ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਇੱਕ ਵਾਰ ਫਿਰ ਈ-ਮੇਲ ਰਾਹੀਂ ਧਮਕੀ ਮਿਲੀ ਹੈ ਕਿ ਉਹ ਲਾਰੇਂਸ ਬਿਸ਼ਨੋਈ ਦਾ ਨਾਂ ਵਾਰ-ਵਾਰ ਲੈਣਾ ਬੰਦ ਕਰਨ ਨਹੀਂ ਤਾਂ ਨਤੀਜੇ ਭਿਆਨਕ ਹੋਣਗੇ।
ਸੂਤਰਾਂ ਦੀ ਮੰਨੀਏ ਤਾਂ ਇਸ ਧਮਕੀ 'ਚ ਇਹ ਵੀ ਕਿਹਾ ਗਿਆ ਹੈ ਕਿ ਤੁਹਾਨੂੰ 25 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਨਤੀਜੇ ਬਹੁਤ ਮਾੜੇ ਹੋਣਗੇ।
ਸੂਤਰਾਂ ਦੀ ਮੰਨੀਏ ਤਾਂ ਇਸ ਵਿੱਚ ਸਲਮਾਨ ਖਾਨ ਦਾ ਵੀ ਜ਼ਿਕਰ ਕੀਤਾ ਗਿਆ ਹੈ।ਕਿਹਾ ਗਿਆ ਹੈ ਕਿ ਅਸੀਂ ਸਲਮਾਨ ਖਾਨ ਨੂੰ ਵੀ ਨਹੀਂ ਛੱਡਿਆ, ਉਨ੍ਹਾਂ ਦੀ ਵੀ ਰੇਕੀ ਕੀਤੀ ਗਈ ਸੀ।
ਪੁਲਿਸ ਸੂਤਰਾਂ ਦੀ ਮੰਨੀਏ ਤਾਂ ਇਸ ਮਾਮਲੇ 'ਚ ਸਾਹਮਣੇ ਆਇਆ ਹੈ ਕਿ ਇਹ ਮੇਲ ਰਾਜਸਥਾਨ ਤੋਂ ਆਈ ਹੈ, ਜਿਸ ਸਬੰਧੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: E-mail, Lawrence Bishnoi, Parents, Sidhu Moosewala, Threat