ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ, ਅਨੰਦਪੁਰ ਸਾਹਿਬ 'ਚ ਮਨੀਸ਼ ਤਿਵਾੜੀ ਨੇ ਭਰਿਆ ਪਰਚਾ

News18 Punjab
Updated: April 29, 2019, 4:59 PM IST
ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ, ਅਨੰਦਪੁਰ ਸਾਹਿਬ 'ਚ ਮਨੀਸ਼ ਤਿਵਾੜੀ ਨੇ ਭਰਿਆ ਪਰਚਾ
News18 Punjab
Updated: April 29, 2019, 4:59 PM IST
ਚੋਣ ਸਰਗਰਮੀਆਂ ਵਿਚਾਲੇ ਕਾਂਗਰਸ ਦੇ ਵੀ 2 ਉਮੀਦਵਾਰਾਂ ਨੇ ਆਪਣਾ ਨਾਮਜ਼ਦਗੀ ਪਰਚਾ ਭਰਿਆ। ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਕਾਗਜ਼ ਭਰੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਦੌਰਾਨ ਮੌਜੂਦ ਰਹੇ। ਨਾਲ ਹੀ ਵਿਧਾਨਸਭਾ ਸਪੀਕਰ ਰਾਣਾ ਕੇ.ਪੀ. ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮਨੀਸ਼ ਤਿਵਾੜੀ ਦੇ ਨਾਲ ਹਾਜ਼ਰ ਰਹੇ।

ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਨੇ ਇੱਕ ਰੋਡ ਸ਼ੋਅ ਜ਼ਰੀਏ ਵੀ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਹੀ ਫ਼ਿਰੋਜ਼ਪੁਰ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਘੁਬਾਇਆ ਦੇ ਨਾਲ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦ ਰਹੇ। ਇਸ ਤੋਂ ਇਲਾਵਾ ਰਾਣਾ ਗੁਰਮੀਤ ਸਿੰਘ ਸੋਢੀ ਤੇ ਪਰਮਿੰਦਰ ਸਿੰਘ ਪਿੰਕੀ ਵੀ ਹਾਜ਼ਰ ਰਹੇ। ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਦਗੀ ਪੱਤਰ ਭਰਨ ਸਮੇਂ ਕਾਂਗਰਸੀ ਵਰਕਰਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ।
Loading...
First published: April 29, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...