ਅੰਮ੍ਰਿਤਸਰ : ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਫਿਰ ਮਾਡਰਨ ਹਥਿਆਰਾਂ ਦੀ ਗੱਲ ਦੁਹਰਾਈ ਹੈ। ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਮ ਸੰਦੇਸ਼ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ 'ਗੁਰਦੁਆਰਿਆ ਵਿੱਚ ਗਤਕਾ ਅਡੈਕਮੀਆਂ ਦੇ ਨਾਲ-ਨਾਲ ਸ਼ੂਟਿੰਗ ਰੇਂਜ ਸਥਾਪਤ ਕੀਤੀਆਂ ਜਾਣ। ਇਹ ਟ੍ਰੇਨਿੰਗ ਲੁਕ-ਛਿਪ ਕੇ ਨਹੀਂ, ਖੁੱਲ੍ਹੇਆਮ ਦੇਵਾਂਗੇ।'
ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਦਿੱਤਾ। ਜਥੇਦਾਰ ਨੇ ਫਿਰ ਮਾਡਰਨ ਹਥਿਆਰਾਂ ਦੀ ਗੱਲ ਕੀਤੀ ਅਤੇ ਜਥੇਦਾਰ ਨੇ ਸ਼ੂਟਿੰਗ ਰੇਂਜ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ 'ਕੁਝ ਲੋਕ ਚੋਰੀ-ਛੁਪੇ ਹਥਿਆਰ ਚਲਾਉਣ ਦੀ ਸਿੱਖਿਆ ਦੇ ਰਹੇ ਹਨ। ਅਸੀਂ ਖੁੱਲੇਆਮ ਸ਼ਸਤਰਾਂ ਦੀ ਟ੍ਰੇਨਿੰਗ ਦੇਵਾਂਗੇ। ਸਿੱਖ ਗਤਕਾ ਅਤੇ ਸ਼ਸਤਰ ਵਿੱਦਿਆ ਹਾਸਲ ਕਰਨ।'
ਜਥੇਦਾਰ ਨੇ ਕਿਹਾ ਕਿ 'ਪੰਜਾਬ 'ਚ ਈਸਾਈ ਧਰਮ ਦਾ ਪ੍ਰਚਾਰ ਜ਼ੋਰ-ਸ਼ੋਰ ਨਾਲ ਹੋ ਰਿਹਾ। ਇਹ ਸਾਡੇ ਲਈ ਚਿੰਤਾ ਦੀ ਗੱਲ ਹੈ। ਪ੍ਰਚਾਰਕ ਸਿੱਖੀ ਨੂੰ ਬੁਲੰਦ ਕਰਨ। AC ਕਮਰਿਆਂ ਤੋਂ ਨਿਕਲ ਕੇ ਸਰਹੱਦੀ ਪਿੰਡਾਂ 'ਚ ਜਾਣ।'
ਜਥੇਦਾਰ ਦਾ ਕੌਮ ਦਾ ਨਾਂ ਸੰਦੇਸ਼ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋੋਂ ਬਚਾਉਣਾ ਬਹੁਤ ਜ਼ਰੁਰੀ ਹੈ। ਉਨ੍ਹਾਂ ਕਿਹਾ ਕਿ ਅੱਜ ਜ਼ਰੂਰਤ ਹੈ ਕਿ ਗਤਕਾ ਅਤੇ ਸਿੱਖ ਸ਼ਸਤਰ ਵਿੱਦਿਆ ਹਾਸਲ ਕਰੇ। ਸ਼ੂਟਿੰਗ ਰੇਂਜ ਬਣਾਉਣ ਦੀ ਅਪੀਲ ਕੀਤੀ ਗਈ। ਜਥੇਦਾਰ ਵੱਲੋਂ ਇਕ ਵਾਰ ਮੁੜ ਹਥਿਆਰ ਰੱਖਣ ਅਤੇ ਉਨ੍ਹਾਂ ਦੀ ਟ੍ਰੇਨਿੰਗ ਦਾ ਜ਼ਿਕਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੁਝ ਲੋਕ ਲੁਕ ਕੇ ਹਥਿਆਰ ਚਲਾਉਣ ਦੀ ਸਿੱਖਿਆ ਦੇ ਰਹੇ ਹਨ, ਅਸੀਂ ਸ਼ਰੇਆਮ ਟ੍ਰੇਨਿੰਗ ਦੇਵਾਂਗੇ।
ਅੱਜ ਸਾਕਾ ਨੀਲਾ ਤਾਰਾ ਦੀ ਬਰਸੀ ਹੈ ਅਤੇ ਅਕਾਲ ਤਖਤ ਸਾਹਿਬ ਤੇ ਅਖੰਡ ਪਾਠ ਦੇ ਭੋਗ ਪਾਏ ਗਏ। ਵੱਡੀ ਗਿਣਤੀ ਚ ਸੰਗਤ ਨੇ ਹਾਜ਼ਰੀ ਭਰੀ। Akal Takht ਸਾਹਿਬ ਦੇ ਬਾਹਰ ਸ਼ਰਧਾਂਜਲੀ ਮਾਰਚ ਕੱਢਿਆ ਗਿਆ। Akal Takht Sahib 'ਤੇ ਸੰਗਤ ਦਾ ਭਾਰੀ ਇਕੱਠ ਹੋਇਆ।
ਜਦੋਂ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੇ ਬਾਹਰ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ ਤਾਂ ਭੀੜ ਨੇ ਕਥਿਤ ਤੌਰ 'ਤੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਵੀ ਉਠਾਈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ: "ਸਿੱਖਾਂ ਨੂੰ ਕਦੇ ਵੀ ਅਜ਼ਾਦੀ ਨਹੀਂ ਮਿਲੀ। ਸਿੱਖਾਂ ਨੂੰ ਸਿਆਸੀ, ਆਰਥਿਕ ਅਤੇ ਸਮਾਜਿਕ ਤੌਰ 'ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਧਾਰਮਿਕ ਤਾਕਤ ਹਾਸਲ ਕਰਨ ਦੀ ਲੋੜ ਹੈ। ਸਰਕਾਰ ਨੇ ਇਸ ਵਾਰ ਪੁਲਿਸ ਤਾਇਨਾਤ ਕਰਕੇ ਸਿੱਖਾਂ ਨੂੰ ਕਾਬੂ ਕਰਨ ਦੀ ਪੂਰੀ ਕੋਸ਼ਿਸ਼ ਕੀਤੀ।"
ਇਸ ਗੱਲ ਨੂੰ ਉਜਾਗਰ ਕਰਦੇ ਹੋਏ ਕਿ ਅਪਰਾਧ ਵੱਧ ਰਹੇ ਹਨ ਅਤੇ ਹਰ ਧਰਮ ਨੂੰ ਆਪਣੇ ਲੋਕਾਂ ਦੀ ਸੁਰੱਖਿਆ ਦਾ ਅਧਿਕਾਰ ਹੈ, ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ: "ਸਿੱਖਾਂ ਨੂੰ ਅਤਿ-ਆਧੁਨਿਕ ਹਥਿਆਰਾਂ ਦੀ ਸਿਖਲਾਈ ਪ੍ਰਾਪਤ ਕਰਨੀ ਚਾਹੀਦੀ ਹੈ।" ਉਨ੍ਹਾਂ ਦਾ ਇਹ ਬਿਆਨ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਆਇਆ ਹੈ।
ਤੁਹਾਨੂੰ ਦੱਸ਼ ਦੇਈਅ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਜ਼ੈੱਡ-ਸੁਰੱਖਿਆ ਕਵਰ ਦੇਣ ਦੀ ਪੇਸ਼ਕਸ਼ ਕੀਤੀ ਸੀ, ਪਰ ਉਨ੍ਹਾਂ ਨੇ ਇਸ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਸੀ।
ਅੱਜ ਸਾਕਾ ਨੀਲਾ ਤਾਰਾ ਦੀ ਬਰਸੀ ਮਨਾਈ ਜਾ ਰਹੀ ਹੈ। ਅਕਾਲ ਤਖ਼ਤ 'ਤੇ ਅਖੰਡ ਪਾਠ ਦੇ ਭੋਗ ਪਾਏ ਗਏ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੌਮ ਦੇ ਨਾਮ ਸੰਦੇਸ਼ ਦਿੱਤਾ ਗਿਆ। ਗੁਰੂ ਨਗਰੀ ਅੰਮ੍ਰਿਤਸਰ 'ਚ ਸੁਰੱਖਿਆ ਕਰੜੀ ਕੀਤੀ ਗਈ ਹੈ। ਕਈ ਹੋਰ ਜ਼ਿਲ੍ਹਿਆਂ 'ਚ ਵੀ ਸੁਰੱਖਿਆ ਸਖ਼ਤ ਕੀਤੀ ਗਈ ਹੈ। ਅੰਮ੍ਰਿਤਸਰ 'ਚ ਸਮੇਤ ਕਈ ਜ਼ਿਲ੍ਹਿਆਂ 'ਚ ਧਾਰਾ 144 ਲਾਗੂ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Akal takht, Amritsar, Giani harpreet singh, Operation Blue Star