Home /News /punjab /

ਯੂਪੀ ਦੇ ਸਿੱਖ ਕਿਸਾਨਾਂ ਦੇ ਉਜਾੜੇ ਦਾ ਮਾਮਲਾ ਭਖਿਆ

ਯੂਪੀ ਦੇ ਸਿੱਖ ਕਿਸਾਨਾਂ ਦੇ ਉਜਾੜੇ ਦਾ ਮਾਮਲਾ ਭਖਿਆ

ਯੂਪੀ ਦੇ ਸਿੱਖ ਕਿਸਾਨਾਂ ਦੇ ਉਜਾੜੇ ਦਾ ਮਾਮਲਾ ਭਖਿਆ

ਯੂਪੀ ਦੇ ਸਿੱਖ ਕਿਸਾਨਾਂ ਦੇ ਉਜਾੜੇ ਦਾ ਮਾਮਲਾ ਭਖਿਆ

  • Share this:
NAPINDER BRAR

ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਐਮਪੀ ਪ੍ਰੇਮ ਸਿੰਘ ਚੰਦੂਮਾਜਰਾ ਮੁਤਾਬਕ ਉੱਤਰ ਪ੍ਰਦੇਸ਼ ਦੇ ਬਿਜਨੌਰ, ਲਖੀਮਪੁਰ ਖੇੜੀ, ਰਾਮਪੁਰ ਤੇ ਨਾਨਕਮੱਤਾ ਵਿਖੇ ਸਿੱਖ ਪਰਿਵਾਰਾਂ ਨੂੰ ਘਰੋਂ ਬੇਘਰ ਕੀਤਾ ਜਾ ਰਿਹਾ ਹੈ।  ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਪ੍ਰਭਾਵਤ ਪਰਿਵਾਰਾਂ ਦੇ ਨਾਲ ਡੱਟ ਕੇ ਖੜਾ ਹੈ ਜਿਹਨਾਂ ਨੂੰ ਪਹਿਲਾਂ 1947 ਵਿਚ ਉਜਾੜੇ ਦਾ ਸਾਹਮਣਾ ਕਰਨਾ ਪਿਆ ਤੇ ਹੁਣ ਫੇਰ ਕੀਤਾ ਜਾ ਰਿਹਾ ਹੈ।

ਪਾਰਟੀ ਨੇ ਫੈਸਲਾ ਕੀਤਾ ਕਿ ਕਿਸਾਨਾਂ ਨੂੰ ਇਹਨਾਂ ਦੀਆਂ ਜ਼ਮੀਨਾਂ ਤੋਂ ਬਾਹਰ ਨਾ ਕੀਤੇ ਜਾਣਾ ਯਕੀਨੀ ਬਣਾਉਣ ਲਈ ਉਹ ਲੋੜੀਂਦੇ ਕਦਮ ਚੁੱਕੇਗੀ। ਚੰਦੂਮਾਜਰਾ ਮੁਤਾਬਕ ਇਸ ਮਾਮਲੇ 'ਤੇ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਹੈ ਜਿਸ ਵਿਚ ਉਹਨਾਂ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਬਲਵਿੰਦਰ ਸਿੰਘ ਭੂੰਦੜ ਤੇ ਨਰੇਸ਼ ਗੁਜਰਾਲ ਸ਼ਾਮਲ ਹਨ।  ਇਹ ਕਮੇਟੀ ਮਾਮਲੇ ਨੂੰ ਵੱਖ ਵੱਖ ਪੱਧਰ 'ਤੇ ਉਠਾਏਗੀ। ਪਾਰਟੀ ਦੀ ਕੋਰ ਕਮੇਟੀ ਨੇ ਪਹਿਲਾਂ ਹੀ ਮਤਾ ਪਾਸ ਕੀਤਾ ਹੈ ਕਿ ਉੱਤਰ ਪ੍ਰਦੇਸ਼ ਦੇ ਪ੍ਰਭਾਵਤ ਸਿੱਖ ਪਰਿਵਾਰਾਂ ਲਈ ਨਿਆਂ ਯਕੀਨੀ ਬਣਾਇਆ ਜਾਵੇਗਾ।

