ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਪਤਨੀ ਤੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪਤੀ ਨੂੰ ਜਿਸ ਮਾਮਲੇ ਵਿਚ ਅੰਦਰ ਕੀਤਾ ਗਿਆ ਹੈ, ਉਸ ਵਿਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਵਾਲੇ ਵਿਅਕਤੀ ਨੂੰ ਸਾਜ਼ਿਸ਼ ਤਹਿਤ ਅੰਦਰ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਾਰੀ ਸਾਜ਼ਿਸ਼ ਰਚੀ ਗਈ ਹੈ। ਨਵਜੋਤ ਕੌਰ ਸਿੱਧੂ ਆਪਣੇ ਇਲਾਜ ਲਈ ਡੇਰਾਬੱਸੀ ਦੇ ਨਿੱਜੀ ਹਸਪਤਾਲ ਪਹੁੰਚੇ ਸਨ। ਉਨ੍ਹਾਂ ਨੂੰ ਦੂਜੀ ਸਟੇਜ ਦਾ ਕੈਂਸਰ ਡਾਇਗਨੋਜ਼ ਹੋਇਆ ਹੈ, ਜਿਸ ਦੇ ਇਲਾਜ ਲਈ ਹੀ ਇੱਥੇ ਪਹੁੰਚੇ ਹੋਏ ਸਨ।
ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਪਤੀ ਦੀ ਬੇਕਸੂਰੀ ਦਾ ਸਬੂਤ ਦੇ ਕੇ ਮੁੱਖ ਮੰਤਰੀ ਨੂੰ ਚਰਿੱਤਰ ਪ੍ਰਮਾਣ ਦੇਣ ਦੀ ਅਪੀਲ ਕੀਤੀ ਸੀ ਪਰ ਮੁੱਖ ਮੰਤਰੀ ਸਾਹਿਬ ਨੇ ਲਿਖਣ ਦੀ ਥਾਂ ਫਾਈਲ ਹੀ ਗੁੰਮ ਕਰ ਦਿੱਤੀ ਸੀ।
ਉਨ੍ਹਾਂ ਦਾਅਵਾ ਕੀਤਾ ਕਿ ਨਵਜੋਤ ਸਿੰਘ ਸਿੱਧੂ ਦੇ ਪਹਿਲੀ ਅਪਰੈਲ ਤੱਕ ਪਟਿਆਲਾ ਜੇਲ੍ਹ ’ਚੋਂ ਬਾਹਰ ਆ ਜਾਣ ਦੀ ਆਸ ਹੈ। ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਹ ਸਰਕਾਰ ਦੇ ਨਾਲ ਹਨ।
ਅੰਮ੍ਰਿਤਪਾਲ ਸਿੰਘ ਦੇ ਮੁੱਦੇ ਉਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਅਸੀਂ ਇਸ ਮਸਲੇ ਉਤੇ ਸਰਕਾਰ ਦੇ ਨਾਲ ਹਾਂ, ਸਰਕਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜੋ ਕਦਮ ਚੁੱਕਣੇ ਚਾਹੀਦੇ ਹਨ, ਉਸ 'ਚ ਸਹਿਯੋਗ ਕਰਨਾ ਬਣਦਾ ਹੈ।
ਡੇਰਾਬੱਸੀ ਪਹੁੰਚੀ ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਨਵਜੋਤ ਸਿੰਘ ਸਿੱਧੂ ਪਹਿਲੀ ਅਪ੍ਰੈਲ ਨੂੰ ਰਿਹਾਅ ਹੋ ਸਕਦੇ ਹਨ। ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਤੇ ਬਾਦਲਾਂ 'ਤੇ ਨਿਸ਼ਾਨਾ ਸਾਧਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dr Navjot Kaur Sidhu, Navjot Sidhu, Navjot singh sidhu wife