
ਪ੍ਰਮਾਤਮਾ ਮਿਹਰ ਕਰੇ, ਪਹਿਲਾਂ ਨਾਲੋਂ ਵੀ ਵੱਧ ਵਿਕਾਸ ਕਰਾਂਗੇ: ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੰਮ੍ਰਿਤਸਰ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਅੱਜ ਤਾਂ ਉਹ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਆਏ ਹਨ, ਪ੍ਰਮਾਤਮਾ ਮਿਹਰ ਕਰਨ ਤੇ ਪੰਥਕ ਪਾਰਟੀ ਅਕਾਲੀ ਦਲ ਨੂੰ ਸੇਵਾ ਕਰਨ ਦਾ ਮੌਕਾ ਦੇਣ।
ਉਨ੍ਹਾਂ ਕਿਹਾ ਕਿ ਜਿਵੇਂ ਸਾਡੀਆਂ ਪਹਿਲੀਆਂ ਸਰਕਾਰਾਂ ਵੇਲੇ ਤਰੱਕੀ ਹੋਈ, ਪ੍ਰਮਾਤਮਾ ਮਿਹਰ ਕਰਨ, ਉਸ ਤੋਂ ਵੀ ਵੱਧ ਤਰੱਕੀ ਹੋਵੇਗੀ। ਉਨ੍ਹਾਂ ਕਿਹਾ ਕਿਸੇ ਵੀ ਪੰਜਾਬੀ ਨੂੰ ਪੁੱਛ ਲਵੋ, ਐਗਜਿਟ ਪੋਲ ਉਤੇ ਕਿਸੇ ਨੂੰ ਯਕੀਨ ਨਹੀਂ।
ਉਨ੍ਹਾਂ ਕਿਹਾ ਕਿ ਪਿਛਲੀ ਵਾਰ ਵੀ ਆਮ ਆਮਦੀ ਪਾਰਟੀ ਨੂੰ 100 ਦਿੰਦੇ ਸੀ ਪਰ ਆਈਆਂ 20 ਸੀਟਾਂ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਆਪਣੇ ਦਮ ਉਤੇ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਸਫਾਇਆ ਤੈਅ ਹੈ। ਇਸ ਨੂੰ 20 ਤੋਂ ਵੀ ਘੱਟ ਸੀਟਾਂ ਆਉਣਗੀਆਂ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।