Home /News /punjab /

ਸਿੱਧੂ ਮੂਸੇਵਾਲਾ ਕਤਲ ਕਾਂਡ : ਵਿਧਾਨ ਸਭਾ ਚੋਣਾਂ ਦੌਰਾਨ ਹੀ ਕਤਲ ਦੀ ਯੋਜਨਾ ਸੀ

ਸਿੱਧੂ ਮੂਸੇਵਾਲਾ ਕਤਲ ਕਾਂਡ : ਵਿਧਾਨ ਸਭਾ ਚੋਣਾਂ ਦੌਰਾਨ ਹੀ ਕਤਲ ਦੀ ਯੋਜਨਾ ਸੀ

(file photo)

(file photo)

 ਮੋਹਣਾਗੈਂਗਸਟਰ ਮੋਹਣਾ ਟਰੱਕ ਯੂਨੀਅਨ ਦਾ ਪ੍ਰਧਾਨ ਰਹਿ ਚੁੱਕਾ ਹੈ।  ਮੋਹਣਾ ’ਤੇ ਕਤਲ ਅਤੇ ਇਰਾਦਾ ਕਤਲ ਤੋਂ ਇਲਾਵਾ 8 ਤੋਂ ਜ਼ਿਆਦਾ ਅਪਰਾਧਿਕ ਮਾਮਲੇ ਦਰਜ ਹਨ। ਹੁਣ ਪੁਲਸ ਲਾਰੈਂਸ ਬਿਸ਼ਨੋਈ ਅਤੇ ਮੋਹਣੇ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ।

 • Share this:
  ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਇਕ ਹੋਰ ਵੱਡਾ ਖ਼ੁਲਾਸਾ ਹੋਇਆ ਹੈ। ਮੁਲਜ਼ਮਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਹੀ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ। ਉਸ ਸਮੇਂ ਵੀ ਚਾਰ ਲੋਕ ਮਾਨਸਾ ਦੇ ਪਿੰਡ ਰੱਲਾ ਵਿਚ ਰੁਕੇ ਸਨ।   ਪੁਲਿਸ ਨੇ ਇਨ੍ਹਾਂ ਨੂੰ ਠਹਿਰਣ ਲਈ ਜਗ੍ਹਾ ਦੇਣ ਵਾਲੇ ਗੈਂਗਸਟਰ ਮਨਮੋਹਨ ਸਿੰਘ ਮੋਹਣਾ ਨੂੰ ਪ੍ਰੋ਼ਡਕਸ਼ਨ ਵਾਰੰਟ ’ਤੇ ਮੋਹਾਲੀ ਲਿਆਂਦਾ ਹੈ।  ਸੂਤਰਾਂ ਮੁਤਾਬਕ ਮੋਹਣਾ ਨੇ ਜਨਵਰੀ-ਫਰਵਰੀ ਮਹੀਨਿਆਂ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ ਦੀ ਰੇਕੀ ਕਰਵਾਈ ਸੀ। ਚੋਣਾਂ ਦੌਰਾਨ ਹੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਯੋਜਨਾ ਸੀ ਪਰ ਸਿੱਧੂ ਮੂਸੇਵਾਲਾ ਨਾਲ ਪੁਲਿਸ ਸਕਿਊਰਿਟੀ ਹੋਣ ਕਾਰਨ  ਮੌਕਾ ਨਹੀਂ ਮਿਲਿਆ।  ਵਿਧਾਨ ਸਭਾ ਚੋਣਾਂ ਦੌਰਾਨ ਮੂਸੇਵਾਲਾ ਦੀ ਹਾਰ  ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ ਸੁਰੱਖਿਆ ਘਟਾਉਣ ਤੋਂ ਬਾਅਦ 29 ਮਈ ਨੂੰ ਮੂਸੇਵਾਲਾ ਦਾ ਕਤਲ ਕਰ ਦਿੱਤਾ।
  ਮੋਹਣਾਗੈਂਗਸਟਰ ਮੋਹਣਾ ਟਰੱਕ ਯੂਨੀਅਨ ਦਾ ਪ੍ਰਧਾਨ ਰਹਿ ਚੁੱਕਾ ਹੈ।  ਮੋਹਣਾ ’ਤੇ ਕਤਲ ਅਤੇ ਇਰਾਦਾ ਕਤਲ ਤੋਂ ਇਲਾਵਾ 8 ਤੋਂ ਜ਼ਿਆਦਾ ਅਪਰਾਧਿਕ ਮਾਮਲੇ ਦਰਜ ਹਨ। ਮਨਮੋਹਨ ਉਤੇ ਟਰੱਕ ਯੂਨੀਅਨ ਦੇ ਪਹਿਲਾ ਵਾਲੇ ਪ੍ਰਧਾਨ ਦਾ ਕਤਲ ਕੀਤਾ ਸੀ। ਮੋਹਣੇ ਨੂੰ ਮਾਰਚ ਮਹੀਨੇ ਦੌਰਾਨ ਪਟਿਆਲਾ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਪੁਲਸ ਲਾਰੈਂਸ ਬਿਸ਼ਨੋਈ ਅਤੇ ਮੋਹਣੇ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ।
  Published by:Ashish Sharma
  First published:

  Tags: Lawrence Bishnoi, Punjab Police, Sidhu Moosewala

  ਅਗਲੀ ਖਬਰ