
ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਅਮਨ ਸ਼ਾਂਤੀ ਦੀ ਰਾਜਨੀਤੀ ਕੀਤੀ: ਪ੍ਰਕਾਸ਼ ਸਿੰਘ ਬਾਦਲ
Chetan Bhura
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਗਾਤਰ ਹਲਕਾਂ ਲੰਬੀ ਦੇ ਪਿੰਡਾਂ ਵਿਚ ਜਲਸਿਆਂ ਨੂੰ ਸੰਬੋਧਨ ਕਰਕੇ ਚੋਣਾਂ ਲਈ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ। ਇਸ ਦੇ ਚਲਦੇ ਉਹ ਅੱਜ ਵੀ ਹਲਕੇ ਦੇ ਪਿੰਡਾਂ ਦੇ ਦੌਰੇ ਤੇ ਸਨ। ਕੜਾਕੇ ਦੀ ਪੈ ਰਹੀ ਠੰਡ ਦੇ ਬਾਵਜੂਦ ਉਨ੍ਹਾਂ ਨੇ ਵਡੇਰੀ ਉਮਰ ਵਿਚ ਲੋਕਾਂ ਵਿਚ ਵਿਚਰਨਾ ਆਪਣੀ ਸਿਹਤ ਦਾ ਰਾਜ ਦੱਸਿਆ ਕਿ ਹਮੇਸ਼ਾ ਆਪਣਾ ਕੰਮ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਤੇ ਦਲ ਬਦਲੋ ਦਾ ਇਲਜ਼ਾਮ ਲਾਇਆ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਨੇ ਹਲਕੇ ਦੇ ਪਿੰਡ ਮਹੁਆਨਾਂ, ਖੁੱਡੀਆ ਗੁਲਾਬ ਸਿੰਘ , ਮਿੱਠੜੀ, ਫ਼ਤੂਹੀ ਵਾਲਾ ਆਦਿ ਪਿੰਡਾਂ ਵਿਚ ਉਨ੍ਹਾਂ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਉਨ੍ਹਾਂ 2022 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਮਜਬੂਤ ਕਰਨ ਦੀ ਅਪੀਲ ਕੀਤੀ ਅਤੇ ਦੂਸਰੀਆਂ ਪਾਰਟੀਆਂ ਤੇ ਸ਼ਬਦੀ ਹਮਲੇ ਕੀਤੇ ।
ਸ. ਬਾਦਲ ਨੇ ਆਪਣੀ ਵਡੇਰੀ ਉਮਰ ਦਾ ਰਾਜ਼ ਦੱਸਿਆ ਕਿ ਹਮੇਸ਼ਾ ਕੰਮ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਦੀ ਜਦੋ ਵੀ ਪਾਰਟੀ ਨੇ ਡਿਊਟੀ ਲਾਈ ਉਸ ਨੂੰ ਤਣਦੇਹੀ ਨਾਲ ਨਿਭਾਇਆ ਹੈ। ਇੱਕ ਸਵਾਲ ਦੇ ਜਵਾਬ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਉਹ ਹਮੇਸ਼ਾ ਦਲ ਬਦਲੂ ਰਹੇ ਹਨ ਹੁਣ ਕਾਂਗਰਸ ਤੋਂ ਭਾਜਪਾ ਵਿਚ ਰਲੇ ਹੋਏ ਹਨ। ਇਸੇ ਤਰ੍ਹਾਂ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਹਾਲ ਹੈ ਉਨ੍ਹਾਂ ਨੇ ਵੀ ਕਈ ਪਾਰਟੀਆਂ ਛੱਡੀਆਂ ਹਨ ।ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਅਮਨ ਸ਼ਾਂਤੀ ਦੀ ਰਾਜਨੀਤੀ ਕੀਤੀ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।