• Home
  • »
  • News
  • »
  • punjab
  • »
  • SIDHU APPOINTMENT WELCOME BUT WONT MEET HIM TILL HE RESOLVES ISSUES WITH CM BRAHM MOHINDRA

ਬ੍ਰਹਮ ਮਹਿੰਦਰਾ ਵੱਲੋਂ ਸਿੱਧੂ ਦੀ ਨਿਯੁਕਤੀ ਦਾ ਸਵਾਗਤ ਪਰ ਮੁਲਾਕਾਤ ਲਈ ਰੱਖੀ ਇਹ ਸ਼ਰਤ...

ਬ੍ਰਹਮ ਮਹਿੰਦਰਾ ਵੱਲੋਂ ਸਿੱਧੂ ਦੀ ਨਿਯੁਕਤੀ ਦਾ ਸਵਾਗਤ ਪਰ ਮੁਲਾਕਾਤ ਲਈ ਰੱਖੀ ਇਹ ਸ਼ਰਤ...

  • Share this:
    ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਨਿਯੁਕਤ ਕਰਨ ਦਾ ਸਵਾਗਤ ਕੀਤਾ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਪਣੇ ਮਸਲਿਆਂ ਦਾ ਹੱਲ ਹੋਣ ਤੱਕ ਉਨ੍ਹਾਂ ਨਾਲ ਨਿੱਜੀ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ।

    ਇਥੇ ਜਾਰੀ ਇਕ ਬਿਆਨ ਵਿੱਚ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿੱਧੂ ਦੀ ਨਿਯੁਕਤੀ ਦਾ ਫੈਸਲਾ ਹਾਈ ਕਮਾਂਡ ਨੇ ਲਿਆ ਸੀ ਅਤੇ ਸਵਾਗਤ ਹੈ। “ਹਾਲਾਂਕਿ, ਮੈਂ ਉਨ੍ਹਾਂ (ਸਿੱਧੂ) ਨੂੰ ਉਦੋਂ ਤਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨਾਲ ਨਹੀਂ ਮਿਲਦੇ ਅਤੇ ਉਨ੍ਹਾਂ ਨਾਲ ਆਪਣੇ ਮਸਲੇ ਹੱਲ ਨਹੀਂ ਕਰਦੇ।”

    ਮਹਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿਧਾਇਕ ਦਲ ਦੇ ਨੇਤਾ ਹਨ ਅਤੇ ਉਨ੍ਹਾਂ (ਮਹਿੰਦਰਾ) ਦਾ ਫਰਜ਼ ਬਣਦਾ ਹੈ ਉਸ ਦਾ ਪਾਲਣ ਕਰਨ ਲਈ।

    ਮਹਿੰਦਰਾ ਨੇ ਕਿਹਾ, "ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸ ਲਈ ਮੈਂ ਨਵੇਂ ਨਿਯੁਕਤ ਕੀਤੇ ਪ੍ਰਧਾਨ ਨਾਲ ਮੁਲਾਕਾਤ ਕਰਨ ਤੋਂ ਗੁਰੇਜ਼ ਕਰਾਂਗਾ ਜਦੋਂ ਤੱਕ ਉਨ੍ਹਾਂ ਦੇ ਅਤੇ ਮੁੱਖ ਮੰਤਰੀ ਦਰਮਿਆਨ ਮੁੱਦੇ ਹੱਲ ਨਹੀਂ ਹੋ ਜਾਂਦੇ।"
    Published by:Gurwinder Singh
    First published:
    Advertisement
    Advertisement