Home /News /punjab /

Sidhu Moosewala murder case: NIA ਨੇ ਦਿਲਪ੍ਰੀਤ ਢਿੱਲੋਂ ਤੇ ਮਨਕੀਰਤ ਕੋਲੋਂ ਕੀਤੀ ਪੁੱਛਗਿਛ, ਬਿਸ਼ਨੋਈ ਗੈਂਗ ਨਾਲ ਸਬੰਧ ਹੋਣ ਦਾ ਸ਼ੱਕ!

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਤੋਂ ਬਾਅਦ ਇੱਕ ਕਈ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਕੜੀ 'ਚ ਵੀਰਵਾਰ ਨੂੰ NIA ਨੇ ਪੰਜਾਬ ਦੇ ਦੋ ਚੋਟੀ ਦੇ ਪੰਜਾਬੀ ਗਾਇਕਾਂ ਤੋਂ ਪੁੱਛਗਿੱਛ ਕੀਤੀ। ਗਾਇਕ ਦਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਖ ਤੋਂ NIA ਨੇ ਦਿੱਲੀ ਹੈੱਡਕੁਆਰਟਰ 'ਤੇ ਕਈ ਘੰਟੇ ਪੁੱਛਗਿੱਛ ਕੀਤੀ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਤੋਂ ਬਾਅਦ ਇੱਕ ਕਈ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਕੜੀ 'ਚ ਵੀਰਵਾਰ ਨੂੰ NIA ਨੇ ਪੰਜਾਬ ਦੇ ਦੋ ਚੋਟੀ ਦੇ ਪੰਜਾਬੀ ਗਾਇਕਾਂ ਤੋਂ ਪੁੱਛਗਿੱਛ ਕੀਤੀ। ਗਾਇਕ ਦਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਖ ਤੋਂ NIA ਨੇ ਦਿੱਲੀ ਹੈੱਡਕੁਆਰਟਰ 'ਤੇ ਕਈ ਘੰਟੇ ਪੁੱਛਗਿੱਛ ਕੀਤੀ। ਦੱਸ ਦੇਈਏ ਕਿ ਮਨਕੀਰਤ ਅਤੇ ਢਿੱਲੋਂ ਦੇ ਗੈਂਗਸਟਰ ਲੌਰੇਸ਼ ਬਿਸ਼ਨੋਈ ਨਾਲ ਸਬੰਧ ਪਹਿਲਾਂ ਵੀ ਸਾਹਮਣੇ ਆਉਂਦੇ ਰਹੇ ਹਨ, ਜਿਸ ਤੋਂ ਬਾਅਦ ਬੰਬੀਹਾ ਗੈਂਗ ਮੂਸੇਵਾਲਾ ਕਾਂਡ ਤੋਂ ਬਾਅਦ ਗਾਇਕ ਮਨਕੀਰਤ ਔਲਕ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ।

ਪੁੱਛਗਿੱਛ ਤੋਂ ਬਾਅਦ ਦੋਵੇਂ ਗਾਇਕਾਂ ਨੂੰ ਛੱਡ ਦਿੱਤਾ ਗਿਆ। ਹਾਲਾਂਕਿ ਲੋੜ ਪੈਣ 'ਤੇ ਦੋਵਾਂ ਪੰਜਾਬੀ ਗਾਇਕਾਂ ਨੂੰ ਪੁੱਛਗਿੱਛ ਲਈ ਦੁਬਾਰਾ ਬੁਲਾਇਆ ਜਾ ਸਕਦਾ ਹੈ। ਪੁੱਛਗਿੱਛ ਦੌਰਾਨ ਦੋਵਾਂ ਗਾਇਕਾਂ ਦੀਆਂ ਐਲਬਮਾਂ ਅਤੇ ਹੋਰ ਕਈ ਜਾਣਕਾਰੀਆਂ ਵੀ ਮੰਗੀਆਂ ਗਈਆਂ। ਹਾਲ ਹੀ 'ਚ ਦੋ ਵੱਖ-ਵੱਖ ਦਿਨਾਂ 'ਤੇ NIA ਵੱਲੋਂ ਦੋਵਾਂ ਪੰਜਾਬੀ ਗਾਇਕਾਂ ਤੋਂ ਇਹ ਅਹਿਮ ਪੁੱਛਗਿੱਛ ਕੀਤੀ ਗਈ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ NIA ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।

ਦੱਸ ਦਈਏ ਕਿ  ਇਸ ਤੋਂ ਪਹਿਲਾਂ ਬੀਤੇ ਦਿਨੀਂ ਐਨਆਈਏ ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਵੀ ਪੁਛਗਿੱਛ ਕੀਤੀ ਸੀ।

Published by:Ashish Sharma
First published:

Tags: Mankirt Aulakh, Sidhu Moosewala, Sidhu moosewala murder case