ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਸਿੱਖ ਧਰਮੀ ਫੌਜੀ ਐਸੋਸੀਏਸ਼ਨ ਦਾ ਵਫਦ ਗੱਜਣ ਸਿੰਘ ਜੀ ਦੀ ਅਗਵਾਈ ਹੇਠ ਅੱਜ ਮੈਨੂੰ ਮਿਲਿਆ ਹੈ ਜਿਨ੍ਹਾਂ ਨੇ ਅੱਜ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਸਾਂਝਾ ਕੀਤਾ ਹੈ।
ਮੈਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੇ ਮਸਲੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।
ਸਿਰਸਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਦੱਸ ਦਈਏ ਕਿ ਇਸੇ ਹਫਤੇ ