Home /News /punjab /

Sidhu Moose Postmortem Report: ਗੋਲੀ ਲੱਗਣ ਦੇ 15 ਮਿੰਟਾਂ ਬਾਅਦ ਹੋਈ ਸੀ ਸਿੱਧੂ ਮੂਸੇਵਾਲਾ ਦੀ ਮੌਤ, ਪੋਸਟਮਾਰਟਮ ਰਿਪੋਰਟ ‘ਚ ਵੱਡੇ ਖੁਲਾਸੇ

Sidhu Moose Postmortem Report: ਗੋਲੀ ਲੱਗਣ ਦੇ 15 ਮਿੰਟਾਂ ਬਾਅਦ ਹੋਈ ਸੀ ਸਿੱਧੂ ਮੂਸੇਵਾਲਾ ਦੀ ਮੌਤ, ਪੋਸਟਮਾਰਟਮ ਰਿਪੋਰਟ ‘ਚ ਵੱਡੇ ਖੁਲਾਸੇ

ਸਿੱਧੂ ਮੂਸੇਵਾਲਾ (file photo)

ਸਿੱਧੂ ਮੂਸੇਵਾਲਾ (file photo)

Sidhu Moose Postmortem Report: ਪੋਸਟਮਾਰਟਮ ਰਿਪੋਰਟ ਮੁਤਾਬਕ ਸਿੱਧੂ ਮੂਸੇਵਾਲਾ ਦੇ ਸਰੀਰ 'ਚ 20 ਤੋਂ 30 ਗੋਲੀਆਂ ਲੱਗੀਆਂ ਸਨ। ਇਸ ਰਿਪੋਰਟ ਮੁਤਾਬਕ ਸਿੱਧੂ ਮੂਸੇਵਾਲਾ ਬਾਰੇ ਕਿਹਾ ਗਿਆ ਹੈ ਕਿ ਉਨ੍ਹਾਂ 'ਤੇ ਗੋਲੀਆਂ ਚੱਲਣ ਤੋਂ ਬਾਅਦ ਉਹ 15 ਮਿੰਟ ਤੱਕ ਜ਼ਿੰਦਾ ਸਨ ਪਰ ਇਸ ਤੋਂ ਬਾਅਦ ਉਨ੍ਹਾਂ ਨੇ ਸਾਹ ਲੈਣਾ ਬੰਦ ਕਰ ਦਿੱਤਾ ਅਤੇ ਇਸ ਦੁਨੀਆ ਤੋਂ ਚਲੇ ਗਏ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਸਬੰਧੀ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਕੁਝ ਮੀਡੀਆ ਰਿਪੋਰਟਾਂ ਅਨੁਸਾਰ ਸਿੱਧੂ ਮੂਸੇਵਾਲਾ ਨੂੰ ਦੋ ਦਰਜਨ ਤੋਂ ਵੱਧ ਗੋਲੀਆਂ ਲੱਗੀਆਂ ਹਨ। ਇਹ ਸਾਰੀਆਂ ਗੱਲਾਂ ਹੁਣ ਪੋਸਟਮਾਰਟਮ ਰਿਪੋਰਟ ਵਿੱਚ ਸਾਹਮਣੇ ਆਈਆਂ ਹਨ। ਪੋਸਟਮਾਰਟਮ ਰਿਪੋਰਟ ਮੁਤਾਬਕ ਸਿੱਧੂ ਮੂਸੇਵਾਲਾ ਦੇ ਸਰੀਰ 'ਚ 20 ਤੋਂ 30 ਗੋਲੀਆਂ ਲੱਗੀਆਂ ਸਨ। ਇਸ ਰਿਪੋਰਟ ਮੁਤਾਬਕ ਸਿੱਧੂ ਮੂਸੇਵਾਲਾ ਬਾਰੇ ਕਿਹਾ ਗਿਆ ਹੈ ਕਿ ਉਨ੍ਹਾਂ 'ਤੇ ਗੋਲੀਆਂ ਚੱਲਣ ਤੋਂ ਬਾਅਦ ਉਹ 15 ਮਿੰਟ ਤੱਕ ਜ਼ਿੰਦਾ ਸਨ ਪਰ ਇਸ ਤੋਂ ਬਾਅਦ ਉਨ੍ਹਾਂ ਨੇ ਸਾਹ ਲੈਣਾ ਬੰਦ ਕਰ ਦਿੱਤਾ ਅਤੇ ਇਸ ਦੁਨੀਆ ਤੋਂ ਚਲੇ ਗਏ।

