ਤਲਵੰਡੀ ਸਾਬੋ- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਕਰ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮਾਲਵੇ ਅੰਦਰ ਸਿੱਖ ਕੌਮ ਦੇ ਚੌਥੇ ਤਖਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾ.ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਦਸਤਖ਼ਤ ਕਰਨ ਦੇ ਨਾਲ ਹੀ ਉਕਤ ਮੁਹਿੰਮ ਰਸਮੀ ਤੌਰ ਤੇ ਆਰੰਭ ਹੋ ਗਈ। ਜਥੇਦਾਰ ਨੇ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਨੂੰ ਦਸਤਖਤ ਮੁਹਿੰਮ ਚਲਾਉਣ ਦੀ ਅਪੀਲ ਕੀਤੀ ਹੈ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਈ ਵਾਰ ਪੰਥ ਕੇਂਦਰ ਸਰਕਾਰ ਕੋਲ ਅਪੀਲ ਕਰ ਚੁੱਕਾ ਹੈ ਜੇ ਰਾਜੀਵ ਗਾਂਧੀ ਦੇ ਕਾਤਿਲ ਰਿਹਾ ਕੀਤੇ ਜਾ ਸਕਦੇ ਹਨ, ਹੋਰ ਕੇਸਾਂ ਵਿੱਚ ਬੰਦ ਕਾਤਲ ਰਿਹਾਅ ਕੀਤੇ ਜਾ ਸਕਦੇ ਹਨ, ਪਰ ਰਾਜਨੀਤਕ ਸੰਘਰਸ਼ ਲੜਨ ਵਾਲੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਿਚ ਆਨਾ-ਕਾਨੀ ਕਿਉਂ ਕੀਤੀ ਜਾ ਰਹੀ ਹੈ। ਇਹ ਇਕ ਵੱਡਾ ਸਵਾਲ ਖੜ੍ਹਾ ਹੋ ਰਿਹਾ ਹੈ, ਜੋ ਮੁਲਕ ਵਿੱਚ ਸਿੰਘਾਂ ਨੂੰ ਚਿੰਤਨ ਅਤੇ ਪਰੇਸ਼ਾਨ ਕਰਦਾ ਹੈ। ਇਸ ਮਸਲੇ ਤੇ ਭਾਰਤ ਸਰਕਾਰ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ, ਸਰਕਾਰ ਨੂੰ ਜਗਾਉਣ ਲਈ ਸ਼੍ਰੋਮਣੀ ਕਮੇਟੀ ਨੇ ਜੋ ਦਰਖਤ ਮੁਹਿੰਮ ਸ਼ੁਰੂ ਕੀਤੀ ਹੈ। ਸਿੰਘ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਦਸਤਖ਼ਤੀ ਮੁਹਿੰਮ ਪੂਰੇ ਭਾਰਤ ਹੀ ਨਹੀਂ ਸਗੋਂ ਵਿਦੇਸ਼ਾਂ ਵਿਚ ਵੀ ਸ਼ੁਰੂ ਕੀਤੀ।
ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਤੋਂ ਇੱਕ ਕਾਉੰਟਰ ਸਥਾਪਿਤ ਕਰਕੇ ਰਿਹਾਈ ਦੀ ਮੰਗ ਸਬੰਧੀ ਪ੍ਰੋਫਾਰਮੇ ਤੇ ਸੰਗਤਾਂ ਦੇ ਦਸਤਖ਼ਤ ਕਰਵਾਏ ਜਾਣਗੇ ਅਤੇ ਰਾਜਪਾਲ ਪੰਜਾਬ ਰਾਹੀਂ ਉਕਤ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜੇ ਜਾਣਗੇ। ਦਸਖਤੀ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਮੋਹਨ ਸਿੰਘ ਬੰਗੀ ਨੇ ਕਿਹਾ ਕਿ ਸਿੱਖਾਂ ਲਈ ਭਾਰਤ ਵਿੱਚ ਕਨੂੰਨ ਹੋਰ ਹੈ ਅਤੇ ਹੋਰ ਕੰਮਾਂ ਲਈ ਕਾਨੂੰਨ ਹੋਰ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਕੌਮ ਵਿਚ ਕੇਂਦਰ ਸਰਕਾਰ ਪ੍ਰਤੀ ਭਾਰੀ ਰੋਸ ਹੈ ਜਿਸ ਕਰਕੇ ਸਿੱਖ ਵੱਡੀ ਗਿਣਤੀ ਵਿੱਚ ਦਸਖ਼ਤੀ ਮੁਹਿਮ ਵਿਚ ਹਿੱਸਾ ਪਾ ਰਹੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।