Home /News /punjab /

ਸਿੱਧੂ ਪਾਕਿਸਤਾਨ ਜਾਣ ਲਈ ਤਿਆਰ, ਕੇਂਦਰ ਤੋਂ ਮੰਗੀ ਮਨਜ਼ੂਰੀ

ਸਿੱਧੂ ਪਾਕਿਸਤਾਨ ਜਾਣ ਲਈ ਤਿਆਰ, ਕੇਂਦਰ ਤੋਂ ਮੰਗੀ ਮਨਜ਼ੂਰੀ

ਸਿੱਧੂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮਨਜੂਰੀ ਦੇਣ ਦੀ ਅਪੀਲ ਕੀਤੀ ਹੈ

ਸਿੱਧੂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮਨਜੂਰੀ ਦੇਣ ਦੀ ਅਪੀਲ ਕੀਤੀ ਹੈ

ਸਿੱਧੂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮਨਜੂਰੀ ਦੇਣ ਦੀ ਅਪੀਲ ਕੀਤੀ ਹੈ

 • Share this:
  ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਮਰਾਨ ਖ਼ਾਨ ਨੇ ਸੱਦਾ ਭੇਜਿਆ ਹੈ, ਪਰ ਪਾਕਿਸਤਾਨ ਜਾਣ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮਨਜੂਰੀ ਲੈਣੀ ਪਵੇਗੀ। ਸਿੱਧੂ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮਨਜੂਰੀ ਦੇਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਸਿੱਧੂ ਇਸ ਤੋਂ ਪਹਿਲਾਂ ਵੀ ਲਾਂਘੇ ਦੇ ਨੀਂਹ ਪੱਥਰ ਮੌਕੇ ਪਾਕਿਸਤਾਨ ਗਏ ਸਨ। ਉਸ ਸਮੇਂ ਭਾਰਤ ਵਿਚ ਸਿੱਧੂ ਦਾ ਸਿਆਸੀ ਧਿਰਾਂ ਨੇ ਕਾਫੀ ਵਿਰੋਧ ਕੀਤਾ ਸੀ। ਹੁਣ ਫਿਰ ਸਿੱਧੂ ਨੂੰ ਲਾਂਘੇ ਦੇ ਉਦਘਾਟਨ ਸਮਾਗਮ ਲਈ ਇਮਰਾਨ ਖਾਨ ਨੇ ਸੱਦਾ ਭੇਜਿਆ ਹੈ। ਪਰ ਹੁਣ ਸਿੱਧੂ ਨੂੰ ਕੇਂਦਰ ਸਰਕਾਰ ਤੋਂ ਮਨਜੂਰੀ ਲੈਣੀ ਵਪੇਗੀ।

  ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਾਕਿਸਤਾਨ ਭੇਜੇ ਜਾ ਰਹੇ 31 ਮੈਂਬਰੀ ਵਫ਼ਦ ਵਿਚ ਵਿਧਾਇਕ ਵਜੋਂ ਵੀ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਕਰਨਾ ਜ਼ਰੂਰੀ ਨਹੀਂ ਸਮਝਿਆ ਗਿਆ। ਇਸ ਵਫ਼ਦ 'ਚ ਪੰਜਾਬ ਸਰਕਾਰ ਦੇ ਪੰਜ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਓਮ ਪ੍ਰਕਾਸ਼ ਸੋਨੀ ਅਤੇ ਬਲਬੀਰ ਸਿੰਘ ਸਿੱਧੂ ਦੇ ਨਾਲ-ਨਾਲ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਅਤੇ ਗੁਰਜੀਤ ਸਿੰਘ ਔਜਲਾ (ਦੋਵੇਂ ਕਾਂਗਰਸੀ), ਪੰਜਾਬ ਵਿਧਾਨ ਸਭਾ 'ਚ ਨੇਤਾ ਵਿਰੋਧੀ ਧਿਰ ਆਪ ਵਿਧਾਇਕ ਹਰਪਾਲ ਸਿੰਘ ਚੀਮਾ, ਪੰਜਾਬ ਵਿਧਾਨ ਸਭਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵਿਧਾਇਕ ਦਲ ਪਰਮਿੰਦਰ ਸਿੰਘ ਢੀਂਡਸਾ, ਪੰਜਾਬ ਸਰਕਾਰ ਦੇ 9 ਆਈ.ਏ.ਐਸ. ਅਤੇ ਆਈ.ਪੀ.ਐਸ. ਅਫ਼ਸਰ ਤੇ ਵੱਖ-ਵੱਖ ਅਦਾਰਿਆਂ ਦੇ ਸੀਨੀਅਰ ਪੱਤਰਕਾਰ ਸ਼ਾਮਲ ਹਨ। ਪਰ ਪਾਕਿਸਤਾਨ ਨੇ ਸਿੱਧੂ ਨੂੰ ਵੱਖਰੇ ਤੌਰ ਉਤੇ ਸੱਦਾ ਭੇਜਿਆ ਹੈ।

  First published:

  Tags: Kartarpur Corridor, Navjot singh sidhu

  ਅਗਲੀ ਖਬਰ