ਲੁਧਿਆਣਾ: ਡਾਕਟਰ ਦੀ ਦੁਕਾਨ ’ਚ ਚੱਲੀਆਂ ਗੋਲੀਆਂ, ਇੱਕ ਵਿਅਕਤੀ ਦੀ ਮੌਤ..

News18 Punjabi | News18 Punjab
Updated: January 24, 2020, 11:51 AM IST
share image
ਲੁਧਿਆਣਾ: ਡਾਕਟਰ ਦੀ ਦੁਕਾਨ ’ਚ ਚੱਲੀਆਂ ਗੋਲੀਆਂ, ਇੱਕ ਵਿਅਕਤੀ ਦੀ ਮੌਤ..
ਲੁਧਿਆਣਾ: ਡਾਕਟਰ ਦੀ ਦੁਕਾਨ ’ਚ ਚੱਲੀਆਂ ਗੋਲੀਆਂ, ਇੱਕ ਵਿਅਕਤੀ ਦੀ ਮੌਤ..

ਲੁਧਿਆਣਾ ’ਚ ਕੁਝ ਨੌਜਵਾਨਾਂ ਨੇ ਇਕ ਵਿਅਕਤੀ ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ ਜਿਸ ਕਾਰਨ ਉਸ਼ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

  • Share this:
  • Facebook share img
  • Twitter share img
  • Linkedin share img
ਪੰਜਾਬ ’ਚ ਬਦਮਾਸ਼ਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਲੁਧਿਆਣਾ ਤੋਂ ਦੇਖਣ ਨੂੰ ਮਿਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜਵਾਹਰ ਨਗਰ ਕੈਂਪ ਵਿੱਚ ਸਬਜੀ ਮਾਰਕਿਟ ਦੇ ਕੋਲ ਡਾਕਟਰ ਦੀ ਦੁਕਾਨ ਦੇ ਅੰਦਰ ਗੋਲੀਆਂ ਚੱਲੀਆਂ। ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਕੁਝ ਨੌਜਵਾਨ ਡਾਕਟਰ ਦੀ ਦੁਕਾਨ ’ਚ ਦਾਖਿਲ ਹੋਏ ਇਸ ਤੋਂ ਬਾਅਦ ਨੌਜਵਾਨਾਂ ਨੇ ਰਾਜੇਂਦਰ ਅਹੁਜਾ ਨਾਂ ਦੇ ਵਿਅਕਤੀ ’ਤੇ ਤਾਬੜਤੋੜ ਗੋਲੀਆਂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਮੌਕੇ ਤੇ ਹੀ ਵਿਅਕਤੀ ਦੀ ਮੌਤ ਹੋ ਗਈ।

ਇਸ ਮਾਮਲੇ ਤੋਂ ਬਾਅਦ ਇਲਾਕੇ ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸ਼ੁਰੂਆਤੀ ਜਾਂਚ ਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਵਿਅਕਤੀ ਦੀ ਕੁਝ ਲੋਕਾਂ ਦੇ ਨਾਲ ਆਪਸੀ ਰੰਜਿਸ਼ ਸੀ ਜਿਸ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
First published: January 24, 2020
ਹੋਰ ਪੜ੍ਹੋ
ਅਗਲੀ ਖ਼ਬਰ