Home /News /punjab /

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨਿਕ ਕਮੇਟੀ ਨੇ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਬੀਬੀ ਜਗੀਰ ਕੌਰ ਨੂੰ ਕੀਤਾ ਪਾਰਟੀ 'ਚੋਂ ਮੁਅੱਤਲ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨਿਕ ਕਮੇਟੀ ਨੇ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਬੀਬੀ ਜਗੀਰ ਕੌਰ ਨੂੰ ਕੀਤਾ ਪਾਰਟੀ 'ਚੋਂ ਮੁਅੱਤਲ

ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਹੋਣ 'ਤੇ ਬੀਬੀ ਜਗੀਰ ਕੌਰ ਨੂੰ ਕੀਤਾ ਪਾਰਟੀ 'ਚੋਂ ਬਾਹਰ

ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਹੋਣ 'ਤੇ ਬੀਬੀ ਜਗੀਰ ਕੌਰ ਨੂੰ ਕੀਤਾ ਪਾਰਟੀ 'ਚੋਂ ਬਾਹਰ

ਪ੍ਰੈੱਸ ਕਾਨਫਰੰਸ ਕਰਦਿਆਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਜਾਣਕਾਰੀ ਦਿੰਦਿਆਂ ਇਹ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਬੀਬੀ ਜਗੀਰ ਕੌਰ ਦੀਆਂ ਸਾਰੀਆਂ ਸੇਵਾਵਾਂ ਪਾਰਟੀ ਨੇ ਖ਼ਤਮ ਕਰ ਦਿੱਤੀਆਂ ਹਨ।ਮਲੂਕਾ ਨੇ ਕਿਹਾ ਕਿ ਅੱਜ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੀਬੀ ਜਗੀਰ ਕੌਰ ਨਾਲ ਕੋਈ ਨੇੜਤਾ ਨਾ ਰੱਖਣ ।ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਸਮੇਂ ਦੇ ਮੁਤਾਬਕ ਪਾਰਟੀ ਦੇ ਸਾਰੇ ਵੱਡੇ ਅਹੁਦੇ ਦਿੱਤੇ ਗਏ ਅਤੇ ਇਸਤਰੀ ਅਕਾਲੀ ਦਲ ਵਿੰਗ ਦੀ ਪ੍ਰਧਾਨ ਵੀ ਬਣਾਇਆ ਗਿਆ ਸੀ।

ਹੋਰ ਪੜ੍ਹੋ ...
  • Share this:

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨਿਕ ਕਮੇਟੀ ਨੇ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਪਾਰਟੀ ਵਿਰੋਧੀ ਗਤਿਵੀਧੀਆਂ ਕਾਰਨ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਪਾਰਟੀ ਵੱਲੋਂ ਲਏ ਗਏ ਇਸ ਫੈਸਲੇ ਬਾਰੇ ਪ੍ਰੈੱਸ ਕਾਨਫਰੰਸ ਕਰਦਿਆਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਜਾਣਕਾਰੀ ਦਿੰਦਿਆਂ ਇਹ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਬੀਬੀ ਜਗੀਰ ਕੌਰ ਦੀਆਂ ਸਾਰੀਆਂ ਸੇਵਾਵਾਂ ਪਾਰਟੀ ਨੇ ਖ਼ਤਮ ਕਰ ਦਿੱਤੀਆਂ ਹਨ।

ਇਸ ਦੇ ਨਾਲ ਹੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਅੱਜ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੀਬੀ ਜਗੀਰ ਕੌਰ ਨਾਲ ਕੋਈ ਨੇੜਤਾ ਨਾ ਰੱਖਣ ।ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਸਮੇਂ ਦੇ ਮੁਤਾਬਕ ਪਾਰਟੀ ਦੇ ਸਾਰੇ ਵੱਡੇ ਅਹੁਦੇ ਦਿੱਤੇ ਗਏ ਅਤੇ ਇਸਤਰੀ ਅਕਾਲੀ ਦਲ ਵਿੰਗ ਦੀ ਪ੍ਰਧਾਨ ਵੀ ਬਣਾਇਆ ਗਿਆ ਸੀ।

ਮਲੂਕਾ ਨੇ ਕਿਹਾ ਕਿ ਪਿਛਲੇ 3 ਮਹੀਨਿਆਂ ਤੋਂ ਬੀਬੀ ਜਗੀਰ ਕੌਰ ਪਾਰਟੀ ਦੇ ਮੈਂਬਰਾਂ ਦਾ ਵਿਸ਼ਵਾਸ ਜਿੱਤਣ 'ਚ ਲੱਗੇ ਹੋਏ ਸਨ। ਬੀਬੀ ਜਗੀਰ ਕੌਰ ਪਾਰਟੀ ਤੋਂ ਬਾਗੀ ਹੋ ਕੇ ਐੱਸ.ਜੀ.ਪੀ.ਸੀ. ਚੋਣਾਂ ਲੜ ਰਹੇ ਸਨ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੀਆਂ ਅਜਿਹੀਆਂ ਗੱਲਾਂ ਕਾਰਨ ਉਨ੍ਹਾਂ ਨੂੰ ਪਾਰਟੀ 'ਚੋਂ ਮੁਅੱਤਲ ਕਰਨਾ ਪਿਆ। ਇਸ ਦੇਨਾਲ ਹੀ ਬੀਬੀ ਜਗੀਰ ਕੌਰ ਨੂੰ 48 ਘੰਟਿਆਂ ਦੇ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ।

ਇਸ ਤੋਂ ਇਲਾਵਾ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਵੱਲੋਂ ਪਾਰਟੀ ਨੂੰ ਕੋਈ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਰੱਖਣ ਲਈ ਅੱਜ ਸੱਦਿਆ ਸੀ ਪਰ ਬੀਬੀ ਜਗੀਰ ਕੌਰ ਨਹੀਂ ਆਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ 'ਚੋਂ ਬਾਹਰ ਕੱਢਿਆ ਦਿੱਤਾ ਗਿਆ ਹੈ। ਤੁਹਾਨੂੰ ਦਸ ਦਈਏ ਕਿ ਕਿ ਬੀਬੀ ਜਗੀਰ ਕੌਰ ਪਾਰਟੀ ਦੇ ਫ਼ੈਸਲੇ ਦੇ ਉਲਟ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅੜੇ ਹੋਏ ਹਨ, ਜਿਸ ਤੋਂ ਬਾਅਦ ਪਾਰਟੀ ਵੱਲੋਂ ਇਹ ਫ਼ੈਸਲਾ ਲੈਂਦੇ ਹੋਏ ਉਨ੍ਹਾਂ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ।

Published by:Shiv Kumar
First published:

Tags: Bibi, Dhami, Jagir, SAD, Sukhbir Badal