    ਮੂਸੇਵਾਲਾ ਦੇ ਸਰੀਰ 'ਤੇ 19 ਜ਼ਖ਼ਮ

    ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਮਾਨਸਾ ਤੋਂ ਥੋੜ੍ਹੀ ਦੂਰੀ 'ਤੇ ਗੋਲੀ ਮਾਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ। ਸਿੱਧੂਵਾਲਾ ਦਾ ਸਸਕਾਰ 31 ਮਈ ਨੂੰ ਕੀਤਾ ਗਿਆ ਸੀ। ਪੋਸਟਮਾਰਟਮ ਰਿਪੋਰਟ ਮੁਤਾਬਕ ਮੂਸੇਵਾਲਾ ਦੇ ਸਰੀਰ 'ਤੇ 19 ਜ਼ਖ਼ਮ ਮਿਲੇ ਹਨ ਪਰ ਕਿਹਾ ਜਾ ਰਿਹਾ ਹੈ ਕਿ ਉਸ ਦੇ ਸਰੀਰ 'ਚ 20 ਤੋਂ 30 ਗੋਲੀਆਂ ਲੱਗੀਆਂ ਸਨ। ਮੀਡੀਆ ਰਿਪੋਰਟਾਂ ਅਨੁਸਾਰ ਸਿੱਦੂ ਮੂਸੇਵਾਲਾ ਦਾ ਪੋਸਟਮਾਰਟਮ ਮਾਨਸਾ ਸਿਵਲ ਹਸਪਤਾਲ ਦੇ 5 ਡਾਕਟਰਾਂ ਦੇ ਪੈਨਲ ਦੀ ਨਿਗਰਾਨੀ ਹੇਠ ਹੋਇਆ। ਪੋਸਟਮਾਰਟਮ ਦੌਰਾਨ ਉਸ ਦਾ ਪਰਿਵਾਰ ਵੀ ਉੱਥੇ ਮੌਜੂਦ ਸੀ। ਰਿਪੋਰਟ ਮੁਤਾਬਕ ਹਮਲਾਵਰਾਂ ਨੇ ਕਰੀਬ 30 ਰਾਊਂਡ ਫਾਇਰ ਕੀਤੇ ਸਨ। ਇੱਕ ਗੋਲੀ ਸਿਰ ਦੀ ਹੱਡੀ ਵਿੱਚ ਫਸ ਗਈ ਸੀ।

    ਜ਼ਿਆਦਾਤਰ ਗੋਲੀਆਂ ਸਰੀਰ ਵਿੱਚੋਂ ਆਰ-ਪਾਰ ਹੋਈਆਂ

    ਜ਼ਿਆਦਾਤਰ ਗੋਲੀਆਂ ਸਰੀਰ 'ਚੋਂ ਆਰ-ਪਾਰ ਹੋ ਗਈਆ। ਪੋਸਟਮਾਰਟਮ ਰਿਪੋਰਟ ਮੁਤਾਬਕ ਮੂਸੇਵਾਲਾ ਦੀ ਮੌਤ ਸਰੀਰ 'ਚੋਂ ਜ਼ਿਆਦਾ ਖੂਨ ਵਹਿਣ ਕਾਰਨ ਹੋਈ ਹੈ। ਮੂਸੇਵਾਲਾ ਦੇ ਪੋਸਟਮਾਰਟਮ ਨੂੰ ਲੈ ਕੇ ਵੀ ਹੰਗਾਮਾ ਹੋਇਆ। ਪਹਿਲਾਂ ਤਾਂ ਪਰਿਵਾਰਕ ਮੈਂਬਰ ਪੋਸਟਮਾਰਟਮ ਕਰਵਾਉਣ ਲਈ ਤਿਆਰ ਨਹੀਂ ਸਨ। ਉਸ ਸਮੇਂ ਮੂਸੇਵਾਲਾ ਦੇ ਪਿਤਾ ਨੇ ਇਨਸਾਫ਼ ਦੀ ਮੰਗ ਕਰਦੇ ਹੋਏ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਬਾਅਦ 'ਚ ਮੂਸੇਵਾਲਾ ਦੇ ਪਿਤਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਮਾਮਲੇ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ।
    Published by:Ashish Sharma
    First published:

    Tags: Punjabi singer, Sidhu Moose Wala

    ਅਗਲੀ ਖਬਰ