Home /News /punjab /

ਗੋਲੀ ਚਲਾਉਣ ਵਾਲਾ ਸਬ-ਇੰਸਪੈਕਟਰ ਸਸਪੈਂਡ, ਡੇਰਾਬੱਸੀ 'ਚ ਸ਼ਖਸ ਦੀ ਲੱਤ 'ਤੇ ਮਾਰੀ ਸੀ ਗੋਲੀ

ਗੋਲੀ ਚਲਾਉਣ ਵਾਲਾ ਸਬ-ਇੰਸਪੈਕਟਰ ਸਸਪੈਂਡ, ਡੇਰਾਬੱਸੀ 'ਚ ਸ਼ਖਸ ਦੀ ਲੱਤ 'ਤੇ ਮਾਰੀ ਸੀ ਗੋਲੀ

ਐਤਵਾਰ ਰਾਤ ਡੇਰਾਬੱਸੀ ਦੇ ਹੈਬਤਪੁਰ ਰੋਡ 'ਤੇ ਨੌਜਵਾਨ ਅਤੇ ਪੁਲਿਸ ਪਾਰਟੀ ਦੌਰਾਨ ਹੰਗਾਮੇ ਦੋਰਾਨ ਦੀ ਫਾਈਲ ਤਸਵੀਰ।

ਐਤਵਾਰ ਰਾਤ ਡੇਰਾਬੱਸੀ ਦੇ ਹੈਬਤਪੁਰ ਰੋਡ 'ਤੇ ਨੌਜਵਾਨ ਅਤੇ ਪੁਲਿਸ ਪਾਰਟੀ ਦੌਰਾਨ ਹੰਗਾਮੇ ਦੋਰਾਨ ਦੀ ਫਾਈਲ ਤਸਵੀਰ।

ਮੋਹਾਲੀ ਪੁਲਸ ਨੇ ਮੰਗਲਵਾਰ ਰਾਤ ਡੇਰਾਬੱਸੀ ਦੇ ਹੈਬਤਪੁਰ ਰੋਡ 'ਤੇ ਇਕ ਵਿਅਕਤੀ ਅਤੇ ਉਸ ਦੇ ਸਾਥੀਆਂ ਨਾਲ ਹੋਏ ਝਗੜੇ ਦੌਰਾਨ ਇਕ ਵਿਅਕਤੀ 'ਤੇ ਗੋਲੀ ਚਲਾਉਣ ਦੇ ਦੋਸ਼ ਵਿਚ ਮੁਬਾਰਿਕਪੁਰ ਪੁਲਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।

 • Share this:
  ਚੰਡੀਗੜ੍ਹ : ਡੇਰਾਬੱਸੀ ਵਿੱਚ ਨਾਕੇ ਦੌਰਾਨ ਕੁੱਝ ਲੋਕਾਂ ਨਾਲ ਹੱਥੋਪਾਈ ਦੌਰਾਨ ਨੌਜਵਾਨ ਦੀ ਲੱਤ ਤੇ ਗੋਲੀ ਚਲਾਉਣ ਵਾਲਾ ਸਬ-ਇੰਸਪੈਕਟਰ ਬਲਵਿੰਦਰ ਸਿੰਘ ਸਸਪੈਂਡ ਕਰ ਦਿੱਤਾ ਗਿਆ ਹੈ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਜਾਂਚ ਲਈ ਤਿੰਨ ਮੈਂਬਰੀ SIT ਦਾ ਵੀ ਗਠਨ ਕੀਤਾ ਗਿਆ ਹੈ। ਜ਼ਖਮੀ ਨੌਜਵਾਨ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

  ਮੋਹਾਲੀ ਪੁਲਿਸ ਨੇ ਡੇਰਾਬੱਸੀ ਦੇ ਹੈਬਤਪੁਰ ਰੋਡ 'ਤੇ ਇਕ ਵਿਅਕਤੀ ਅਤੇ ਉਸ ਦੇ ਸਾਥੀਆਂ ਨਾਲ ਹੋਏ ਝਗੜੇ ਦੌਰਾਨ ਇਕ ਵਿਅਕਤੀ 'ਤੇ ਗੋਲੀ ਚਲਾਉਣ ਦੇ ਦੋਸ਼ ਵਿਚ ਮੁਬਾਰਿਕਪੁਰ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।

