ਸਿੱਧੂ ਨੇ ਦੱਸਿਆ ਬਿਜਲੀ ਸਮਝੌਤਿਆਂ ਤੋਂ ਬਚਣ ਦਾ ਰਾਹ, ਬਾਦਲਾਂ ਨੂੰ ਮੁੜ ਘੇਰਿਆ

News18 Punjabi | News18 Punjab
Updated: July 5, 2021, 4:06 PM IST
share image
ਸਿੱਧੂ ਨੇ ਦੱਸਿਆ ਬਿਜਲੀ ਸਮਝੌਤਿਆਂ ਤੋਂ ਬਚਣ ਦਾ ਰਾਹ, ਬਾਦਲਾਂ ਨੂੰ ਮੁੜ ਘੇਰਿਆ
ਸਿੱਧੂ ਨੇ ਦੱਸਿਆ ਬਿਜਲੀ ਸਮਝੌਤਿਆਂ ਤੋਂ ਬਚਣ ਦਾ ਰਾਹ, ਬਾਦਲਾਂ ਨੂੰ ਮੁੜ ਘੇਰਿਆ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਬਿਜਲੀ ਸਮਝੌਤਿਆਂ ਉਤੇ ਬਾਦਲਾਂ ਨੂੰ ਮੁੜ ਘੇਰਿਆ ਹੈ। ਉਨ੍ਹਾਂ ਨੇ ਅੱਜ ਮੁੜ ਆਪਣੇ ਫੇਸਬੁਕ ਸਫੇ ਉਤੇ ਪੋਸਟ ਪਾ ਕੇ ਪਿੱਛਲੀ ਅਕਾਲੀ ਸਰਕਾਰ ਵੱਲੋਂ ਕੀਤੇ ਸਮਝੌਤਿਆਂ ਨੂੰ ਪੰਜਾਬ ਦੀ ਲੁੱਟ ਕਰਾਰ ਦਿੱਤਾ ਹੈ।

ਉਨ੍ਹਾਂ ਨੇ ਕਿਹਾ- ਬਾਦਲਾਂ ਦੇ ਦਸਤਖ਼ਤ ਕੀਤੇ ਬਿਜਲੀ ਸਮਝੌਤੇ ਪੰਜਾਬ ਨੂੰ ਲੁੱਟ ਰਹੇ ਹਨ ਤੇ ਇਨ੍ਹਾਂ ਵਿਰੁੱਧ ਕਾਨੂੰਨੀ ਵਿਕਲਪ ਸੀਮਤ ਹਨ ਕਿਉਂਕਿ ਇਨ੍ਹਾਂ ਸਮਝੌਤਿਆਂ ਨੂੰ ਮਾਣਯੋਗ ਅਦਾਲਤਾਂ ਵੱਲੋਂ ਸੁਰੱਖਿਆ ਮਿਲੀ ਹੋਈ ਹੈ।

ਇਨ੍ਹਾਂ ਤੋਂ ਬਚਣ ਦਾ ਇੱਕੋ-ਇੱਕ ਰਾਹ "ਪੰਜਾਬ ਵਿਧਾਨ ਸਭਾ ਵਲੋਂ ਨਵਾਂ ਕਾਨੂੰਨ ਬਨਾਉਣਾ ਹੀ ਹੈ”, ਜੋ ਬਿਜਲੀ ਖਰੀਦ ਕੀਮਤਾਂ ਦੀ ਹੱਦ ਤੈਅ ਕਰੇ, ਪਿਛਲੀ ਸਥਿਤੀ ਵੀ ਬਹਾਲ ਕਰੇ ਅਤੇ ਇਨ੍ਹਾਂ ਲੋਕ ਵਿਰੋਧੀ ਸਮਝੌਤਿਆਂ ਨੂੰ ਰੱਦ ਕਰੇ I


ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਬਿਜਲੀ ਖਰੀਦ ਸਮਝੌਤਿਆਂ ਉੱਤੇ ਸਫੈਦ-ਪੱਤਰ (White-Paper) ਲਿਆਂਦਾ ਜਾਣਾ ਚਾਹੀਦਾ ਹੈ ਤਾਂ ਕਿ ਇਨ੍ਹਾਂ ਸਮਝੌਤਿਆਂ ਨੂੰ ਕਲਮਬੱਧ ਕਰਨ ਵਾਲੇ ਬਾਦਲਾਂ ਤੇ ਹੋਰਾਂ ਨੂੰ ਲੋਕਾਂ ਦੀ ਕਚਹਿਰੀ 'ਚ ਜੁਆਬਦੇਹ ਬਣਾਇਆ ਜਾ ਸਕੇ ... ਮੈਂ ਇਸ ਦੀ ਮੰਗ 2017 ਤੋਂ ਕਰ ਰਿਹਾ ਹਾਂ ਪਰ ਇਸ ਮਹਿਕਮੇ ਵਿੱਚ ਅਫ਼ਸਰਸ਼ਾਹੀ ਦੇ ਦਬਦਬੇ ਨੇ ਲੋਕਾਂ ਦੇ ਚੁਣੇ ਮੰਤਰੀਆਂ ਨੂੰ ਖੁੱਡੇ ਲਗਾ ਰੱਖਿਆ ਹੈ।
Published by: Gurwinder Singh
First published: July 5, 2021, 4:05 PM IST
ਹੋਰ ਪੜ੍ਹੋ
ਅਗਲੀ ਖ਼ਬਰ