ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ (Budget Session Punjab)ਹੰਗਾਮੇ ਦੇ ਵਿਚਕਾਰ ਸੋਮਵਾਰ ਨੂੰ ਰਾਜਪਾਲ ਦੇ ਸੰਬੋਧਨ ਨਾਲ ਸ਼ੁਰੂ ਹੋਇਆ। ਜਿਵੇਂ ਹੀ ਰਾਜਪਾਲ ਵੀਪੀ ਸਿੰਘ ਬਦਨੌਰ ਦਾ ਸੰਬੋਧਨ ਸ਼ੁਰੂ ਹੋਇਆ, ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਰਾਜਪਾਲ ਦੇ ਸੰਬੋਧਨ ਦਾ ਵਿਰੋਧ ਕੀਤਾ। ਸ੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਸਦਨ ਵਿੱਚ ‘ਰਾਜਪਾਲ ਗੋ ਬੈਕ’ ਦੇ ਨਾਅਰੇ ਲਗਾਏ। ਇਸ ਦੌਰਾਨ ਉਨ੍ਹਾਂ ਨੇ ਭਾਸ਼ਣ ਦੀਆਂ ਕਾਪੀਆਂ ਵੀ ਪਾੜ ਦਿੱਤੀਆਂ।
ਸਦਨ ਵਿੱਚ ਆਮ ਆਦਮੀ ਪਾਰਟੀ ਦੇ ਸਿਰਫ 4 ਵਿਧਾਇਕ ਹੀ ਪਹੁੰਚੇ ਜਿਨ੍ਹਾਂ ਨੇ ਅਕਾਲੀ ਦਲ ਦੇ ਵਿਧਾਇਕਾਂ ਦਾ ਨਾਅਰੇਬਾਜ਼ੀ ਕਰਦਿਆਂ ਸਮਰਥਨ ਕੀਤਾ।
ਲੋਕ ਇਨਸਾਫ ਪਾਰਟੀ ਦੇ ਦੋਵੇਂ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਬੈਂਸ ਵਿਧਾਨ ਸਭਾ ਤੋਂ ਵਾਕਆਊਟ ਕਰ ਦਿੱਤਾ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।