Sidhu Moose Wala Song Vaar controversy: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਗੀਤ 'ਵਾਰ' (Vaar) ਨੂੰ ਪ੍ਰਸ਼ੰਸ਼ਕਾਂ ਦੁਆਰਾ ਬੇਹੱਦ ਪਸੰਦ ਕੀਤਾ ਗਿਆ। ਹਾਲਾਂਕਿ ਇਸ ਗੀਤ ਨੂੰ ਲੈ ਕੇ ਵਿਵਾਦ ਦੀ ਸਥਿਤੀ ਵੀ ਬਣੀ ਰਹੀ। ਜਿਸਦੀ ਵਜ੍ਹਾ ਇਸ ਗੀਤ ਦੀ ਮੁਹੰਮਦ ਦਾ ਜ਼ਿਕਰ ਕਰਨ ਵਾਲੀ ਲਾਈਨ ਸੀ। ਪਰ ਹੁਣ ਇਸ ਤੇ ਵਿਵਾਦ ਸੁਲ਼ਝ ਚੁੱਕਿਆ ਹੈ। ਇਸ ਵਿਵਾਦ ਉੱਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ (Balkaur Singh Sidhu) ਦੀ ਖਾਸ ਗੱਲਬਾਤ ਸਾਹਮਣੇ ਆਈ ਹੈ।
ਦਰਅਸਲ, ਮੁਸਲਿਮ ਭਾਈਚਾਰੇ ਵੱਲੋਂ ਇਸ ਉੱਪਰ ਨਾਰਾਜ਼ਗੀ ਜਤਾਈ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਗੀਤ 'ਤੇ ਮੁਸਲਿਮ ਭਾਈਚਾਰੇ ਵੱਲੋਂ ਉਠਾਏ ਗਏ ਇਤਰਾਜ਼ 'ਤੇ ਪੰਜਾਬ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ (Shahi Imam Muhammad Usman Rahmani Ludhianvi) ਵੱਲੋਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਪੱਸ਼ਟ ਕੀਤੀ ਗਈ ਸਥਿਤੀ ਨੂੰ ਸਹੀ ਮੰਨਿਆ ਗਿਆ ਹੈ।
ਬਾਦਸ਼ਾਹ ਅਮੀਰ ਦੋਸਤ ਮੁਹੰਮਦ ਖਾਨ ਦਾ ਹੋਇਆ ਜ਼ਿਕਰ
ਜ਼ਿਕਰਯੋਗ ਹੈ ਕਿ ਇਸ ਗੀਤ ਨੂੰ ਲੈ ਕੇ ਇਹ ਵਿਵਾਦ ਖੜ੍ਹਾ ਹੋ ਗਿਆ ਸੀ ਕਿ ਇਹ ਪੈਗੰਬਰ ਮੁਹੰਮਦ ਸਾਹਿਬ ਦਾ ਹਵਾਲਾ ਦਿੰਦਾ ਹੈ। ਬੁੱਧਵਾਰ ਨੂੰ ਪੰਜਾਬ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਇਸ ਮੁੱਦੇ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਗੱਲ ਕੀਤੀ। ਬਲਕੌਰ ਸਿੰਘ ਨੇ ਫੋਨ 'ਤੇ ਗੱਲਬਾਤ ਕਰਦਿਆਂ ਸ਼ਾਹੀ ਇਮਾਮ ਨੂੰ ਦੱਸਿਆ ਕਿ ਗੀਤ 'ਚ ਵਰਤਿਆ ਗਿਆ 'ਮੁਹੰਮਦ' ਸ਼ਬਦ ਪੈਗੰਬਰ ਮੁਹੰਮਦ ਸਾਹਿਬ ਲਈ ਨਹੀਂ ਸਗੋਂ ਉਸ ਵੇਲੇ ਦੇ ਬਾਦਸ਼ਾਹ ਅਮੀਰ ਦੋਸਤ ਮੁਹੰਮਦ ਖਾਨ ਬਾਰੇ ਹੈ, ਜਿਸ ਨਾਲ ਹਰੀ ਸਿੰਘ ਨਲੂਆ ਨੇ ਜੰਗ ਲੜੀ ਸੀ।
View this post on Instagram
ਅੱਗੇ ਗੱਲਬਾਤ ਕਰਦੇ ਹੋਏ ਬਲਕੌਰ ਸਿੰਘ ਨੇ ਸ਼ਾਹੀ ਇਮਾਮ ਨੂੰ ਕਿਹਾ ਕਿ ਮੁਸਲਿਮ ਭਾਈਚਾਰੇ ਨੇ ਸਿੱਧੂ ਮੂਸੇਵਾਲਾ ਨੂੰ ਹਮੇਸ਼ਾ ਪਿਆਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸ਼ਬਦ ਜਮਰੌਦ ਕਿਲ੍ਹੇ ਦੀ ਲੜਾਈ ਦੇ ਸੰਦਰਭ ਵਿੱਚ ਵਰਤਿਆ ਗਿਆ ਹੈ। ਉਸ ਲੜਾਈ ਵਿਚ ਖ਼ਾਨ ਮੁਹੰਮਦ ਅਤੇ ਉਸ ਦੇ ਪੰਜ ਪੁੱਤਰਾਂ ਦਾ ਜ਼ਿਕਰ ਕਰਦਿਆਂ ‘ਮੁਹੰਮਦ’ ਸ਼ਬਦ ਲਿਖਿਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੀਤ ਸੱਤ ਮਿੰਟ ਦਾ ਸੀ ਪਰ ਸ਼ੁਭਦੀਪ ਦੀ ਮੌਤ ਤੋਂ ਬਾਅਦ ਗੀਤ ਅਧੂਰਾ ਰਹਿ ਗਿਆ। ਉਨ੍ਹਾਂ ਕਿਹਾ ਕਿ ਹਜ਼ਰਤ ਮੁਹੰਮਦ ਦਾ ਸਾਰੇ ਸਤਿਕਾਰ ਕਰਦੇ ਹਨ। ਜੇਕਰ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੋਵੇ ਤਾਂ ਮੁਆਫ਼ੀ ਮੰਗਦਾ ਹੈ। ਉਨ੍ਹਾਂ ਸ਼ਾਹੀ ਇਮਾਮ ਨੂੰ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜੋ ਵੀ ਇਤਿਹਾਸ ਨਾਲ ਸਬੰਧਤ ਗੀਤ ਗਾਉਣਾ ਚਾਹੁੰਦਾ ਹੈ, ਉਹ ਇੱਕ ਵਾਰ ਇਤਿਹਾਸ ਜ਼ਰੂਰ ਪੜ੍ਹੇ ਅਤੇ ਨਾਲ ਹੀ ਸਬੰਧਤ ਧਰਮ ਦੇ ਵਿਦਵਾਨਾਂ ਨਾਲ ਵੀ ਗੱਲ ਕਰੇ। ਇਸ ਜਵਾਬ ਤੋਂ ਸੰਤੁਸ਼ਟ ਹੁੰਦੇ ਹੋਏ ਸ਼ਾਹੀ ਇਮਾਮ ਨੇ ਇਸ ਨੂੰ ਸਵੀਕਾਰ ਕੀਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Pollywood, Punjabi singer, Sidhu Moosewala, Sidhu moosewala news update, Singer