Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਪੁਲਿਸ (Delhi Police) ਨੇ ਵੱਡਾ ਦਾਅਵਾ ਕਰਦੇ ਹੋਏ ਕਿਹਾ ਹੈ ਕਿ ਮਾਮਲਾ 1 ਮਹੀਨੇ ਦੇ ਅੰਦਰ ਹੱਲ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਦੇ ਕਮਿਸ਼ਨਰ ਐਚ.ਜੀ.ਐਸ ਧਾਲੀਵਾਲ (CP Delhi HGS Dhaliwal) ਨੇ ਨਿਊਜ਼18 'ਤੇ ਗੱਲਬਾਤ ਕਰਦਿਆਂ ਕਿਹਾ ਕਿ ਮਾਮਲੇ 'ਚ ਸਿਰਫ਼ 4 ਸ਼ੂਟਰ ਗ੍ਰਿਫ਼ਤ ਤੋਂ ਬਾਹਰ ਹਨ, ਜਿਨ੍ਹਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਤੋਂ ਵੀ ਪੁੱਛਗਿਛ ਕੀਤੀ ਜਾਵੇਗੀ।
ਦਿੱਲੀ ਪੁਲਿਸ ਦੇ ਸੀਪੀ ਨੇ ਕਿਹਾ ਕਿ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਇਸਤੋਂ ਇਲਾਵਾ ਪਟਿਆਲਾ ਜੇਲ੍ਹ ਵਿਚੋਂ ਗੈਂਗਸਟਰ ਨਰੇਸ਼ ਨੂੰ ਵੀ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਮਹੀਨਾ ਪੂਰਾ ਹੋ ਗਿਆ ਹੈ। ਮੂਸੇਵਾਲਾ ਦਾ ਕਤਲ 29 ਮਈ ਨੂੰ ਹੋਇਆ ਸੀ। ਉਸ ਨੂੰ ਗੈਂਗਸਟਰਾਂ ਨੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਨਾਲ ਕਤਲ ਕਰ ਦਿੱਤਾ ਸੀ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab Police, Sidhu Moose Wala, Sidhu Moosewala