Home /News /punjab /

ਮੂਸੇਵਾਲਾ ਕਤਲ: ਸਟੂਡੈਂਟ ਵੀਜ਼ੇ 'ਤੇ ਕੈਨੇਡਾ ਗਿਆ ਗੋਲਡੀ ਕਿਵੇਂ ਬਣਿਆ ਗੈਂਗਸਟਰ, ਜਾਣੋ ਸਭ ਕੁਝ...

ਮੂਸੇਵਾਲਾ ਕਤਲ: ਸਟੂਡੈਂਟ ਵੀਜ਼ੇ 'ਤੇ ਕੈਨੇਡਾ ਗਿਆ ਗੋਲਡੀ ਕਿਵੇਂ ਬਣਿਆ ਗੈਂਗਸਟਰ, ਜਾਣੋ ਸਭ ਕੁਝ...

ਮੂਸੇਵਾਲਾ ਕਤਲ: ਸਟੂਡੈਂਟ ਵੀਜ਼ੇ 'ਤੇ ਕੈਨੇਡਾ ਗਿਆ ਗੋਲਡੀ ਕਿਵੇਂ ਬਣਿਆ ਗੈਂਗਸਟਰ, ਜਾਣੋ. (ਫਾਇਲ ਫੋਟੋ)

ਮੂਸੇਵਾਲਾ ਕਤਲ: ਸਟੂਡੈਂਟ ਵੀਜ਼ੇ 'ਤੇ ਕੈਨੇਡਾ ਗਿਆ ਗੋਲਡੀ ਕਿਵੇਂ ਬਣਿਆ ਗੈਂਗਸਟਰ, ਜਾਣੋ. (ਫਾਇਲ ਫੋਟੋ)

ਗੋਲਡੀ ਬਰਾੜ ਖ਼ਿਲਾਫ਼ ਪਹਿਲਾ ਮਾਮਲਾ ਫਿਰੋਜ਼ਪੁਰ ਜ਼ਿਲ੍ਹੇ ’ਚ 2012 ਵਿੱਚ ਦੋ ਧੜਿਆਂ ’ਚ ਹੋਈ ਗੋਲੀਬਾਰੀ ਤੋਂ ਬਾਅਦ ਦਰਜ ਕੀਤਾ ਗਿਆ ਸੀ। ਹਾਲਾਂਕਿ ਇਸ ਮਾਮਲੇ ’ਚ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ। ਫਿਰ 2015 ਵਿੱਚ ਉਸ ਖ਼ਿਲਾਫ਼ ਮੁਕਤਸਰ ਵਿੱਚ ਕਤਲ ਦਾ ਮੁਕੱਦਮਾ ਦਰਜ ਹੋਇਆ, ਪਰ ਅਦਾਲਤ ’ਚ ਸਬੂਤਾਂ ਦੀ ਘਾਟ ਕਾਰਨ ਉਹ ਬਰੀ ਹੋ ਗਿਆ। ਉਹ ਸਾਲ 2017 ਵਿਚ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਗਿਆ ਸੀ ਅਤੇ ਉਥੇ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਬਣ ਗਿਆ ਸੀ।

ਹੋਰ ਪੜ੍ਹੋ ...
  • Share this:

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਗੱਲ ਦੀ ਪੁਸ਼ਟੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੀਤੀ ਹੈ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਸੂਚਨਾ ਦੀ ਪੁਸ਼ਟੀ ਹੋਈ ਹੈ ਕਿ ਗੈਂਗਸਟਰ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਕੈਲੀਫੋਰਨੀਆ ਦੇ ਅਧਿਕਾਰੀਆਂ ਨੇ ਅਜੇ ਤੱਕ ਇਸ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ ਪਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਬਰਾੜ ਨੂੰ ਭਾਰਤ ਲਿਆਉਣ ਲਈ ਐਨਆਈਏ ਨੇ ਕਾਗਜ਼ੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਗੋਲਡੀ ਬਰਾੜ ਦਾ ਨਾਂ ਸਤਿੰਦਰਜੀਤ ਸਿੰਘ ਹੈ। ਉਸ ਦਾ ਜਨਮ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿਚ ਹੋਇਆ। ਉਸ ਦੇ ਪਿਤਾ ਸ਼ਮਸ਼ੇਰ ਸਿੰਘ ਪੰਜਾਬ ਪੁਲਿਸ ਵਿੱਚ ਏਐੱਸਆਈ ਸਨ, ਜਿਨ੍ਹਾਂ ਨੂੰ ਗੋਲਡੀ ਦੇ ਗੈਂਗਸਟਰ ਬਣਨ ਮਗਰੋਂ 2021 ਵਿੱਚ ਜਬਰੀ ਸੇਵਾਮੁਕਤ ਕਰ ਦਿੱਤਾ ਗਿਆ ਸੀ।

