ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ ਚੰਡੀਗੜ੍ਹ ਪੰਜਾਬ ਲਈ ਭਾਵਨਾਤਮਕ ਮੁੱਦਾ ਹੈ ਅਤੇ ਰਾਜਧਾਨੀ ਵਜੋਂ ਚੰਡੀਗੜ੍ਹ ਨੂੰ ਪੰਜਾਬ ਅਧੀਨ ਕੀਤਾ ਜਾਣਾ ਚਾਹੀਦਾ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਸਾਰੇ ਮੁਲਾਜ਼ਮਾਂ ਨੂੰ ਕੇਂਦਰੀ ਸੇਵਾ ਨਿਯਮਾਂ ਦੇ ਦਾਇਰੇ ਵਿੱਚ ਲਿਆਉਣ ਦੇ ਤਾਜ਼ਾ ਐਲਾਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਦੋਸ਼ ਲਾਇਆ ਕਿ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ।
ਲੋਕ ਸਭਾ 'ਚ ਹਰਸਿਮਰਤ ਬਾਦਲ ਨੇ ਕਿਹਾ ਕਿ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ। ਚੰਡੀਗੜ੍ਹ ਸਾਡਾ ਹੈ ਤੇ ਸਾਨੂੰ ਸਾਡਾ ਹੱਕ ਦਵਾਓ। ਉਨ੍ਹਾਂ ਕਿਹਾ ਕਿ ਸਾਡੀ ਰਾਜਧਾਨੀ ਖੋਹਣ ਲਈ ਇਹ ਸਭ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਡੇ ਮੁਲਾਜ਼ਮਾਂ, ਮਾਂ ਬੋਲੀ ਨੂੰ ਉਥੋਂ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਛੇਤੀ ਤੋਂ ਛੇਤੀ ਚੰਡੀਗੜ੍ਹ ਪੰਜਾਬ ਨੂੰ ਦਵਾਇਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਤਾਜ਼ਾ ਫੈਸਲੇ ਸੰਘੀ ਢਾਂਚੇ ਉਤੇ ਹਮਲਾ ਹਨ।
ਚੰਡੀਗੜ੍ਹ ਪੰਜਾਬ ਦਾ ਹੈ ਪਰ ਸਾਡਾ ਹੱਕ ਖੋਹਿਆ ਜਾ ਰਿਹਾ ਹੈ। ਚੰਡੀਗੜ੍ਹ ਪੰਜਾਬ ਲਈ ਭਾਵਨਾਤਮਕ ਮੁੱਦਾ ਹੈ ਅਤੇ ਰਾਜਧਾਨੀ ਵਜੋਂ ਚੰਡੀਗੜ੍ਹ ਨੂੰ ਪੰਜਾਬ ਅਧੀਨ ਕੀਤਾ ਜਾਣਾ ਚਾਹੀਦਾ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Harsimrat kaur badal, Lok sabha, Shiromani Akali Dal, Sukhbir Badal