Home /News /punjab /

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ PGI 'ਚ ਦਾਖ਼ਲ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ PGI 'ਚ ਦਾਖ਼ਲ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ PGI 'ਚ ਦਾਖ਼ਲ (file photo)

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ PGI 'ਚ ਦਾਖ਼ਲ (file photo)

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੀਜੀਆਈਐਮਈਆਰ ਦੇ ਐਡਵਾਂਸਡ ਕਾਰਡੀਅਕ ਸੈਂਟਰ ਦੇ ਇੱਕ ਪ੍ਰਾਈਵੇਟ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ 'ਚ ਉਨ੍ਹਾਂ ਦੀ ਐਂਜੀਓਗ੍ਰਾਫੀ ਕੀਤੀ ਜਾ ਰਹੀ ਹੈ।

  • Share this:

    ਚੰਡੀਗੜ੍ਹ-  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪੀਜੀਆਈਐਮਈਆਰ ਦੇ ਐਡਵਾਂਸਡ ਕਾਰਡੀਅਕ ਸੈਂਟਰ ਦੇ ਇੱਕ ਪ੍ਰਾਈਵੇਟ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ 'ਚ ਉਨ੍ਹਾਂ ਦੀ ਐਂਜੀਓਗ੍ਰਾਫੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਬਲਕੌਰ ਸਿੰਘ ਨੂੰ ਵੀਰਵਾਰ ਰਾਤ ਸਾਹ ਲੈਣ ਵਿੱਚ ਤਕਲੀਫ਼ ਅਤੇ ਛਾਤੀ ਵਿੱਚ ਦਰਦ ਹੋਣ ਕਾਰਨ ਪਟਿਆਲਾ ਦੇ ਹਾਰਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਪਰ ਸ਼ੁੱਕਰਵਾਰ ਦੁਪਹਿਰ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ। ਬਲਕੌਰ ਸਿੰਘ ਦੀ ਈ.ਸੀ.ਜੀ ਅਤੇ ਐਂਜੀਓਗ੍ਰਾਫੀ ਕੀਤੀ, ਜਿਸ ਵਿਚ ਖਰਾਬੀ ਆਈ. ਬਲਕੌਰ ਸਿੰਘ ਦੀਆਂ ਧਮਨੀਆਂ ਵਿੱਚ ਰੁਕਾਵਟ ਪਾਈ ਗਈ ਅਤੇ ਉਸ ਨੂੰ ਬਾਈਪਾਸ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਗਈ।


    ਅੱਜ ਦੁਪਹਿਰ ਨੂੰ ਬਲਕੌਰ ਸਿੰਘ ਦੇ ਪਟਿਆਲਾ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਖ਼ਬਰ ਮਿਲਦਿਆਂ ਹੀ ਪਟਿਆਲਾ ਦੀ ਸੰਸਦ ਮੈਂਬਰ ਪ੍ਰਨੀਤ ਕੌਰ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਪਟਿਆਲਾ ਸ਼ਹਿਰੀ ਤੋਂ ‘ਆਪ’ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਉਨ੍ਹਾਂ ਦਾ ਹਾਲ ਚਾਲ ਜਾਣਨ ਲਈ ਹਸਪਤਾਲ ਪੁੱਜੇ।

    Published by:Ashish Sharma
    First published:

    Tags: Pgi, PGIMER, Sidhu Moose Wala