Justice For Sidhu Moose Wala: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਰਿਵਾਰ ਅਤੇ ਪ੍ਰਸ਼ੰਸ਼ਕ ਲਗਾਤਾਰ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਵਿਚਕਾਰ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਵੱਲੋਂ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਦਰਅਸਲ, ਪਰਿਵਾਰ ਨੇ ਹੁਣ ਹਵੇਲੀ ਵਿੱਚ ਇਨਸਾਫ਼ ਦੀ ਕਿਤਾਬ ਰੱਖੀ ਹੈ, ਜਿਸ ਵਿੱਚ ਮੂਸੇਵਾਲਾ ਦੇ ਘਰ ਆਉਣ ਵਾਲੇ ਪ੍ਰਸ਼ੰਸ਼ਕ ਇਨਸਾਫ਼ ਲਈ ਦਸਤਖ਼ਤ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਦਾ ਕਹਿਣਾ ਹੈ ਕਿ ਜਦੋਂ ਇਸ ਇਨਸਾਫ਼ ਪੁਸਤਕ 'ਤੇ ਇੱਕ ਲੱਖ ਦਸਤਖਤ ਹੋ ਜਾਣਗੇ ਤਾਂ ਉਹ ਇਸ ਨੂੰ ਇਨਸਾਫ਼ ਲਈ ਪਟੀਸ਼ਨ ਲੈ ਕੇ ਅਦਾਲਤ ਵਿੱਚ ਜਾਣਗੇ।
View this post on Instagram
ਮਾਸਟਰਮਾਈਂਡ ਨੂੰ ਫੜ੍ਹਨ ਦੀ ਮੰਗ...
ਬਲਕੌਰ ਸਿੰਘ ਲਗਾਤਾਰ ਇਹ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦੇ ਮਾਸਟਰਮਾਈਂਡ ਨੂੰ ਜੇਲ੍ਹ ਵਿੱਚ ਡੱਕਿਆ ਜਾਵੇ। ਇਸ ਤੋਂ ਪਹਿਲਾਂ 29 ਅਕਤੂਬਰ ਨੂੰ ਬਲਕੌਰ ਸਿੰਘ ਨੇ ਪੰਜਾਬ ਪੁਲਿਸ ਨੂੰ ਇਨਸਾਫ਼ ਲਈ 25 ਨਵੰਬਰ ਤੱਕ ਦਾ ਸਮਾਂ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਉਸ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੀ ਐਫਆਈਆਰ ਵਾਪਸ ਲੈ ਲਵੇਗਾ ਅਤੇ ਉਸ ਤੋਂ ਬਾਅਦ ਉਹ ਦੇਸ਼ ਛੱਡ ਜਾਵੇਗਾ। ਉਨ੍ਹਾਂ ਨੇ ਇਕ ਵਾਰ ਫਿਰ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਖੜ੍ਹੇ ਕੀਤੇ ਹਨ।
ਪੁਲਿਸ ਸਾਬਤ ਕਰਨਾ ਚਾਹੁੰਦੀ ਗੈਂਗਵਾਰ
ਉਨ੍ਹਾਂ ਨੇ NIA ਦੀ ਕਾਰਵਾਈ 'ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਸੀ ਕਿ ਏਜੰਸੀ ਸਿੱਧੂ ਦੇ ਕਰੀਬੀ ਦੋਸਤਾਂ ਨੂੰ ਸੰਮਨ ਕਰਕੇ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗਾਇਕ ਜੈਨੀ ਜੌਹਲ ਨੂੰ ਤਲਬ ਕੀਤਾ ਗਿਆ ਸੀ, ਜਿਸ ਦਾ ਸਿੱਧੂ ਦੇ ਕਤਲ ਨਾਲ ਕੋਈ ਸਬੰਧ ਨਹੀਂ ਸੀ। ਸਿੱਧੂ ਦੇ ਪਿਤਾ ਨੇ ਕਿਹਾ ਸੀ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਗੈਂਗ ਵਾਰ ਦਾ ਨਤੀਜਾ ਨਹੀਂ ਸੀ ਅਤੇ ਨਾ ਹੀ ਬੇਟੇ ਦਾ ਗੈਂਗਸਟਰਾਂ ਨਾਲ ਕੋਈ ਸਬੰਧ ਸੀ। ਬਲਕੌਰ ਸਿੰਘ ਨੇ ਕਿਹਾ ਸੀ ਕਿ ਸਿੱਧੂ ਦਾ ਪਿਸਤੌਲ, ਕਾਰ ਅਤੇ ਫ਼ੋਨ ਸਭ ਕੁਝ ਪੁਲਿਸ ਕੋਲ ਹੈ। ਪੁਲਿਸ ਨੇ ਸਾਰੇ ਕਾਲ ਰਿਕਾਰਡ ਦੀ ਤਲਾਸ਼ੀ ਲਈ ਹੈ, ਕੀ ਸਿੱਧੂ ਨੇ ਇੱਕ ਸਾਲ ਵਿੱਚ ਕਿਸੇ ਗੈਂਗਸਟਰ ਨਾਲ ਗੱਲ ਕੀਤੀ ਹੈ। ਉਸ ਨੇ ਦੋਸ਼ ਲਾਇਆ ਸੀ ਕਿ ਪੁਲਿਸ ਇਸ ਕਤਲ ਨੂੰ ਗੈਂਗਵਾਰ ਦਾ ਨਤੀਜਾ ਸਾਬਤ ਕਰਨ ’ਤੇ ਤੁਲੀ ਹੋਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Mansa, Punjab, Sidhu Moose Wala, Sidhu moosewala news update