ਅੱਜ ਹੀ ਦੀਪ ਸਿੱਧੂ ਨਾਂ ਦੇ ਵਿਅਕਤੀ ਵੱਲੋਂ ਇਕ ਵੀਡਿਓ ਰਾਹੀਂ ਪਾਵਨ ਸਰੂਪ ਨਾਗਪੁਰ ਭੇਜਣ ਦਾ ਸ਼੍ਰੋਮਣੀ ਕਮੇਟੀ ’ਤੇ ਬੇ-ਬੁਨਿਆਦ ਇਲਜਾਮ ਲਗਾਇਆ ਗਿਆ ਹੈ। ਇਸ ਵਿਅਕਤੀ ਖਿਲਾਫ਼ ਸ਼੍ਰੋਮਣੀ ਕਮੇਟੀ ਕਾਨੂੰਨੀ ਕਾਰਵਾਈ ਕਰੇਗੀ।  ਉਨ੍ਹਾਂ ਆਖਿਆ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਿਚ ਜਾਂਚ ਜਾਰੀ ਹੈ ਅਤੇ ਜੋ ਵੀ ਰਿਪੋਰਟ ਆਵੇਗੀ, ਉਸ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਦੌਰਾਨ ਭਾਈ ਲੌਂਗੋਵਾਲ ਪਟਿਆਲਾ ਨੇੜਲੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚੋਂ ਛੋਟੇ ਅਕਾਰ ਦਾ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਤਿੱਖੇ ਨਿਸ਼ਾਨੇ ’ਤੇ ਲਿਆ। ਉਨ੍ਹਾਂ ਆਖਿਆ ਕਿ ਕਈ ਹਫ਼ਤੇ ਬੀਤਣ ਮਗਰੋਂ ਵੀ ਇਹ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੀ ਪਛਾਣ ਨਹੀਂ ਕੀਤੀ ਜਾ ਸਕੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਭਲਕੇ 7 ਅਗਸਤ ਤੋਂ ਲਗਾਏ ਜਾ ਰਹੇ ਧਰਨੇ ਦੀ ਉਹ 8 ਅਗਸਤ ਨੂੰ ਅਗਵਾਈ ਕਰਨਗੇ।
Published by: Ashish Sharma
First published: August 6, 2020, 7:19 PM IST
ਹੋਰ ਪੜ੍ਹੋ
ਅਗਲੀ ਖ਼ਬਰ