Home /News /punjab /

Punjab Election Results: ਪੰਜਾਬ ਚੋਣਾਂ 'ਚ ਕਰਾਰੀ ਹਾਰ ਪਿੱਛੋ ਸਿੱਧੂ ਮੂਸੇਵਾਲਾ ਦਾ ਵੱਡਾ ਬਿਆਨ, ਲੋਕਾਂ ਨੂੰ ਕਹੀ ਇਹ ਗੱਲ

Punjab Election Results: ਪੰਜਾਬ ਚੋਣਾਂ 'ਚ ਕਰਾਰੀ ਹਾਰ ਪਿੱਛੋ ਸਿੱਧੂ ਮੂਸੇਵਾਲਾ ਦਾ ਵੱਡਾ ਬਿਆਨ, ਲੋਕਾਂ ਨੂੰ ਕਹੀ ਇਹ ਗੱਲ


Punjab Election Results: ਪੰਜਾਬ ਚੋਣਾਂ 'ਚ ਕਰਾਰੀ ਹਾਰ ਪਿੱਛੋ ਸਿੱਧੂ ਮੂਸੇਵਾਲਾ ਦਾ ਵੱਡਾ ਬਿਆਨ

Punjab Election Results: ਪੰਜਾਬ ਚੋਣਾਂ 'ਚ ਕਰਾਰੀ ਹਾਰ ਪਿੱਛੋ ਸਿੱਧੂ ਮੂਸੇਵਾਲਾ ਦਾ ਵੱਡਾ ਬਿਆਨ

Punjab Election Results: ਵਿਧਾਨ ਸਭਾ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਬਣਕੇ ਵੋਟਾਂ ਵਿੱਚ ਉੱਤਰੇ ਪੰਜਾਬੀ ਗਾਇਕ ਸ਼ੂਭਦੀਪ ਸਿੰਘ ਸਿੱਧੂ ਮੂਸੇਵਾਲਾ ਪੰਜਾਬ ਚੋਣਾਂ 'ਚ ਕਰਾਰੀ ਹਾਰ ਮਿਲਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਖੂਬ ਚਰਚਾ 'ਚ ਹਨ। ਦੱਸ ਦੇਈਏ ਕਿ ਇਸ ਸੀਟ ਤੋਂ ਕਾਂਗਰਸ ਨੇ ਸਿੱਧੂ ਮੂਸੇਵਾਲਾ ਨੂੰ (Punjab Election Results 2022 ) ਉਮੀਦਵਾਰ ਬਣਾਇਆ ਸੀ। ਸਿੱਧੂ ਮੂਸੇਵਾਲਾ ਨੂੰ ਲੋਕ ਬਤੌਰ ਗਾਇਕ ਬਹੁਤ ਪਸੰਦ ਕਰਦੇ ਹਨ, ਪਰ ਅਫਸੋਸ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਤੇ ਤੌਰ ਤੇ ਕਿਸੇ ਨੇ ਪਸੰਦ ਨਹੀਂ ਕੀਤਾ।

ਹੋਰ ਪੜ੍ਹੋ ...
 • Share this:
  Punjab Election Results: ਵਿਧਾਨ ਸਭਾ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਬਣਕੇ ਵੋਟਾਂ ਵਿੱਚ ਉੱਤਰੇ ਪੰਜਾਬੀ ਗਾਇਕ ਸ਼ੂਭਦੀਪ ਸਿੰਘ ਸਿੱਧੂ ਮੂਸੇਵਾਲਾ ਪੰਜਾਬ ਚੋਣਾਂ 'ਚ ਕਰਾਰੀ ਹਾਰ ਮਿਲਣ ਤੋਂ ਬਾਅਦ ਸੋਸ਼ਲ ਮੀਡੀਆ ਤੇ ਖੂਬ ਚਰਚਾ 'ਚ ਹਨ। ਦੱਸ ਦੇਈਏ ਕਿ ਇਸ ਸੀਟ ਤੋਂ ਕਾਂਗਰਸ ਨੇ ਸਿੱਧੂ ਮੂਸੇਵਾਲਾ ਨੂੰ (Punjab Election Results 2022 ) ਉਮੀਦਵਾਰ ਬਣਾਇਆ ਸੀ। ਸਿੱਧੂ ਮੂਸੇਵਾਲਾ ਨੂੰ ਲੋਕ ਬਤੌਰ ਗਾਇਕ ਬਹੁਤ ਪਸੰਦ ਕਰਦੇ ਹਨ, ਪਰ ਅਫਸੋਸ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਤੇ ਤੌਰ ਤੇ ਕਿਸੇ ਨੇ ਪਸੰਦ ਨਹੀਂ ਕੀਤਾ। ਇਸ ਕਾਰਨ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ।

  ਜਾਣਕਾਰੀ ਲਈ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 99200 ਵੋਟਾਂ ਦੀ ਲੀਡ ਨਾਲ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਡਾ. ਵਿਜੇ ਸਿੰਗਲਾ ਨੇ ਮਾਤ ਦਿੱਤੀ ਹੈ। ਇਸ ਦੌਰਾਨ ਮੂਸੇਵਾਲਾ ਦੇ ਹਿੱਸੇ 36477 ਵੋਟਾਂ ਆਈਆਂ। ਸਿੱਧੂ ਮੂਸੇ ਵਾਲਾ ਨੇ ਚੋਣ ਹਾਰਨ ਮਗਰੋਂ ਇੰਸਟਾਗ੍ਰਾਮ ’ਤੇ ਦੋ ਸਟੋਰੀਜ਼ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਨੇ ਪਹਿਲੀ ਪੋਸਟ ਵਿੱਚ ਲਿਖਿਆ, ‘ਵਾਹਿਗੁਰੂ ਤੇਰਾ ਸ਼ੁਕਰ’ ਜਦਕਿ ਦੂਜੀ ਸਟੋਰੀ ਵਿੱਚ ਉਨ੍ਹਾਂ ਨੇ ਮਾਨਸਾ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।