  ਮੁਹਾਲੀ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ “ਹਾਲਾਂਕਿ ਪੀੜਤ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ, ਸਬ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਗੋਲੀ ਚਲਾਉਣ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਕਰਨ ਲਈ ਇੱਕ ਐਸਆਈਟੀ ਵੀ ਗਠਿਤ ਕੀਤੀ ਗਈ ਹੈ ਅਤੇ ਜੇਕਰ SI ਬਲਵਿੰਦਰ ਦੋਸ਼ੀ ਨਹੀਂ ਪਾਏ ਗਏ, ਤਾਂ ਫੈਸਲਾ ਰੱਦ ਕਰ ਦਿੱਤਾ ਜਾਵੇਗਾ। ”

  ਐਸਆਈਟੀ ਟੀਮ ਵਿੱਚ ਐਸਪੀ (ਹੈੱਡਕੁਆਰਟਰ) ਰਵਿੰਦਰ ਪਾਲ ਸਿੰਘ, ਡੇਰਾਬਸੀ ਦੇ ਡਿਪਟੀ ਸੁਪਰਡੈਂਟ ਆਫ ਪੁਲੀਸ (ਡੀਐਸਪੀ) ਗੁਰਬਖਸ਼ੀਸ਼ ਸਿੰਘ ਅਤੇ ਡੀਐਸਪੀ (ਮੁੱਲਾਂਪੁਰ) ਅਮਰਪ੍ਰੀਤ ਸਿੰਘ ਸ਼ਾਮਲ ਹਨ।

  ਕੀ ਹੈ ਸਾਰਾ ਮਾਮਲਾ


  ਐਤਵਾਰ ਰਾਤ ਡੇਰਾਬੱਸੀ ਦੇ ਹੈਬਤਪੁਰ ਰੋਡ 'ਤੇ  ਨੌਜਵਾਨ ਅਤੇ ਪੁਲਿਸ ਪਾਰਟੀ ਦੌਰਾਨ ਹੰਗਾਮੇ ਦੋਰਾਨ ਚੌਕੀ ਇੰਚਾਰਜ ਨੇ ਫਾਇਰਿੰਗ ਕੀਤੀ ਤਾਂ ਲੱਤ 'ਚ ਗੋਲੀ ਲੱਗਣ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ। ਝਗੜੇ 'ਚ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਨੌਜਵਾਨਾਂ ਦੀ ਤਲਾਸ਼ੀ ਦੌਰਾਨ ਪੁਲੀਸ ਅਤੇ ਕੁਝ ਨੌਜਵਾਨਾਂ ਵਿਚਾਲੇ ਤਕਰਾਰ ਵੀ ਹੋ ਗਈ। ਝਗੜਾ ਇੰਨਾ ਵੱਧ ਗਿਆ ਕਿ ਪੁਲਿਸ ਨੇ ਗੋਲੀ ਚਲਾ ਦਿੱਤੀ। ਪੁਲਿਸ ਵੱਲੋਂ ਚਲਾਈ ਗੋਲੀ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਜਿਸ ਦੀ ਪਛਾਣ ਹਿਤੇਸ਼ ਵਜੋਂ ਹੋਈ ਹੈ।

  ਇੱਥੇ ਪੜ੍ਹੋ ਸਾਰਾ ਮਾਮਲਾ : ਪੁਲਿਸ ਨਾਕੇ 'ਤੇ ਹੰਗਾਮਾ, ਚੌਕੀ ਇੰਚਾਰਜ ਵੱਲੋਂ ਚਲਾਈ ਗੋਲੀ ਨੌਜਵਾਨ ਦੀ ਲੱਤ 'ਚ ਲੱਗੀ..

  ਪੀੜਤ ਹਿਤੇਸ਼ ਅਜੇ ਵੀ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ), ਸੈਕਟਰ 32, ਚੰਡੀਗੜ੍ਹ ਵਿੱਚ ਇਲਾਜ ਅਧੀਨ ਹੈ, ਅਤੇ ਬਿਆਨ ਲਈ ਡਾਕਟਰੀ ਤੌਰ 'ਤੇ ਅਨਫਿੱਟ ਹੈ।
  Published by:Sukhwinder Singh
  First published:

  Tags: Mohali, Punjab Police

  ਅਗਲੀ ਖਬਰ