ਪ੍ਰੋ.  ਚੰਦੂਮਾਜਰਾ ਮੁਤਾਬਕ ਰਾਜ ਦੇ ਤਰਾਈ ਖੇਤਰ ਦੇ ਜ਼ਿਲ੍ਹਾ ਰਾਮਪੁਰ ਵਿੱਚਲੇ ਤਕਰੀਬਨ 15 ਪਿੰਡਾਂ ਵਿੱਚ ਦੇਸ਼ ਦੀ ਵੰਡ ਸਮੇਂ ਵਸੇ ਸਿੱਖ ਕਿਸਾਨਾਂ ਨੇ ਬਿਕਰਸ਼ਾਹ ਨਾਂ ਦੇ ਜਿਮੀਂਦਾਰ ਤੋਂ ਜ਼ਮੀਂਨ ਖਰੀਦ ਲਈ ਸੀ। ਖਰੀਦੀ ਹੋਈ ਜ਼ਮੀਨ ਦੀ ਰਿਜ਼ਸਟਰੀ ਤਾਂ ਕਰਵਾ ਲਈ, ਪ੍ਰੰਤੂ ਇੰਤਕਾਲ ਨਾ ਕਰਵਾਇਆ ਗਿਆ ਜਿਸ ਕਰਕੇ ਜ਼ਮੀਨ ਬਿਕਰਸ਼ਾਹ ਦੇ ਨਾਂ ਹੀ ਬੋਲਦੀ ਰਹੀ।

1966 ਵਿਚ ਸੀਲਿੰਗ ਐਕਟ ਦੇ ਤਹਿਤ ਵਾਧੂ ਕਰਾਰ ਦੇ ਕੇ ਸਰਕਾਰ ਵੱਲੋਂ ਇਸ ਜ਼ਮੀਨ ਨੂੰ ਜੰਗਲਾਤ ਮਹਿਕਮੇ ਦੇ ਨਾਂ ਅਲਾਟ ਕਰ ਦਿੱਤਾ ਗਿਆ ਸੀ, ਜਿਸ ਦਾ ਉਸ ਸਮੇਂ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ।  ਬਾਅਦ ਵਿੱਚ 1980 'ਚ ਚੱਕਬੰਦੀ ਦੌਰਾਨ ਇਸ ਜ਼ਮੀਨ ਦੇ ਕਿਸਾਨਾਂ ਦੇ ਨਾਂ ਖਾਤੇ ਬੰਨ੍ਹ ਦਿੱਤੇ ਗਏ। ਪਰ ਸਰਕਾਰ ਵੱਲੋਂ ਹਾਈਕੋਰਟ ਦਾ ਰੁੱਖ ਅਖਤਿਆਰ ਕੀਤਾ ਗਿਆ, ਪ੍ਰੰਤੂ ਹਾਈਕੋਰਟ ਨੇ ਇਸ ਕੇਸ ਨੂੰ ਰਵਿਨਿਊ ਵਿਭਾਗ ਨੂੰ ਵਿਚਾਰ ਅਧੀਨ ਭੇਜ ਦਿੱਤਾ ਗਿਆ।

ਇਹਨਾਂ ਸਿੱਖ ਕਿਸਾਨਾਂ ਵੱਲੋਂ ਇਸ ਜ਼ਮੀਨ 'ਤੇ ਘਰ ਬਣਾਉਣ, ਟਿਊਬਵੈਲਾਂ ਦੇ ਕੁਨੈਕਸ਼ਨ ਲਗਵਾਉਣ, ਸਰਕਾਰੀ ਸਕੀਮਾਂ ਦਾ ਲਾਭ ਲੈਣ ਦੇ ਬਾਵਜੂਦ ਅਖੀਰ ਵਿੱਚ ਹੁਣ ਪ੍ਰਸ਼ਾਸਨ ਵੱਲੋਂ ਇਸ ਜ਼ਮੀਨ ਨੂੰ ਆਰਮਡ ਸੈਂਟਰ ਬਣਾਉਣਾ ਦੇ ਹਵਾਲੇ ਕਰ ਦਿੱਤਾ ਗਿਆ। 1988 ਤੋਂ ਇਹ ਪਰਿਵਾਰ ਇਨਸਾਫ਼ ਲਈ ਦਰ ਦਰ ਠੋਕਰਾਂ ਖਾ ਰਹੇ ਹਨ, ਪਰ ਇਨਸਾਫ਼ ਦੀ ਕੋਈ ਕਿਰਨ ਨਹੀਂ ਦਿਖ ਰਹੀ। ਉਨ੍ਹਾਂ ਕਿਹਾ ਕਿ ਅਜਿਹੇ ਸਿੱਖ ਕਿਸਾਨ ਪਰਿਵਾਰ ਦੇ ਮੁੜ ਵਸੇਵੇਂ ਲਈ ਅਕਾਲੀ ਦਲ ਹਰ ਤੌਰ ਤੇ ਮੱਦਦ ਕਰੇਗਾ।
Published by:Gurwinder Singh
First published:

Tags: Punjab farmers, Shiromani Akali Dal

ਅਗਲੀ ਖਬਰ