• Home
 • »
 • News
 • »
 • punjab
 • »
 • SHIROMANI AKALI DAL SEEKS SPECIAL SESSION OF VIDHAN SABHA TO QUASH BSF DECISION TO EXTEND JURISDICTION

ਅਕਾਲੀ ਦਲ ਵੱਲੋਂ ਬੀਐਸਐਫ ਨੂੰ ਵਾਧੂ ਤਾਕਤਾਂ ਵਾਲਾ ਫੈਸਲਾ ਰੱਦ ਕਰਨ ਲਈ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ

ਕਿਹਾ- ਖੇਤੀ ਕਾਨੂੰਨ ਰੱਦ ਕਰਨ ਤੇ 2017 ਵਿਚ ਅਮਰਿੰਦਰ ਸਰਕਾਰ ਵੱਲੋਂ ਏਪੀਐਮਸੀ ਐਕਟ ਵਿਚ ਕੀਤੀਆਂ ਸੋਧਾਂ ਵੀ ਰੱਦ ਕੀਤੀਆਂ ਜਾਣ

ਅਕਾਲੀ ਦਲ ਵੱਲੋਂ ਬੀਐਸਐਫ ਨੂੰ ਵਾਧੂ ਤਾਕਤਾਂ ਵਾਲਾ ਫੈਸਲਾ ਰੱਦ ਕਰਨ ਲਈ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ

ਅਕਾਲੀ ਦਲ ਵੱਲੋਂ ਬੀਐਸਐਫ ਨੂੰ ਵਾਧੂ ਤਾਕਤਾਂ ਵਾਲਾ ਫੈਸਲਾ ਰੱਦ ਕਰਨ ਲਈ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ

 • Share this:
  ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਬਾਰਡਰ ਸਕਿਓਰਿਟੀ ਫੋਰਸ (ਬੀਐਸਐਫ) ਦੇ ਪੰਜਾਬ ਵਿਚ ਅਧਿਕਾਰ ਖੇਤਰ 10 ਜ਼ਿਲ੍ਹਿਆਂ ਵਿਚ ਵਧਾਏ ਜਾਣ ਦੇ ਫੈਸਲੇ ਨੁੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ ਅਤੇ ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਤਿੰਨ ਖੇਤੀ ਕਾਨੂੰਨ ਅਤੇ 2017 ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਏਪੀਐਮਸੀ ਐਕਟ ਵਿਚ ਕੀਤੀਆਂ ਸੋਧਾਂ ਵੀ ਰੱਦ ਕੀਤੀਆਂ ਜਾਣ।

  ਸ਼੍ਰੋਮਣੀ ਅਕਾਲੀ ਦਲ ਦੇ ਵਫਦ ਜਿਸ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਲ ਸਨ, ਨੇ ਕਾਂਗਰਸ ਸਰਕਾਰ ਨੁੰ ਕਿਹਾ ਕਿ ਉਹ ਆਪਣੇ ਘਰ ਸੰਵਾਰੇ। ਵਫਦ ਦੇ ਮੈਂਬਰਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਬੀਐਸਐਫ ਦੇ ਅਧਿਕਾਰ ਖੇਤਰ ਵਿਚ ਵਾਧਾ ਕੀਤੇ ਜਾਣ ਦੀ ਹਮਾਇਤ ਕੀਤੀ ਸੀ ਤੇ ਅੰਮ੍ਰਿਤਸਰ ਦੇ ਐਮਪੀ ਗੁਰਜੀਤ ਸਿੰਘ ਔਜਲਾ ਤੇ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਵੀ ਅਜਿਹਾ ਹੀ ਕੀਤਾ ਸੀ।

  ਵਫਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਆਪਣੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਬਾਰੇ ਸਪਸ਼ਟੀਕਰਨ ਦੇਣ ਕਿਉਂਕਿ ਪੰਜਾਬੀਆਂ ਦੇ ਮਨਾਂ ਵਿਚ ਇਹ ਤੌਖਲਾ ਹੈ ਕਿ ਉਹਨਾਂ ਨੇ ਉਸ ਮੀਟਿੰਗ ਵਿਚ ਕੇਂਦਰ ਸਰਕਾਰ ਦੇ ਫੈਸਲੇ ਦੇ ਐਲਾਨ ਲਈ ਸਹਿਮਤੀ ਦਿੱਤੀ ਸੀ। ਵਫਦ ਨੇ ਇਹ ਵੀ ਕਿਹਾ ਕਿ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਵੀ ਮੁੱਖ ਮੰਤਰੀ ’ਤੇ ਅੱਧਾ ਪੰਜਾਬ ਕੇਂਦਰ ਹਵਾਲੇ ਕਰਨ ਦੇ ਦੋਸ਼ ਲਗਾਏ ਹਨ।

