Home /News /punjab /

ਸਿੱਧੂ ਮੂਸੇਵਾਲਾ ਕਤਲਕਾਂਡ: ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗੋਲਡੀ ਬਰਾੜ ਦਾ ਸਾਥੀ ਗ੍ਰਿਫਤਾਰ

ਸਿੱਧੂ ਮੂਸੇਵਾਲਾ ਕਤਲਕਾਂਡ: ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗੋਲਡੀ ਬਰਾੜ ਦਾ ਸਾਥੀ ਗ੍ਰਿਫਤਾਰ

ਸਿੱਧੂ ਮੂਸੇਵਾਲਾ ਕਤਲਕਾਂਡ: ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗੋਲਡੀ ਬਰਾੜ ਦਾ ਸਾਥੀ ਗ੍ਰਿਫਤਾਰ (file photo)

ਸਿੱਧੂ ਮੂਸੇਵਾਲਾ ਕਤਲਕਾਂਡ: ਹਥਿਆਰਾਂ ਦੀ ਸਪਲਾਈ ਕਰਨ ਵਾਲਾ ਗੋਲਡੀ ਬਰਾੜ ਦਾ ਸਾਥੀ ਗ੍ਰਿਫਤਾਰ (file photo)

ਸਿੱਧੂ ਮੁਸੇਵਾਲੇ ਦੇ ਕਤਲ 'ਚ ਸ਼ਾਮਿਲ ਗੋਲਡੀ ਬਰਾੜ ਦਾ ਸਾਥੀ ਲੁਧਿਅਣਾ ਤੋਂ ਗ੍ਰਿਫਤਾਰ, ਬਿਸ਼ਨੋਈ ਗੈਂਗ ਨਾਲ ਸਬੰਧਤ ਬਲਦੇਵ ਚੌਧਰੀ ਤੋਂ ਹੋਇਆ ਖੁਲਾਸਾ

  • Share this:

    ਲੁਧਿਆਣਾ :  ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿੱਚ ਲੁਧਿਆਣਾ ਪੁਲਿਸ ਨੂੰ ਇੱਕ ਹੋਰ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਜਸਕਰਨ ਸਿੰਘ ਉਰਫ ਕਰਨ ਨਾਂ ਦੇ ਮੁਲਜ਼ਮ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ।  ਬਲਦੇਵ ਚੌਧਰੀ ਨੂੰ ਜੋ ਕਿ ਪਹਿਲਾਂ ਹੀ ਲੁਧਿਆਣਾ ਪੁਲਸ ਦੀ ਗ੍ਰਿਫਤ ਵਿਚ ਹੈ, ਉਸ ਨੂੰ ਹਥਿਆਰਾਂ ਦੀ ਸਪਲਾਈ ਕਰਦਾ ਸੀ।  ਲੁਧਿਆਣਾ ਪੁਲੀਸ ਕਮਿਸ਼ਨਰ ਨੇ ਕਿਹਾ ਕਿ ਜਸਕਰਨ ਕਬੱਡੀ ਦਾ ਖਿਡਾਰੀ ਹੈ ਅਤੇ ਕੈਨੇਡਾ ਵਿੱਚ ਬੈਠੇ ਗੋਲਡੀ ਬਰਾੜ ਨਾਲ ਵੀ ਉਸਦੇ ਸੰਬੰਧ ਹਨ। ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਬਲਦੇਵ ਚੌਧਰੀ ਨੂੰ ਜਸਕਰਨ ਵੱਲੋਂ ਹੀ ਹਥਿਆਰ ਸਪਲਾਈ ਕੀਤੇ ਜਾਂਦੇ ਸਨ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਸਕਰਨ ਦੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਲ ਸਬੰਧਤ ਹੈ।


    ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਬਲਦੇਵ ਚੌਧਰੀ ਜਿਸ ਨੂੰ ਬੀਤੇ ਦਿਨੀਂ ਲੁਧਿਆਣਾ ਪੁਲਸ ਵਲੋਂ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਤੋਂ ਪੁੱਛਗਿੱਛ ਤੋਂ ਬਾਅਦ ਜਸਕਰਨ ਸਿੰਘ ਉਰਫ ਕਰਨ ਨਾਂ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਜੋ ਬਲਦੇਵ ਚੌਧਰੀ ਨੂੰ ਹਥਿਆਰ ਦਿੰਦਾ ਸੀ। ਉਨ੍ਹਾਂ ਕਿਹਾ ਜਸਕਰਨ ਦੇ ਸਿੱਧੇ ਲਿੰਕ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਲ ਹੈ।  ਸਾਲ 2021 ਦੇ ਵਿੱਚ ਇੱਕ ਕਤਲ ਮਾਮਲੇ ਤੋਂ ਬਾਅਦ ਇਸ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਸੀ। ਉਨ੍ਹਾਂ ਕਿਹਾ ਕਿ ਉਸ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਨਾਲ ਵੀ ਜਸਕਰਨ ਦੀ ਗੱਲਬਾਤ ਹੁੰਦੀ ਰਹੀ ਹੈ ਅਤੇ ਇਹੀ ਗੱਲ ਬਾਤ ਕੋਈ ਪੁਰਾਣੀ ਨਹੀਂ ਸਗੋਂ ਥੋੜ੍ਹਾ ਸਮਾਂ ਪਹਿਲਾਂ ਹੀ ਹੋਈ ਹੈ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਜਸਕਰਨ ਨੂੰ ਵਿਵਾਦਿਤ ਆਪਣੇ ਮੈਸੇਜ ਅੱਗੇ ਪਹੁੰਚਾਉਣ ਅਤੇ ਹਥਿਆਰਾਂ ਦੀ ਸਪਲਾਈ ਕਰਨ ਵਿਚ ਇਸਤੇਮਾਲ ਕਰਦਾ ਸੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ ਦੇ ਵਿੱਚ ਵੀ ਇਸ ਦੇ ਲਿੰਕ ਤਲਾਸ਼ ਰਹੀ ਹੈ ਅਤੇ ਉਨ੍ਹਾਂ ਨੂੰ ਵੱਡੇ ਸਬੂਤ ਮਿਲੇ ਹਨ। ਸਿੱਧੂ ਮੂਸੇਵਾਲੇ ਕਤਲ ਮਾਮਲੇ ਦੇ ਵਿੱਚ ਜਿਸ ਤਰ੍ਹਾਂ ਕਤਲ ਕੀਤਾ ਗਿਆ ਅਤੇ ਜੋ ਲਿੰਕ ਇਸ ਸਾਹਮਣੇ ਆ ਰਹੇ ਹਨ,  ਉਨ੍ਹਾਂ ਦੀ ਤਫਤੀਸ਼ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

    Published by:Ashish Sharma
    First published:

    Tags: Lawrence Bishnoi, Ludhiana, Punjab Police, Sidhu Moosewala