Home /News /punjab /

ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ 'ਅਖੰਡ ਪਾਠ' ਕਰਵਾਏ, ਰਿਹਾਇਸ਼ 'ਤੇ ਮਿਲਣ ਪੁੱਜਾ ਸਿੱਖ ਵਫ਼ਦ

ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ 'ਅਖੰਡ ਪਾਠ' ਕਰਵਾਏ, ਰਿਹਾਇਸ਼ 'ਤੇ ਮਿਲਣ ਪੁੱਜਾ ਸਿੱਖ ਵਫ਼ਦ

ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ 'ਅਖੰਡ ਪਾਠ' ਕਰਵਾਏ, ਰਿਹਾਇਸ਼ 'ਤੇ ਮਿਲਣ ਪੁੱਜਾ ਸਿੱਖ ਵਫ਼ਦ

ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ 'ਅਖੰਡ ਪਾਠ' ਕਰਵਾਏ, ਰਿਹਾਇਸ਼ 'ਤੇ ਮਿਲਣ ਪੁੱਜਾ ਸਿੱਖ ਵਫ਼ਦ

ਪ੍ਰਧਾਨ ਮੰਤਰੀ ਦੇ ਜਨਮ ਦਿਨ ਦੇ ਮੌਕੇ 'ਤੇ ਦਿੱਲੀ ਦੇ ਗੁਰਦੁਆਰਾ ਸ਼੍ਰੀ ਬਾਲਾ ਸਾਹਿਬ ਜੀ ਨੇ 'ਅਖੰਡ ਪਾਠ' ਕਰਵਾਇਆ ਗਿਆ। 17 ਸਤੰਬਰ ਨੂੰ ਭੋਗ ਪਾਏ ਗਏ। ਇਸ 'ਅਖੰਡ ਪਾਠ' ਵਿੱਚ ਹਜ਼ਾਰਾਂ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਗੁਰਦੁਆਰਾ ਸਾਹਿਬ ਵੱਲੋਂ ਲੰਗਰ, ਸਿਹਤ ਕੈਂਪ ਅਤੇ ਖੂਨਦਾਨ ਕੈਂਪ ਵੀ ਲਗਾਇਆ ਗਿਆ। ਗੁਰਦੁਆਰੇ ਦਾ ਇੱਕ ਵਫ਼ਦ ਅੱਜ ਪ੍ਰਧਾਨ ਮੰਤਰੀ ਨੂੰ 7 ਲੋਕ ਕਲਿਆਣ ਮਾਰਗ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪ੍ਰਸ਼ਾਦ ਅਤੇ ਆਸ਼ੀਰਵਾਦ ਦੇਣ ਲਈ ਮਿਲਿਆ।

ਹੋਰ ਪੜ੍ਹੋ ...
 • Share this:

  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਮੌਕੇ 'ਤੇ ਦਿੱਲੀ ਦੇ ਗੁਰਦੁਆਰਾ ਸ਼੍ਰੀ ਬਾਲਾ ਸਾਹਿਬ ਜੀ ਉਤੇ 'ਅਖੰਡ ਪਾਠ' ਕਰਵਾਇਆ ਗਿਆ। 17 ਸਤੰਬਰ ਨੂੰ ਭੋਗ ਪਾਏ ਗਏ। ਇਸ ਮੌਕੇ ਹਜ਼ਾਰਾਂ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ।

  ਇਸ ਮੌਕੇ ਗੁਰਦੁਆਰਾ ਸਾਹਿਬ ਵੱਲੋਂ ਲੰਗਰ, ਸਿਹਤ ਕੈਂਪ ਅਤੇ ਖੂਨਦਾਨ ਕੈਂਪ ਵੀ ਲਗਾਇਆ ਗਿਆ।

  ਗੁਰਦੁਆਰਾ ਕਮੇਟੀ ਦਾ ਇੱਕ ਵਫ਼ਦ ਅੱਜ ਪ੍ਰਧਾਨ ਮੰਤਰੀ ਨੂੰ 7 ਲੋਕ ਕਲਿਆਣ ਮਾਰਗ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪ੍ਰਸ਼ਾਦ ਅਤੇ ਆਸ਼ੀਰਵਾਦ ਦੇਣ ਲਈ ਮਿਲਿਆ।

  ਸਿੱਖ ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਦਸਤਾਰ ਸਜਾਈ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਅਰਦਾਸ ਵੀ ਕੀਤੀ ਗਈ।

  ਪ੍ਰਧਾਨ ਮੰਤਰੀ ਨੇ ਵਫ਼ਦ ਨੂੰ ਮਿਲਣ 'ਤੇ ਖੁਸ਼ੀ ਜ਼ਾਹਰ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਉਨ੍ਹਾਂ ਦੀਆਂ ਇੱਛਾਵਾਂ ਅਤੇ ਪ੍ਰਾਰਥਨਾਵਾਂ ਲਈ ਧੰਨਵਾਦ ਕੀਤਾ। ਉਨ੍ਹਾਂ ਸਿੱਖ ਕੌਮ ਦੀ ਭਲਾਈ ਲਈ ਲਗਾਤਾਰ ਕੰਮ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

  Published by:Gurwinder Singh
  First published:

  Tags: Modi government, Narendra modi, Narendra Modi birthday