Sidhu Moosewala Murder Case Update: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਵਿੱਚ ਹੈ। ਹਾਲੇ ਤੱਕ ਕਈ ਵੱਡੇ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਵਿਚਕਾਰ ਹੀ ਮਾਨਸਾ ਪੁਲਿਸ ਨੇ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਸਰਬਜੋਤ ਸਿੰਘ (Sarabjit Singh) ਨੂੰ ਕਾਬੂ ਕਰ ਲਿਆ ਹੈ। ਪੁਲਿਸ ਮੁਤਾਬਿਕ ਇਸ ਨੇ ਮੂਸੇਵਾਲਾ ਨੂੰ ਮਾਰਨ ਲਈ ਗੈਂਗਸਟਰ ਦੀਪਕ ਉਰਫ ਟੀਨੂੰ ਨੂੰ ਗੱਡੀ ਮੁਹੱਈਆ ਕਰਵਾਈ ਸੀ। ਪੁਲਿਸ ਉਸ ਨੂੰ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ। ਪੁਲਿਸ ਨੂੰ ਉਮੀਦ ਹੈ ਕਿ ਉਸ ਦੀ ਗ੍ਰਿਫਤਾਰੀ ਤੋਂ ਕੁਝ ਹੋਰ ਸੁਰਾਗ ਹੱਥ ਲੱਗ ਸਕਦੇ ਹਨ।
ਜਾਣਕਾਰੀ ਮੁਤਾਬਕ ਪੰਜਾਬ ਦੀ ਮਾਨਸਾ ਪੁਲਿਸ ਨੇ ਸਰਬਜੋਤ ਸਿੰਘ ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਗ੍ਰਿਫਤਾਰ ਕੀਤਾ ਹੈ। ਸਰਬਜੋਤ ਦੀ ਗ੍ਰਿਫਤਾਰੀ ਪਹਿਲਾਂ ਤੋਂ ਗ੍ਰਿਫਤਾਰ ਗੈਂਗਸਟਰ ਦੀਪਕ ਟੀਨੂੰ ਦੇ ਇਸ਼ਾਰੇ 'ਤੇ ਕੀਤੀ ਗਈ ਹੈ। ਦੱਸ ਦੇਈਏ ਕਿ ਮੂਸੇਵਾਲਾ ਨੂੰ ਮਾਰਨ ਤੋਂ ਪਹਿਲਾਂ ਟੀਨੂੰ ਨੇ ਸਰਬਜੋਤ ਸਿੰਘ ਨੂੰ ਕਾਰ ਮੁਹੱਈਆ ਕਰਵਾਉਣ ਲਈ ਕਿਹਾ ਸੀ। ਸਰਬਜੋਤ ਨੇ ਕਿਹਾ ਸੀ ਕਿ ਉਹ ਕਾਰ ਦੇ ਦੇਵੇਗਾ।
ਜ਼ਿਕਰਯੋਗ ਹੈ ਕਿ ਗੈਂਗਸਟਰ ਦੀਪਕ ਟੀਨੂੰ ਨੂੰ ਰਿਮਾਂਡ 'ਤੇ ਲਿਆ ਗਿਆ ਹੈ। ਟੀਨੂੰ ਨੇ ਪੁੱਛਗਿੱਛ ਦੌਰਾਨ ਇਹ ਵੱਡਾ ਖੁਲਾਸੇ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਕਤਲ ਕਾਂਡ ਵਿੱਚ ਗੋਲੀ ਚਲਾਉਣ ਵਾਲੇ ਸ਼ੂਟਰਾਂ ਵਿੱਚ ਦੀਪਕ ਟੀਨੂੰ ਵੀ ਸ਼ਾਮਲ ਸੀ। ਟੀਨੂੰ ਵੀ ਮੁੱਖ ਮੁਲਜ਼ਮਾਂ ਵਿੱਚ ਸ਼ਾਮਲ ਹੈ ਪਰ ਮਾਨਸਾ ਦੀ ਸੀਆਈਏ ਦੀ ਅਣਗਹਿਲੀ ਕਾਰਨ ਟੀਨੂੰ ਆਸਾਨੀ ਨਾਲ ਫਰਾਰ ਹੋ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab, Sidhu Moose Wala, Sidhu moosewala murder case, Sidhu moosewala murder update