ਗੋਲਡੀ ਬਰਾੜ ਖ਼ਿਲਾਫ਼ ਪਹਿਲਾ ਮਾਮਲਾ ਫਿਰੋਜ਼ਪੁਰ ਜ਼ਿਲ੍ਹੇ ’ਚ 2012 ਵਿੱਚ ਦੋ ਧੜਿਆਂ ’ਚ ਹੋਈ ਗੋਲੀਬਾਰੀ ਤੋਂ ਬਾਅਦ ਦਰਜ ਕੀਤਾ ਗਿਆ ਸੀ। ਹਾਲਾਂਕਿ ਇਸ ਮਾਮਲੇ ’ਚ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ। ਫਿਰ 2015 ਵਿੱਚ ਉਸ ਖ਼ਿਲਾਫ਼ ਮੁਕਤਸਰ ਵਿੱਚ ਕਤਲ ਦਾ ਮੁਕੱਦਮਾ ਦਰਜ ਹੋਇਆ, ਪਰ ਅਦਾਲਤ ’ਚ ਸਬੂਤਾਂ ਦੀ ਘਾਟ ਕਾਰਨ ਉਹ ਬਰੀ ਹੋ ਗਿਆ। ਉਹ ਸਾਲ 2017 ਵਿਚ ਵਿਦਿਆਰਥੀ ਵੀਜ਼ੇ 'ਤੇ ਕੈਨੇਡਾ ਗਿਆ ਸੀ ਅਤੇ ਉਥੇ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਬਣ ਗਿਆ ਸੀ।

ਕੁਝ ਦਿਨਾਂ ਬਾਅਦ ਉਹ ਲਾਰੈਂਸ ਦੇ ਬਹੁਤ ਨੇੜੇ ਪਹੁੰਚ ਗਿਆ। ਪੰਜਾਬ ਪੁਲਿਸ ਦੀ ਇਕ ਚਾਰਜਸ਼ੀਟ ਅਨੁਸਾਰ ਬਰਾੜ ਨੇ 29 ਮਈ ਨੂੰ ਮਾਨਸਾ ਵਿੱਚ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਅਤੇ ਕੁਝ ਹੋਰਾਂ ਨਾਲ ਸੰਪਰਕ ਕੀਤਾ ਸੀ।

ਬਰਾੜ ਕਈ ਮਾਮਲਿਆਂ ਵਿੱਚ ਮੁਲਜ਼ਮ ਹਨ

ਬਰਾੜ ਪਿਛਲੇ ਮਹੀਨੇ ਡੇਰਾ ਸੱਚਾ ਸੌਦਾ ਸਮਰਥਕ ਦੇ ਕਤਲ ਦਾ ਵੀ ਮੁੱਖ ਸਾਜ਼ਿਸ਼ਕਰਤਾ ਹੈ। ਪੰਜਾਬ ਦੀ ਫਰੀਦਕੋਟ ਜ਼ਿਲ੍ਹਾ ਅਦਾਲਤ ਨੇ ਵੀ ਬਰਾੜ ਬਾਰੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ।

ਇਹ ਵਾਰੰਟ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਦੇ ਦੋਸ਼ ਹੇਠ ਜਾਰੀ ਕੀਤਾ ਗਿਆ ਹੈ। ਗੁਰਲਾਲ ਨੂੰ ਫਰੀਦਕੋਟ ਵਿੱਚ ਅਣਪਛਾਤੇ ਵਿਅਕਤੀਆਂ ਨੇ 12 ਗੋਲੀਆਂ ਮਾਰੀਆਂ ਸਨ। ਕਿਹਾ ਜਾਂਦਾ ਹੈ ਕਿ ਗੋਲਡੀ ਨੇ ਇਸ ਕਤਲੇਆਮ ਰਾਹੀਂ ਆਪਣੇ ਭਰਾ ਵਿਦਿਆਰਥੀ ਆਗੂ ਗੁਰਲਾਲ ਬਰਾੜ ਦੇ ਕਤਲ ਦਾ ਬਦਲਾ ਲਿਆ ਸੀ।

Published by:Gurwinder Singh
First published:

Tags: Gangsters, Goldy brar, Sidhu moosewala murder case, Sidhu moosewala news update