
ਸਿੰਗਲਾ ਦੀ ਬਰਖ਼ਾਸਤਗੀ 'ਤੇ ਮੂਸੇਵਾਲੇ ਦਾ ਤੰਜ, 'ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ,
(ਫਾਇਲ ਫੋਟੋ)
ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ (Health Minister Vijay Singla) ਨੂੰ ਕੈਬਨਿਟ ਤੋਂ ਬਾਹਰ ਕਰ ਦਿੱਤਾ ਹੈ। ਨਾਲ ਹੀ ਪੁਲਿਸ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਉਧਰ, ਪੰਜਾਬੀ ਗਾਇਕ ਤੇ ਮਾਨਸਾ ਤੋਂ ਕਾਂਗਰਸ ਦੀ ਟਿਕਟ ਉਤੇ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਨੇ ਮਾਨਸਾ ਤੋਂ ਆਪ ਵਿਧਾਇਕ ਤੇ ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਬਰਖਾਸਤਗੀ 'ਤੇ ਤੰਜ ਕੱਸਿਆ ਹੈ। ਸਿੱਧੂ ਮੂਸੇਵਾਲਾ ਨੇ ਇੰਸਟਾਗ੍ਰਾਮ 'ਤੇ ਇੱਕ ਸਟੋਰੀ ਪੋਸਟ ਕਰਦਿਆਂ ਲਿਖਿਆ- ਬਾਬਾ ਕਹਿੰਦਾ ਸੀ; ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ।''
ਕਾਂਗਰਸ ਨੇ ਹਲਕਾ ਮਾਨਸਾ ਤੋਂ ਪੰਜਾਬੀ ਗਾਇਕ ਮੂਸੇਵਾਲਾ ਨੂੰ ਉਮੀਦਵਾਰ ਬਣਾਇਆ ਸੀ ਪਰ ਮੂਸੇਵਾਲੇ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਮੰਤਰੀ ਸਿੰਗਲਾ ਦੀ ਬਰਖਾਸਤੀ ਤੋਂ ਬਾਅਦ ਸਿੱਧੂ ਮੂਸੇਵਾਲੇ ਨੇ ਤੰਜ ਕੱਸਿਆ ਹੈ।
ਉਧਰ, ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਭਗਵੰਤ ਮਾਨ ਨੂੰ ਇਸ 'ਦਲੇਰੀ ਵਾਲੇ ਫੈਸਲੇ' ਲਈ ਮੁਬਾਰਕਾਂ ਦਿੱਤੀਆਂ ਹਨ।
ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- 'ਭਗਵੰਤ ਮਾਨ ਜੀ ਨੂੰ ਦਲੇਰੀ ਵਾਲੇ ਫੈਸਲੇ ਲਈ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ. ਕੀ ਹੁਣ ਪਿਛਲੀ ਸਰਕਾਰ ਦੇ ਘੋਟਾਲੇਬਾਜ਼ ਮੰਤਰੀਆਂ ਦਾ ਨੰਬਰ ਲੱਗੇਗਾ ?
ਉਧਰ, ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ 'ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ (ਭਗਵੰਤ ਮਾਨ) ਸਰਕਾਰ ਚਲਾਉਣ ਦਾ ਕੋਈ ਤਜਰਬਾ ਨਹੀਂ ਹੈ, ਜੇਕਰ ਕੋਈ ਭ੍ਰਿਸ਼ਟਾਚਾਰ ਵਿਚ ਸ਼ਾਮਲ ਸੀ ਤਾਂ ਉਸ ਨੂੰ ਪਹਿਲਾਂ ਬੁਲਾ ਕੇ ਪੁੱਛਣਾ ਚਾਹੀਦਾ ਸੀ, ਗੱਲ ਕਰਨੀ ਚਾਹੀਦੀ ਸੀ ਅਤੇ ਜਵਾਬ ਦੇਣ ਲਈ ਸਮਾਂ ਦੇਣਾ ਚਾਹੀਦਾ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।