Home /News /punjab /

ਸ਼੍ਰੋਮਣੀ ਅਕਾਲੀ ਦਲ ਨੇ ਚੁੱਕਿਆ ਪੈਰਾ ਓਲੰਪੀਅਨਜ਼ ਦੇ ਨਾਲ ਬਦਸਲੂਕੀ ਦਾ ਮੁੱਦਾ

ਸ਼੍ਰੋਮਣੀ ਅਕਾਲੀ ਦਲ ਨੇ ਚੁੱਕਿਆ ਪੈਰਾ ਓਲੰਪੀਅਨਜ਼ ਦੇ ਨਾਲ ਬਦਸਲੂਕੀ ਦਾ ਮੁੱਦਾ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਪੈਰਾ ਓਲੰਪੀਅਨਜ਼ ਦੀ ਹਿਮਾਇਤ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਪੈਰਾ ਓਲੰਪੀਅਨਜ਼ ਦੀ ਹਿਮਾਇਤ

ਪੈਰਾ-ਓਲੰਪੀਅਨਜ਼ ਦੇ ਨਾਲ ਧੱਕੇਸ਼ਾਹੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਸਖਤ ਨਾਰਾਜ਼ਗੀ ਜਤਾਉਂਦੇ ਹੋਏ ਇਸ ਬਦਸਲੂਕੀ ਦੀ ਨਿਖੇਧੀ ਕੀਤੀ ਹੈ। ਇਹ ਪੈਰਾ-ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਮੁੱਦੇ ਨੂੰ ਲੈ ਕੇ ਪ੍ਰਤੀ ਕਰਮ ਦਿੰਦਿਆਂ ਕਿਹਾ ਹੈ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪੈਰਾ-ਓਲੰਪੀਅਨਜ਼ ਲਈ ਖੇਡ ਨੀਤੀ ਲਿਆਉਣ ਵਿੱਚ ਫੇਲ੍ਹ ਹੋਏ ਹਨ ।

ਹੋਰ ਪੜ੍ਹੋ ...
  • Share this:

ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕਰਨ ਦੇ ਲਈ ਪੈਰਾ-ਓਲੰਪੀਅਨਜ਼ ਦੇ ਨਾਲ ਧੱਕੇਸ਼ਾਹੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਸਖਤ ਨਾਰਾਜ਼ਗੀ ਜਤਾਉਂਦੇ ਹੋਏ ਇਸ ਬਦਸਲੂਕੀ ਦੀ ਨਿਖੇਧੀ ਕੀਤੀ ਹੈ। ਇਹ ਪੈਰਾ-ਓਲੰਪੀਅਨਜ਼ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰਨ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਮੁੱਦੇ ਨੂੰ ਲੈ ਕੇ ਪ੍ਰਤੀ ਕਰਮ ਦਿੰਦਿਆਂ ਕਿਹਾ ਹੈ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪੈਰਾ-ਓਲੰਪੀਅਨਜ਼ ਲਈ ਖੇਡ ਨੀਤੀ ਲਿਆਉਣ ਵਿੱਚ ਫੇਲ੍ਹ ਹੋਏ ਹਨ । ਆਮ ਆਦਮੀ ਪਾਰਟੀ ਨੇ ਜੋ ਵਾਅਦੇ ਕੀਤੇ ਸਨ ਉਨ ਉਨ੍ਹਾਂ ਵਾਅਦਿਆਂ ਦੇ ਮੁਤਾਬਕ ਇਨ੍ਹਾਂ ਨੂੰ ਨੌਕਰੀਆਂ ਵੀ ਨਹੀਂ ਦੇ ਸਕੇ। ਡਾ. ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਢੀਠ ਰਵੱਈਏ ਕਾਰਨ ਇਹ ਖਿਡਾਰੀ ਆਪਣੇ ਮੈਡਲ ਸੜਕਾਂ ’ਤੇ ਸੁੱਟਣ ਲਈ ਮਜਬੂਰ ਹੋਏ ਹਨ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਦੀ ਪੈਰਾ-ਓਲੰਪੀਅਨਜ਼ ਪ੍ਰਤੀ ਸੰਜੀਦਗੀ ਇਸ ਗੱਲ ਤੋਂ ਵੀ ਜ਼ਾਹਿਰ ਹੁੰਦੀ ਹੈ ਕਿ ਸੂਬਾਈ ਪੈਰਾ ਗੇਮਜ਼ ਤੈਅ ਪ੍ਰੋਗਰਾਮ ਅਨੁਸਾਰ ਨਹੀਂ ਹੋ ਸਕੀਆਂ। ਡਾ. ਦਲਜੀਤ ਸਿੰਘ ਚੀਮਾ ਨੇ ਇਹ ਕਿਹਾ ਕਿ ਹੁਣ ਵੀ ਖਿਡਾਰੀ ਇਸ ਕਰ ਕੇ ਚੰਡੀਗੜ੍ਹ ਆਏ ਸਨ ਕਿਉਂਕਿ ‘ਆਪ’ ਸਰਕਾਰ ਨੇ ਉਨ੍ਹਾਂ ਨੂੰ ਸਮਾਂ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਾ ਵਾਲੀ ਗੱਲ ਹੈ ਕਿ ਬਜਾਏ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਨ੍ਹਾਂ ਨੂੰ ਹੱਲ ਕਰਨ ਦੇ ਆਮ ਆਦਮੀ ਪਾਰਟੀ ਸਰਕਾਰ ਨੇ ਧੱਕੇਸ਼ਾਹੀ ਨਾਲ ਉਨ੍ਹਾਂ ਦੀਆਂ ਮੰਗਾਂ ਕੁਚਲਣ ਦੀ ਕੋਸ਼ਿਸ਼ ਕੀਤੀ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਪੈਰਾ-ਓਲੰਪੀਅਨਜ਼ ਨੂੰ ਪੂਰੀ ਹਮਾਇਤ ਦਾ ਭਰੋਸਾ ਦੁਆਉਂਦਿਆਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਕਾਲੀ ਦਲ ਉਨ੍ਹਾਂ ਦਾ ਮਾਮਲਾ ਜਬਰੀ ਚੁੱਕੇਗਾ ਅਤੇ ਉਨ੍ਹਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਏਗਾ।

Published by:Shiv Kumar
First published:

Tags: AAP, Bhagwant Mann, Daljit Cheema, Punjab government, SAD