• Home
  • »
  • News
  • »
  • punjab
  • »
  • SHIROMANI COMMITTEE STARTED LANGAR SERVICE FOR THE PROTESTING FARMERS IN KARNAL

ਸ਼੍ਰੋਮਣੀ ਕਮੇਟੀ ਨੇ ਕਰਨਾਲ ’ਚ ਧਰਨਾਕਾਰੀ ਕਿਸਾਨਾਂ ਲਈ ਲੰਗਰ ਦੀ ਸੇਵਾ ਕੀਤੀ ਸ਼ੁਰੂ

ਸ਼੍ਰੋਮਣੀ ਕਮੇਟੀ ਨੇ ਕਰਨਾਲ ’ਚ ਧਰਨਾਕਾਰੀ ਕਿਸਾਨਾਂ ਲਈ ਲੰਗਰ ਦੀ ਸੇਵਾ ਕੀਤੀ ਸ਼ੁਰੂ (ਫਾਇਲ ਫੋਟੋ)

  • Share this:
    ਹਰਿਆਣਾ ਦੇ ਕਰਨਾਲ ਵਿਚ ਸਕੱਤਰੇਤ ਅੱਗੇ ਮੋਰਚਾ ਲਾਈ ਬੈਠੇ ਕਿਸਾਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਦੀ ਸੇਵਾ ਮੁਹੱਈਆ ਕੀਤੀ ਜਾਵੇਗੀ।

    ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੀਡੀਆ ਨਾਲ ਗੱਲ ਕਰਦਿਆਂ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਵਰਗਾਂ ਦੇ ਲੋਕਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਕਰਨਾਲ ਵਿੱਚ ਲੱਗੇ ਕਿਸਾਨ ਧਰਨੇ ਵਿਚ ਲੰਗਰ ਲਾਉਣ ਵਾਸਤੇ ਅਪੀਲ ਕੀਤੀ ਗਈ ਹੈ, ਜਿਸ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਨੇ ਕਰਨਾਲ ਵਿਖੇ ਕਿਸਾਨਾਂ ਵਾਸਤੇ ਲੰਗਰ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ।

    ਇਸ ਲੰਗਰ ਦੌਰਾਨ ਜਿੱਥੇ ਕਿਸਾਨਾਂ ਵਾਸਤੇ ਪ੍ਰਸ਼ਾਦੇ ਦਾ ਪ੍ਰਬੰਧ ਕੀਤਾ ਗਿਆ, ਉਥੇ ਪਾਣੀ ਅਤੇ ਚਾਹ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਹਰਿਆਣਾ ਅਤੇ ਪੰਜਾਬ ਦੇ ਨੇੜਲੇ ਗੁਰਦੁਆਰਿਆਂ ਦਾ ਪ੍ਰਬੰਧਕੀ ਅਮਲਾ ਇਸ ਸੇਵਾ ਲਈ ਉੱਥੇ ਪੁੱਜ ਗਿਆ ਹੈ।
    Published by:Gurwinder Singh
    First published: