ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਫੜੇ ਗਏ ਬੇਕਸੂਰਾਂ ਵਿਚੋਂ 40 ਨੌਜਵਾਨਾਂ ਨੂੰ ਸਾਡੀ ਲੀਗਲ ਟੀਮ ਨੇ ਛੁਡਵਾਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 100 ਪਰਿਵਾਰ ਸਾਡੇ ਕੋਲ ਪਹੁੰਚ ਚੁੱਕੇ ਹਨ।
ਉਨ੍ਹਾਂ ਆਖਿਆ ਕਿ ਉਹ ਆਪਣੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੂੰ ਅਪੀਲ ਕਰਦੇ ਹਨ ਕਿ ਜਿਥੇ-ਜਿਥੇ ਵੀ ਬੇਕਸੂਰ ਨੌਜਵਾਨਾਂ ਨੂੰ ਫੜਿਆ ਗਿਆ ਹੈ, ਉਥੇ ਜਾ ਕੇ ਉਨ੍ਹਾਂ ਦੀ ਪਰਿਵਾਰਾਂ ਨੂੰ ਮਿਲਿਆ ਜਾਵੇ ਤੇ ਬਣਦੀ ਮਦਦ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਹੋ ਇਹ ਰਿਹਾ ਹੈ ਕਿ ਕਿਸੇ ਬੱਚੇ ਨੇ ਕੋਈ ਪੋਸਟ ਸ਼ੇਅਰ ਕੀਤੀ ਹੈ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆਂ ਜਾਂਦਾ ਹੈ। ਪੋਸਟ ਸ਼ੇਅਰ ਕਰਨਾ ਕੋਈ ਜੁਰਮ ਨਹੀਂ ਹੈ। ਜੇਕਰ ਤੁਸੀਂ ਵਾਰ-ਵਾਰ ਉਨ੍ਹਾਂ ਨੂੰ ਗ੍ਰਿਫਤਾਰ ਕਰੋਗੇ, ਜੁਲਮ ਕਰੋਗੇ ਤਾਂ ਜਵਾਨੀ ਤਾਂ ਕਿੱਡਾ ਵੱਡਾ ਨੁਕਸਾਨ ਹੋ ਜਾਣਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sukhbir Badal, Sukhbir singh Badal