ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਇੱਕ ਪੰਥਕ ਪਾਰਟੀ ਹੈ, ਕਿਸੇ ਵੀ ਹੋਰ ਪਾਰਟੀ 'ਚ ਸ਼ਾਮਿਲ ਨਹੀ ਹੋ ਸਕਦੀ: ਪਰਮਿੰਦਰ ਸਿੰਘ ਢੀਂਡਸਾ

News18 Punjabi | News18 Punjab
Updated: April 8, 2021, 6:41 PM IST
share image
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਇੱਕ ਪੰਥਕ ਪਾਰਟੀ ਹੈ, ਕਿਸੇ ਵੀ ਹੋਰ ਪਾਰਟੀ 'ਚ ਸ਼ਾਮਿਲ ਨਹੀ ਹੋ ਸਕਦੀ: ਪਰਮਿੰਦਰ ਸਿੰਘ ਢੀਂਡਸਾ
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਇੱਕ ਪੰਥਕ ਪਾਰਟੀ ਹੈ, ਕਿਸੇ ਵੀ ਹੋਰ ਪਾਰਟੀ ਵਿੱਚ ਸ਼ਾਮਿਲ ਨਹੀ ਹੋ ਸਕਦੀ: ਪਰਮਿੰਦਰ ਸਿੰਘ ਢੀਂਡਸਾ (file photo)

ਕਿਹਾ, ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧ ਵਿੱਚ ਦਿੱਤਾ ਗਿਆ ਬਿਆਨ ਬੇਬੁਨਿਆਦ ਅਤੇ ਬੇਤੁਕਾ ਹੈ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ-  ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਸ: ਪਰਮਿੰਦਰ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਦੇ ਲੀਡਰ ਸ: ਹਰਪਾਲ ਸਿੰਘ ਚੀਮਾ ਵੱਲੋਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਦਿੱਤੇ ਗਏ ਬਿਆਨ ਦਾ ਖੰਡਨ ਕੀਤਾ ਹੈ। ਉਨ੍ਹਾ ਕਿਹਾ ਕਿ ਸਾਡੀ ਪਾਰਟੀ ਇੱਕ ਪੰਥਕ ਪਾਰਟੀ ਹੈ ਅਤੇ ਕਿਸੇ ਵੀ ਹੋਰ ਪਾਰਟੀ ਵਿੱਚ ਸ਼ਾਮਿਲ ਨਹੀ ਹੋ ਸਕਦੀ ਹੈ। ਉਨ੍ਹਾ ਕਿਹਾ ਕਿ ਸ: ਹਰਪਾਲ ਸਿੰਘ ਚੀਮਾ ਵੱਲੋਂ ਇਸ ਸਬੰਧ ਵਿੱਚ ਦਿੱਤਾ ਗਿਆ ਬਿਆਨ ਬੇਬੁਨਿਆਦ ਅਤੇ ਬੇਤੁਕਾ ਹੈ।

ਸ: ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਬਿਹਤਰ ਭਵਿੱਖ ਲਈ ਹਮਖਿਆਲ ਲੋਕਾਂ ਜਾਂ ਹਮਖਿਆਲ ਪਾਰਟੀਆਂ ਵਿੱਚ ਸਮਝੌਤਾ ਹੋਣਾ ਮਾੜਾ ਨਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਸੁਨਹਿਰੇ ਭਵਿੱਖ ਲਈ ਕਾਂਗਰਸ, ਬਾਦਲ ਦਲ ਅਤੇ ਭਾਜਪਾ ਨੂੰ ਛੱਡ ਕੇ ਕਿਸੇ ਵੀ ਹਮਖਿਆਲੀ ਪਾਰਟੀ ਨਾਲ ਚੋਣ ਸਮਝੌਤਾ ਕੀਤਾ ਜਾ ਸਕਦਾ ਹੈ।
Published by: Ashish Sharma
First published: April 8, 2021, 6:41 PM IST
ਹੋਰ ਪੜ੍ਹੋ
ਅਗਲੀ ਖ਼ਬਰ