ਸ਼੍ਰੋਮਣੀ ਕਮੇਟੀ ਵੱਲੋਂ ਇਮਰਾਨ ਖਾਨ ਨੂੰ ਨਗਰ ਕੀਰਤਨ ’ਚ ਸ਼ਾਮਲ ਹੋਣ ਦਾ ਸੱਦਾ

News18 Punjab
Updated: July 10, 2019, 2:04 PM IST
share image
ਸ਼੍ਰੋਮਣੀ ਕਮੇਟੀ ਵੱਲੋਂ ਇਮਰਾਨ ਖਾਨ ਨੂੰ ਨਗਰ ਕੀਰਤਨ ’ਚ ਸ਼ਾਮਲ ਹੋਣ ਦਾ ਸੱਦਾ

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ 25 ਜੁਲਾਈ ਨੂੰ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ, ਲਹਿੰਦੇ ਪੰਜਾਬ ਦੇ ਗਵਰਨਰ ਅਤੇ ਮੁੱਖ ਮੰਤਰੀ ਸਮੇਤ ਹੋਰਨਾਂ ਨੂੰ ਸੱਦਾ ਪੱਤਰ ਭੇਜੇ ਹਨ।

ਸ਼੍ਰੋਮਣੀ ਕਮੇਟੀ ਦੀ ਮੀਟਿੰਗ ’ਚ ਪਾਕਿਸਤਾਨ ਸਰਕਾਰ ਨੂੰ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਭੇਜਣ ਦਾ ਫੈਸਲਾ ਹੋਇਆ ਹੈ, ਜਿਸ ਨੂੰ ਅਮਲ ਵਿੱਚ ਲਿਆਉਂਦਿਆਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ, ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਅਹਿਮਦ ਖਾਨ, ਗਵਰਨਰ ਚੌਧਰੀ ਮੁਹੰਮਦ ਸਰਵਰ, ਔਕਾਫ਼ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਅਤੇ ਪੀਜੀਪੀਸੀ ਦੇ ਪ੍ਰਧਾਨ ਤਾਰਾ ਸਿੰਘ ਨੂੰ ਸੱਦਾ ਪੱਤਰ ਭੇਜੇ ਗਏ ਹਨ। ਭਾਈ ਲੌਂਗੋਵਾਲ ਨੇ ਦੱਸਿਆ ਕਿ ਨਗਰ ਕੀਰਤਨ ਸਬੰਧੀ ਵੀਜ਼ਾ ਪ੍ਰਕਿਰਿਆ ਲਈ ਪਹਿਲੀ ਸੂਚੀ ਵੀ ਪਾਕਿਸਤਾਨ ਸਰਕਾਰ ਨੂੰ ਭੇਜ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 25 ਜੁਲਾਈ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਜਾਰੀ ਹਨ। ਉਨ੍ਹਾਂ ਨੇ ਪਾਕਿਸਤਾਨ ਵੱਸਦੇ ਸਿੱਖਾਂ ਅਤੇ ਹੋਰ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵੀ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਵਿਖੇ ਤਿੰਨ ਸੈਮੀਨਾਰ ਕਰਵਾਉਣ ਦਾ ਵੀ ਪ੍ਰੋਗਰਾਮ ਹੈ।
First published: July 10, 2019, 1:53 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading