ਸਿੱਧੂ ਰੋਡ ਰੇਜ ਮਾਮਲੇ 'ਚ ਪੀੜਤ ਪਰਿਵਾਰ ਆਇਆ ਸਾਹਮਣੇ, ਸਮਝੌਤੇ ਲਈ ਦਬਾਅ ਪਾਉਣ ਦਾ ਇਲਜ਼ਾਮ


Updated: April 16, 2018, 11:31 AM IST
ਸਿੱਧੂ ਰੋਡ ਰੇਜ ਮਾਮਲੇ 'ਚ ਪੀੜਤ ਪਰਿਵਾਰ ਆਇਆ ਸਾਹਮਣੇ, ਸਮਝੌਤੇ ਲਈ ਦਬਾਅ ਪਾਉਣ ਦਾ ਇਲਜ਼ਾਮ
ਸਿੱਧੂ ਰੋਡਰੇਜ ਮਾਮਲੇ 'ਚ ਪੀੜਤ ਪਰਿਵਾਰ ਆਇਆ ਸਾਹਮਣੇ, ਸਮਝੋਤੇ ਲਈ ਦਬਾਅ ਪਾਉਣ ਦਾ ਇਲਜ਼ਾਮ

Updated: April 16, 2018, 11:31 AM IST
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਚੱਲ ਰਹੇ 30 ਸਾਲ ਪੁਰਾਣੇ ਰੋਡਰੇਜ ਮਾਮਲੇ ਵਿੱਚ ਪੀੜਤ ਪਰਿਵਾਰ ਪਹਿਲੀ ਵਾਰ ਸਾਹਮਣੇ ਆਇਆ ਹੈ। ਮ੍ਰਿਤਕ ਗੁਰਨਾਮ ਸਿੰਘ ਦੇ ਬੇਟੇ ਵੱਲੋਂ ਜਾਰੀ ਇੱਕ ਚਿੱਠੀ ਵਿੱਚ ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਇਸ ਕੇਸ ਤੋਂ ਪਿੱਛੇ ਹਟਣ ਲਈ ਉਨ੍ਹਾਂ 'ਤੇ ਨਾ ਸਿਰਫ਼ ਦਬਾਅ ਬਣਾਇਆ ਜਾ ਰਿਹਾ ਬਲਕਿ ਧਮਕੀਆਂ ਵੀ ਮਿਲ ਰਹੀਆਂ ਹਨ।

ਇੰਨਾ ਹੀ ਨਹੀਂ ਉਨ੍ਹਾਂ ਨੇ ਲਿਖਿਆ ਕਿ ਇਸ ਦੇ ਲਈ ਉਨ੍ਹਾਂ ਨੂੰ ਪੈਸੇ ਵੀ ਆਫ਼ਰ ਕੀਤੇ ਗਏ ਸੀ। ਚਿੱਠੀ ਵਿੱਚ ਸਿਆਸੀ ਪਾਰਟੀਆਂ ਖ਼ਿਲਾਫ਼ ਵੀ ਨਾਰਾਜ਼ਗੀ ਨਜ਼ਰ ਜਤਾਈ ਹੈ। ਉਨ੍ਹਾਂ ਨੇ ਲਿਖਿਆ ਕਿ ਜੋ ਲੋਕ ਅੱਜ ਇੱਕ ਰੇਪ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਕੈਂਡਲ ਮਾਰਚ ਕੱਢ ਰਹੇ ਹਨ, ਉਹ ਇਸ ਮਾਮਲੇ 'ਤੇ ਕਿਉਂ ਚੁੱਪ ਹਨ। ਉਨ੍ਹਾਂ ਸਿੱਧੇ-ਸਿੱਧੇ ਕਾਂਗਰਸ ਤੋਂ ਸਵਾਲ ਕੀਤਾ ਹੈ ਕਿ ਨਵਜੋਤ ਸਿੱਧੂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਕਿਉਂ ਨਹੀਂ ਹਟਾਇਆ ਜਾਂਦਾ।

ਪੀੜਤ ਪਰਿਵਾਰ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਇਨਸਾਫ਼ ਦੇ ਨਾਲ ਖੜ੍ਹੇ ਹੋਣ ਅਤੇ ਸੁਨਿਸ਼ਚਿਤ ਕਰਨ ਕਿ ਕਿਸੇ ਵੀ ਸੂਰਤ ਵਿੱਚ ਸਰਕਾਰੀ ਮਸ਼ੀਨਰੀ ਦਾ ਗ਼ਲਤ ਇਸਤੇਮਾਲ ਨਾ ਹੋਵੇ।

ਓਧਰ ਇਸ ਪੂਰੇ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਮਿਲਿਆ ਹੈ। ਰੋਡਰੇਜ਼ ਮਾਮਲੇ ‘ਚ ਘਿਰੇ ਨਵਜੋਤ ਸਿੰਘ ਸਿੱਧੂ ਉੱਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਨਵਜੋਤ ਸਿੱਧੂ ਦੇ ਅਸਤੀਫ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਤੇ ਸਿੱਧੂ ਨੂੰ ਅਸਤੀਫ਼ਾ ਦੇਣ ਦੀ ਲੋੜ ਨਹੀਂ ਹੈ ਕਿਉਂਕਿ ਅਜੇ ਤੱਕ ਇਸ ਕੇਸ ਵਿੱਚ ਆਖ਼ਰੀ ਫ਼ੈਸਲਾ ਆਉਣਾ ਅਜੇ ਬਾਕੀ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਸਪਸ਼ਟ ਕਰ ਦਿੱਤਾ ਕਿ ਸਰਕਾਰ ਸਿੱਧੂ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਯੂ-ਟਰਨ ਨਹੀਂ ਲੈ ਸਕਦੀ ਸੀ ਕਿਉਂਕਿ ਇਸ ਮਾਮਲੇ ਵਿੱਚ ਕੋਈ ਤਾਜ਼ਾ ਸਬੂਤ ਸਾਹਮਣੇ ਨਹੀਂ ਆਇਆ। ਸਿੱਧੂ ਦੇ ਅਸਤੀਫ਼ੇ ਦੀ ਗੱਲ ਨੂੰ ਨਕਾਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਸਿਆਸੀ ਵਿਰੋਧੀਆਂ ਨੂੰ ਸਪਸ਼ਟ ਜਵਾਬ ਦੇ ਦਿੱਤਾ ਹੈ, ਜੋ ਸਿੱਧੂ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ।
First published: April 16, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