  ਉਨ੍ਹਾਂ ਨੇ ਮਾਨਸਾ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਲਿਖਿਆ, ‘ਧੰਨਵਾਦ ਮਾਨਸਾ ਵਾਲਿਓ, ਤੁਹਾਡੇ ਪਿਆਰ, ਸਤਿਕਾਰ ਤੇ ਸਾਥ ਲਈ। ਅੱਜ ਤੱਕ ਮੈਂ ਆਪਣੇ ਇਲਾਕੇ ਨੂੰ ਜਿਤਾਉਣ ਲਈ ਹੀ ਮਿਹਨਤ ਕੀਤੀ। ਵਾਹਿਗੁਰੂ ਨੇ ਹਿੰਮਤ ਬਖ਼ਸ਼ੀ ‘ਤੇ ਅੱਗੇ ਵੀ ਕਰਦਾ ਰਹਾਂਗਾ। ਉਮੀਦ ਕਰਦਾ ਤੁਹਾਡਾ ਅਗਲਾ ਵਿਧਾਇਕ ਤੁਹਾਡੀ ਬਿਹਤਰੀ ਲਈ ਚੰਗੇ ਕੰਮ ਕਰੇਗਾ। ਜਿੱਤ ਮੁਬਾਰਕ।

  ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਪੰਜਾਬੀ ਸੰਗੀਤ ਇੰਡਸਟਰੀ ਨੇ ਮਸ਼ਹੂਰ ਗਾਇਕਾ ਵਿੱਚੋਂ ਇੱਕ ਹਨ। ਜਿਨ੍ਹਾਂ ਦੇ ਗੀਤਾਂ ਨੂੰ ਦਰਸ਼ਕਾਂ ਦੁਆਰਾ ਬਹੁਤ ਪਸੰਦ ਕੀਤਾ ਜਾਂਦਾ ਹੈ। ਪੰਜਾਬੀ ਗਾਇਕ ਅਤੇ ਮਾਨਸਾ ਤੋਂ ਕਾਂਗਰਸ ਉਮੀਦਵਾਰ ਸਿੱਧੂ ਮੂਸੇਵਾਲਾ ਵਿਵਾਦਾਂ ਕਾਰਨ ਵੀ ਚਰਚਾ 'ਚ ਰਹਿੰਦੇ ਹਨ। ਹਾਲ ਹੀ 'ਚ ਉਨ੍ਹਾਂ ਖਿਲਾਫ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇੱਕ ਸਿਵਲ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਸੀ। ਜਿਸਦੀ ਸੁਣਵਾਈ 2 ਮਾਰਚ ਨੂੰ ਹੋਈ ਸੀ।

  ਵਿਵਾਦਾਂ 'ਚ ਰਹਿੰਦੇ ਹਨ ਮੂਸੇਵਾਲਾ

  ਮੂਸੇਵਾਲਾ ਆਪਣੇ ਗੀਤਾਂ ਕਾਰਨ ਵਿਵਾਦਾਂ ਵਿੱਚ ਵੀ ਰਹਿ ਚੁੱਕੇ ਹਨ। ਦੱਸ ਦੇਈਏ ਕਿ ਉਨ੍ਹਾਂ ਖਿਲਾਫ ਆਈਪੀਸੀ, ਆਰਮਜ਼ ਐਕਟ ਅਤੇ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਵੀ ਦਰਜ ਹੋਇਆ ਸੀ। ਇਨ੍ਹਾਂ ਵਿੱਚ ਦੇਸ਼ ਵਿਰੁੱਧ ਕਾਰਵਾਈਆਂ, ਅਪਰਾਧਿਕ ਸਾਜ਼ਿਸ਼, ਸਾਂਝੀ ਕੋਸ਼ਿਸ਼, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ, ਅਕਸ ਨੂੰ ਠੇਸ ਪਹੁੰਚਾਉਣਾ, ਡਰਾਉਣਾ ਆਦਿ ਸ਼ਾਮਲ ਹਨ। ਮੂਸੇਵਾਲਾ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਵੀ ਹੋਈ ਸੀ। ਮੂਸੇਵਾਲਾ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਏਕੇ-47 ਚਲਾਉਂਦੇ ਹੋਏ ਵੀ ਦੇਖਿਆ ਗਿਆ ਸੀ। ਉਸਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਸਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਮੂਸੇਵਾਲਾ ਵਿਰੁੱਧ ਫਰਵਰੀ 2020 ਵਿੱਚ ਮਾਨਸਾ ਵਿੱਚ ਗੀਤਾਂ ਰਾਹੀਂ ਅਸ਼ਲੀਲ ਸ਼ਬਦਾਂ ਦੀ ਵਰਤੋਂ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।
  Published by:rupinderkaursab
  First published:

  Tags: Assembly Election Results, Assembly Elections 2022, Mansa, Pollywood, Punjab, Sidhu Moosewala

  ਅਗਲੀ ਖਬਰ