ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਵੱਡਾ ਖੁਲਾਸਾ ਹੋਇਆ ਹੈ। ਦਿੱਲੀ ਪੁਲਿਸ ਦੀ ਜਾਂਚ ਦੇ ਅਨੁਸਾਰ, ਛੇ ਨਿਸ਼ਾਨੇਬਾਜ਼ਾਂ ਵਿੱਚੋਂ ਚਾਰ ਕਤਲ ਤੋਂ ਬਾਅਦ ਇੱਕ ਘੰਟੇ ਤੱਕ ਅਪਰਾਧ ਵਾਲੀ ਥਾਂ ਤੋਂ 10 ਕਿਲੋਮੀਟਰ ਦੂਰ ਖਿਆਲਾ ਪਿੰਡ ਦੇ ਖੇਤਾਂ ਵਿੱਚ ਲੁਕੇ ਰਹੇ। ਪੰਜਾਬ ਪੁਲਿਸ ਨੇ ਵੀ ਆਪਣੀ ਚਾਰਜਸ਼ੀਟ ਵਿੱਚ ਇਸ ਗੱਲ ਦਾ ਖੁਲਾਸਾ ਕੀਤਾ ਹੈ। ਦਿ ਟ੍ਰਿਬਿਊਨ ਦੀ ਇਕ ਰਿਪੋਰਟ ਵਿਚ ਇਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਗੋਲੀਬਾਰੀ ਕਰਨ ਵਾਲੇ ਕਤਲ ਤੋਂ ਬਾਅਦ ਗੁਆਂਢੀ ਰਾਜਾਂ ਹਰਿਆਣਾ ਅਤੇ ਰਾਜਸਥਾਨ ਵਿਚ ਭੱਜ ਗਏ ਸਨ। ਅਧਿਕਾਰੀ ਨੇ ਕਿਹਾ ਕਿ ਜੇਕਰ ਤੁਰੰਤ ਕਾਰਵਾਈ ਕੀਤੀ ਜਾਂਦੀ ਤਾਂ ਕਤਲ ਦੀ ਗੁੱਥੀ ਨੂੰ ਕੁਝ ਘੰਟਿਆਂ ਵਿੱਚ ਸੁਲਝਾਇਆ ਜਾ ਸਕਦਾ ਸੀ।
ਜਾਂਚ ਦੀ ਪਹਿਲੀ ਪ੍ਰਕਿਰਿਆ 'ਚ ਸ਼ਾਮਲ ਅਧਿਕਾਰੀਆਂ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਪਿੰਡ ਦੇ ਕੁਝ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ ਪੁਲਿਸ ਟੀਮਾਂ ਨੂੰ ਖਿਆਲਾ ਪਿੰਡ ਭੇਜਿਆ ਗਿਆ। ਕਿਉਂਕਿ ਉਸ ਨੇ ਪਿੰਡ ਦੇ ਬਾਹਰੀ ਇਲਾਕੇ 'ਚ ਸ਼ੱਕੀ ਵਿਅਕਤੀਆਂ ਨੂੰ ਲੁਕੇ ਹੋਏ ਦੇਖਿਆ ਸੀ।
ਸਿੱਧੂ ਮੂਸੇਵਾਲਾ ਦੇ ਕਤਲ ਪਿੱਛੋਂ ਹਮਸ਼ਕਲ ਦੀਆਂ ਵਧੀਆਂ ਮੁਸੀਬਤਾਂ, ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ
ਅਧਿਕਾਰੀ ਨੇ ਕਿਹਾ ਕਿ ਜ਼ਿਆਦਾਤਰ ਪੁਲਿਸ ਮੁਲਾਜ਼ਮਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਮੂਸੇਵਾਲਾ ਦੇ ਪ੍ਰਸ਼ੰਸਕ ਬਹੁਤ ਪਰੇਸ਼ਾਨ ਸਨ ਅਤੇ ਹਿੰਸਾ ਦਾ ਸਹਾਰਾ ਲੈ ਸਕਦੇ ਸਨ। ਮੂਸੇ ਪਿੰਡ 'ਚ ਗਾਇਕ ਦੇ ਘਰ 'ਤੇ ਭੀੜ ਨੂੰ ਕਾਬੂ ਕਰਨ ਦੇ ਨਾਲ-ਨਾਲ ਕ੍ਰਾਈਮ ਸੀਨ ਨੂੰ ਸੁਰੱਖਿਅਤ ਕਰਨ ਲਈ ਵੱਡੀ ਪੁਲਿਸ ਫੋਰਸ ਦੀ ਮੌਜੂਦਗੀ ਵੀ ਜ਼ਰੂਰੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਜਾਂ ਤਾਂ ਪੁਲਿਸ ਦੇ ਪਹੁੰਚਣ ਤੱਕ ਗੋਲੀ ਚਲਾਉਣ ਵਾਲੇ ਫ਼ਰਾਰ ਹੋ ਚੁੱਕੇ ਸਨ ਜਾਂ ਫਿਰ ਲੋੜੀਂਦੀ ਫੋਰਸ ਨਾ ਹੋਣ ਕਾਰਨ ਪੁਲਿਸ ਖੇਤਾਂ ਦੀ ਸਹੀ ਤਰੀਕੇ ਨਾਲ ਤਲਾਸ਼ੀ ਨਹੀਂ ਲੈ ਸਕੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime, Punjab, Punjab Police, Sidhu Moosewala