  ਬਾਅਦ ਵਿਚ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਮੀਟਿੰਗ ਵਿਚ ਇਹ ਯਕੀਨ ਨਹੀਂ ਦੁਆ ਸਕੇ ਕਿ ਉਹ ਕੇਂਦਰ ਦੇ ਨਾਲ ਨਹੀਂ ਰਲੇ ਤੇ ਉਹਨਾਂ ਨੇ ਪੰਜਾਬ ਵਿਚ ਕੇਂਦਰ ਦੇ ਅਧਿਕਾਰ ਖੇਤਰ ਵਿਚ ਵਾਧੇ ਲਈ ਸਹਿਮਤੀ ਨਹੀਂ ਦਿੱਤੀ। ਉਹਨਾਂ ਕਿਹਾ ਕਿ ਵਾਪਰੀਆਂ ਘਟਨਾਵਾਂ ਨੇ ਸਾਬਤ ਕੀਤਾ ਹੈ ਕਿ ਚੰਨੀ ਨੇ ਸੂਬੇ ਦੇ ਹਿੱਤ ਕੇਂਦਰ ਨੂੰ ਵੇਚ ਦਿੱਤੇ ਹਨ।

  ਪ੍ਰੋ. ਚੰਦੂਮਾਜਰਾ ਨੇ ਸਾਰੀਆਂ ਪਾਰਟੀਆਂ ਵੱਲੋਂ ਸੰਘੀ ਢਾਂਚਾ ਮਜ਼ਬੂਤ ਕਰਨ ਦੀ ਲੋੜ ਦਾ ਮਾਮਲਾ ਚੁੱਕਣ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਅਕਾਲੀ ਦਲ ਤਾਂ ਹਮੇਸ਼ਾ ਹੀ ਦੇਸ਼ ਦਾ ਸੰਘੀ ਢਾਂਚਾ ਮਜ਼ਬੂਤ ਕੀਤੇ ਜਾਣ ਦਾ ਹਮਾਇਤੀ ਰਿਹਾ ਹੈ ਜਿਵੇਂ ਕਿ ਸੰਵਿਧਾਨ ਵਿਚ ਦੱਸਿਆ ਹੈ। ਉਹਨਾਂ ਕਿਹਾ ਕਿ ਸਾਨੁੰ ਤਾਂ ਸਾਰੇ ਸਿਸਟਮ ਨਾਲ ਲੜਾਈ ਲੜਨੀ ਪਈ ਹੈ ਪਰ ਅਸੀਂ ਇਹ ਲੜਾਈ ਜਾਰੀ ਰੱਖੀ।

  ਪ੍ਰੋ. ਚੰਦੂਮਾਜਰਾ ਨੇ ਸਾਰੀਆਂ ਪਾਰਟੀਆਂ ਨੁੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਮਾਮਲੇ ਵਿਚ ਦਖਲ ਖਿਲਾਫ ਇਕਜੁੱਟ ਹੋਣ। ਉਹਨਾਂ ਕਿਹਾ ਕਿ ਪੰਜਾਬ ਵਿਚ ਪੁਲਿਸ ਦੀ ਜ਼ਿੰਮੇਵਾਰੀ ਨੀਮ ਫੌਜੀ ਬਲਾਂ ਹਵਾਲੇ ਕਰ ਕੇ ਪੰਜਾਬ ਨੁੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

  ਡਾ. ਦਲਜੀਤ ਸਿੰ ਚੀਮਾ ਨੇ ਇਸ ਮੌਕੇ ਕੌਮਾਂਤਰੀ ਸਰਹੱਦ ਤੋਂ ਬੀ ਐਸ ਐਫ ਦਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਵਧਾਉਣ ਪਿਛੇ ਤਰਕ ’ਤੇ ਸਵਾਲ ਚੁੱਕੇ। ਉਹਨਾਂ ਕਿਹਾ ਕਿ ਬੀ ਐਸ ਐਫ ਦੀ ਜ਼ਿੰਮੇਵਾਰੀ ਸਰਹੱਦਾਂ ਦੀ ਰਾਖੀ ਹੈ ਤੇ ਇਸ ਨੂੰ ਸਰਹੱਦਾਂ ਤੋਂ 50 ਕਿਲੋਮੀਟਰ ਅੰਦਰ ਤੱਕ ਪੁਲਿਸ ਦੀ ਜ਼ਿੰਮੇਵਾਰੀ ਨਹੀਂ ਦਿੱਤੀ ਜਾਣੀ ਚਾਹੀਦੀ।
  Published by:Gurwinder Singh
  First published: