Home /News /punjab /

ਬਠਿੰਡਾ ’ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਖੁੱਲਣਗੀਆਂ ਦੁਕਾਨਾਂ, ਜਾਣੋ ਨਵੇਂ ਆਦੇਸ਼ ਬਾਰੇ...

ਬਠਿੰਡਾ ’ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਖੁੱਲਣਗੀਆਂ ਦੁਕਾਨਾਂ, ਜਾਣੋ ਨਵੇਂ ਆਦੇਸ਼ ਬਾਰੇ...

  • Share this:

ਬਠਿੰਡਾ ਵਿੱਚ ਮਿੰਨੀ ਲਾਕ ਡਾਊਨ ਦੇ ਚਲਦਿਆਂ ਦੁਕਾਨਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਿਰਦੇਸ਼ਾਂ ਤਹਿਤ ਅੱਜ ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ ਦੀ ਅਗਵਾਈ ’ਚ ਵਫ਼ਦ ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਨੂੰ ਮਿਲਿਆ। ਉਨਾਂ ਇਸ ਮਿਲਣੀ ਦੌਰਾਨ ਦੁਕਾਨਾਂ ਖੁੱਲਣ ਦੇ ਸਮੇਂ ਬਾਰੇ ਵਿਚਾਰ ਵਟਾਂਦਰਾ ਕੀਤਾ।

ਇਸ ਮੀਟਿੰਗ ਮਗਰੋਂ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਕਾਨਦਾਰ ਤੇ ਹੋਰ ਵਪਾਰੀ ਭਰਾਵਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਸੀ, ਜਿਸ ਤਹਿਤ ਅੱਜ ਵਪਾਰੀਆਂ ਅਤੇ ਮਾਰਕੀਟ ਐਸੋਸੀਏਸ਼ਨ, ਵਪਾਰ ਮੰਡਲ ਆਦਿ ਦੇ ਆਗੂ ਅੱਜ ਮੀਟਿੰਗ ’ਚ ਸ਼ਾਮਿਲ ਹੋਏ। ਉਨਾਂ ਦੱਸਿਆ ਕਿ ਇਨਾਂ ਵਪਾਰੀਆਂ ਆਦਿ ਤੋਂ ਰਾਇ ਹਾਸਿਲ ਕਰਨ ਉਪਰੰਤ ਫੈਸਲਾ ਕੀਤਾ ਗਿਆ ਕਿ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਸਾਰੀਆਂ ਹੀ ਦੁਕਾਨਾਂ ਖੁੱਲਣਗੀਆਂ। ਇਸ ਤੋਂ ਇਲਾਵਾ ਸਬਜੀ ਮੰਡੀ ਸਵੇਰੇ 6 ਵਜੇ ਤੋਂ ਲੈ ਕੇ 10 ਵਜੇ ਤੱਕ ਖੁੱਲੇਗੀ। ਇਸ ਤੋਂ ਇਲਾਵਾ ਦੁੱਧ ਦਾ ਕਾਰੋਬਾਰ ਸ਼ਾਮ ਤੱਕ ਹੀ ਚਲਦਾ ਰਹੇਗਾ। ਉਨਾਂ ਸਪੱਸ਼ਟ ਕੀਤਾ ਕਿ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 2 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 6 ਵਜੇ ਤੱਕ ਸਖਤ ਕਰਫਿਊ ਲੱਗੇਗਾ।

ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੇ ਇਸ ਕਹਿਰ ’ਚ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਉਨਾਂ ਨਾਲ ਵਪਾਰੀ ਵਰਗ ਤੋਂ ਇਲਾਵਾ ਕਾਂਗਰਸ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ ਆਦਿ ਹਾਜ਼ਰ ਸਨ।

Published by:Ashish Sharma
First published:

Tags: Bathinda, COVID-19, Lockdown