Home /News /punjab /

ਮੂਸੇਵਾਲਾ ਕਤਲ ਕਾਂਡ: ਪੰਜਾਬ ਪੁਲਿਸ ਨੂੰ ਦੋ ਸ਼ੂਟਰਾਂ ਸਣੇ ਚਾਰ ਮੁਲਜ਼ਮਾਂ ਦਾ ਟਰਾਂਜ਼ਿਟ ਰਿਮਾਂਡ ਮਿਲਿਆ

ਮੂਸੇਵਾਲਾ ਕਤਲ ਕਾਂਡ: ਪੰਜਾਬ ਪੁਲਿਸ ਨੂੰ ਦੋ ਸ਼ੂਟਰਾਂ ਸਣੇ ਚਾਰ ਮੁਲਜ਼ਮਾਂ ਦਾ ਟਰਾਂਜ਼ਿਟ ਰਿਮਾਂਡ ਮਿਲਿਆ

ਮੂਸੇਵਾਲਾ ਕਤਲਕਾਂਡ : ਮਾਨਸਾ ਪੁਲਿਸ ਨੇ ਲਿਆ 2 ਗੈਂਗਸਟਰਾਂ ਦਾ ਪ੍ਰੋਡਕਸ਼ਨ ਰਿਮਾਂਡ

ਮੂਸੇਵਾਲਾ ਕਤਲਕਾਂਡ : ਮਾਨਸਾ ਪੁਲਿਸ ਨੇ ਲਿਆ 2 ਗੈਂਗਸਟਰਾਂ ਦਾ ਪ੍ਰੋਡਕਸ਼ਨ ਰਿਮਾਂਡ

  • Share this:
    ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਖ਼ਤ ਯਤਨਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋ ਸ਼ੂਟਰਾਂ ਸਮੇਤ ਚਾਰ ਵਿਅਕਤੀਆਂ ਦਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।

    ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਿਸ ਨੇ ਪ੍ਰਿਅਵਰਤ ਉਰਫ਼ ਫ਼ੌਜੀ ( ਮੁੱਖ ਸ਼ੂਟਰ), ਕਸ਼ਿਸ਼ ਉਰਫ਼ ਕੁਲਦੀਪ (ਸ਼ੂਟਰ), ਦੀਪਕ ਉਰਫ ਟੀਨੂੰ (ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਹਿਯੋਗੀ) ਅਤੇ ਕੇਸ਼ਵ ਕੁਮਾਰ (ਵਾਹਨ ਮੁਹੱਈਆ ਕਰਵਾਏ ਅਤੇ ਸ਼ੂਟਰਾਂ ਨੂੰ ਭੱਜਣ ਵਿਚ ਮਦਦ ਕੀਤੀ)) ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ।

    ਅਦਾਲਤ ਦੇ ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਮੁਲਜ਼ਮਾਂ ਦੀ ਡਾਕਟਰੀ ਜਾਂਚ ਮਾਨਯੋਗ ਸੁਪਰੀਮ ਕੋਰਟ ਦੁਆਰਾ ਨਿਰਧਾਰਤ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤੀ ਜਾਵੇ। ਜੇਕਰ ਕਿਸੇ ਮੁਲਜ਼ਮ ਨੂੰ ਕਿਸੇ ਡਾਕਟਰੀ ਸਹੂਲਤ ਦੀ ਲੋੜ ਹੁੰਦੀ ਹੈ, ਤਾਂ IO ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਦੋਸ਼ੀ ਵਿਅਕਤੀਆਂ ਨੂੰ ਸਮੇਂ ਦੇ ਅੰਦਰ-ਅੰਦਰ ਇਹ ਸਹੂਲਤ ਮਿਲ ਜਾਵੇ।
    Published by:Gurwinder Singh
    First published:

    Tags: Sidhu Moose Wala, Sidhu Moosewala

    ਅਗਲੀ ਖਬਰ