ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਸ਼ੁਰੂ ਹੋ ਚੁੱਕਿਆ ਹੈ। ਕੁੱਝ ਹੀ ਦੇਰ ਵਿੱਚ ਮੂਸੇਵਾਲਾ ਪੰਜ ਤੱਤਾਂ ਵਿੱਚ ਵਿਲੀਨ ਹੋ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਦੇ ਮਨਪਸੰਦ ਟਰੈਕਟਰ 5911 `ਤੇ ਮ੍ਰਿਤਕ ਦੇਹ ਨੂੰ ਖੇਤ ਵਿੱਚ ਲਿਆਂਦਾ ਗਿਆ। ਦਸ ਦਈਏ ਕਿ ਇਸੇ ਖੇਤ ਵਿੱਚ ਮੂਸੇਵਾਲਾ ਦਾ ਸਮਾਰਕ ਯਾਨਿ ਯਾਦਗਾਰ ਬਣਾਈ ਜਾਵੇਗੀ। ਇਸ ਦੌਰਾਨ ਜੋ ਤਸਵੀਰ ਦੇਖਣ ਨੂੰ ਮਿਲੀ ਉਹ ਬੇਹੱਦ ਭਾਵੁਕ ਸੀ। ਆਖ਼ਰੀ ਸਮੇਂ `ਚ ਮੂਸੇਵਾਲਾ ਦੀ ਮਾਂ ਨੇ ਉਨ੍ਹਾਂ ਦਾ ਜੂੜਾ ਬਣਾਇਆ, ਜਦਕਿ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਦਸਤਾਰ ਪਹਿਨਾਈ।
Sidhu Moose Wala Last Ride: ਦਸ ਦਈਏ ਕਿ ਕੁੱਝ ਹੀ ਦੇਰ ਵਿੱਚ ਸਿੱਧੂ ਮੂਸੇਵਾਲਾ ਦੇ ਅੰਤਿਮ ਸਸਕਾਰ ਦੀਆਂ ਪ੍ਰਕਿਰਿਆਵਾਂ ਸ਼ੁਰੂ ਹੋਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਦੇ ਮਨਪਸੰਦ ਟਰੈਕਟਰ 5911 `ਤੇ ਉਨ੍ਹਾਂ ਦੀ ਲਾਸਟ ਰਾਈਡ ਯਾਨਿ ਆਖ਼ਰੀ ਸਫ਼ਰ ਸ਼ੁਰੂ ਹੋ ਚੁੱਕਿਆ ਹੈ। ਇਸ ਦੌਰਾਨ ਜੋ ਤਸਵੀਰ ਦੇਖਣ ਨੂੰ ਮਿਲੀ ਉਹ ਬੇਹੱਦ ਭਾਵੁਕ ਸੀ। ਆਖ਼ਰੀ ਸਮੇਂ `ਚ ਮੂਸੇਵਾਲਾ ਦੀ ਮਾਂ ਨੇ ਉਨ੍ਹਾਂ ਦਾ ਜੂੜਾ ਬਣਾਇਆ, ਜਦਕਿ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਦਸਤਾਰ ਪਹਿਨਾਈ।
Sidhu Moose Wala Funeral Live Updates: ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨਾਲ ਦੁਨਿਆ ਭਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪੰਜਾਬੀ ਸਿਨੇਮਾ ਜਗਤ ਲਈ 29 ਮਈ ਇੱਕ ਕਾਲਾ ਦਿਨ ਸਾਬਤ ਹੋਇਆ ਜਦੋਂ ਪੰਜਾਬੀ ਸੰਗੀਤ ਜਗਤ ਨੇ ਇੱਕ ਸ਼ਾਨਦਾਰ ਕਲਾਕਾਰ ਨੂੰ ਗੁਆ ਦਿੱਤਾ। ਇੱਕ ਮਾਂ ਨੇ ਆਪਣੇ 28 ਸਾਲ ਦੇ ਜਵਾਨ ਪੁੱਤਰ ਨੂੰ ਅਲਵਿਦਾ ਕਹਿ ਦਿੱਤਾ। ਸਿੱਧੂ ਮੂਸੇਵਾਲਾ ਦੀ ਮੌਤ ਨਾਲ ਉਨ੍ਹਾਂ ਦੇ ਕਰੀਬੀ ਦੋਸਤਾਂ ਅਤੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ।
ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਅੰਤਿਮ ਸਸਕਾਰ ਹੋ ਚੁੱਕਿਆ ਹੈ। ਉਨ੍ਹਾਂ ਨੂੰ ਹਜ਼ਾਰਾਂ ਨੇ ਲੋਕਾਂ ਨੇ ਨਮ ਅੱਖਾਂ ਦੇ ਨਾਲ ਆਖ਼ਰੀ ਵਿਦਾਇਗੀ ਦਿਤੀ। ਕੁੱਝ ਹੀ ਦੇਰ ਵਿੱਚ ਮੂਸੇਵਾਲਾ ਪੰਜ ਤੱਤਾਂ ਵਿੱਚ ਵਿਲੀਨ ਹੋ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਦੇ ਮਨਪਸੰਦ ਟਰੈਕਟਰ 5911 `ਤੇ ਮ੍ਰਿਤਕ ਦੇਹ ਨੂੰ ਖੇਤ ਵਿੱਚ ਲਿਆਂਦਾ ਗਿਆ। ਦਸ ਦਈਏ ਕਿ ਇਸੇ ਖੇਤ ਵਿੱਚ ਮੂਸੇਵਾਲਾ ਦਾ ਸਮਾਰਕ ਯਾਨਿ ਯਾਦਗਾਰ ਬਣਾਈ ਜਾਵੇਗੀ। ਇਸ ਦੌਰਾਨ ਜੋ ਤਸਵੀਰ ਦੇਖਣ ਨੂੰ ਮਿਲੀ ਉਹ ਬੇਹੱਦ ਭਾਵੁਕ ਸੀ। ਆਖ਼ਰੀ ਸਮੇਂ `ਚ ਮੂਸੇਵਾਲਾ ਦੀ ਮਾਂ ਨੇ ਉਨ੍ਹਾਂ ਦਾ ਜੂੜਾ ਬਣਾਇਆ, ਜਦਕਿ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਦਸਤਾਰ ਪਹਿਨਾਈ।
ਕਾਬਿਲੇਗ਼ੌਰ ਹੈ ਕਿ ਪੰਜਾਬ ਲਈ 29 ਮਈ ਯਾਨਿ ਐਤਵਾਰ ਦਾ ਦਿਨ ਮੰਦਭਾਗਾ ਰਿਹਾ। ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਸਿੱਧੂ ਮੂਸੇਵਾਲਾ ਨਾਂ ਦਾ ਚਮਕਦਾਰ ਸਿਤਾਰੇ ਦਾ ਭਿਆਨਕ ਕਤਲ ਹੋ ਜਾਵੇਗਾ। ਐਤਵਾਰ ਨੂੰ ਸ਼ਾਮ 5.30 ਵਜੇ ਦੇ ਕਰੀਬ ਜਦੋਂ ਮੂਸੇਵਾਲਾ ਆਪਣੀ ਕਾਲੀ ਥਾਰ ਗੱਡੀ ਵਿੱਚ ਆਪਣੇ ਘਰ ਪਰਤ ਰਹੇ ਸੀ, ਤਾਂ ਰਾਹ ਵਿਚ ਹੀ ਉਨ੍ਹਾਂ `ਤੇ ਅੰਨ੍ਹੇਵਾਹ ਗੋਲੀਆਂ ਵਰ੍ਹਾ ਦਿਤੀਆਂ ਗਈਆਂ। ਜਿਸ ਕਾਰਨ ਉਨ੍ਹਾਂ ਦੀ ਮੌਕੇ `ਤੇ ਹੀ ਦਰਦਨਾਕ ਮੌਤ ਹੋ ਗਈ।
ਮੂਸੇਵਾਲਾ ਦੀ ਇਸ ਭਿਆਨਕ ਮੌਤ ਤੋਂ ਬਾਅਦ ਹਰ ਕੋਈ ਸਦਮੇ ਵਿੱਚ ਹੈ। ਉੱਧਰ ਇਸ ਮਾਮਲੇ ਵਿੱਚ ਨਵੀਂ ਅਪਡੇਟ ਇਹ ਸਾਹਮਣੇ ਆ ਰਹੀ ਹੈ ਕਿ ਪਰਿਵਾਰ ਵੱਲੋਂ ਮੂਸੇਵਾਲਾ ਦਾ ਪੋਸਟ ਮਾਰਟਮ ਕਰਾਉਣ ਤੋਂ ਇਨਕਾਰ ਕਰ ਦਿਤਾ ਗਿਆ ਹੈ। ਇਸ ਦੇ ਨਾਲ ਹੀ ਪਰਿਵਾਰ ਵੱਲੋਂ ਐਨਆਈਏ ਯਾਨਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਗਈ ਹੈ। ਦੂਜੇ ਪਾਸੇ ਪੁਲਿਸ ਨੇ ਪਟਿਆਲਾ ਤੋਂ 2 ਮੂਸੇਵਾਲਾ ਕਤਲ ਕਾਂਡ ਵਿੱਚ 2 ਸ਼ੱਕੀ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਿੱਧੂ ਮੂਸੇਵਾਲਾ ਕਤਲਕਾਂਡ `ਚ ਨਵੀਂ ਅਪਡੇਟ ਆ ਰਹੀ ਹੈ। ਪੰਜਾਬ ਪੁਲਿਸ ਜਲਦ ਹੀ ਦਿੱਲੀ ਜਾਵੇਗੀ। ਮਾਮਲੇ ਦੀ ਪੜਤਾਲ ਲਈ ਪੰਜਾਬ ਪੁਲਿਸ ਦਿੱਲੀ ਜਾਵੇਗੀ। ਇਸ ਤੋਂ ਇਲਾਵਾ ਤਿਹਾੜ ਤੇ ਰੋਹਿਨੀ ਜੇਲ੍ਹ `ਚ ਬੰਦ ਗੈਂਗਸਟਰਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।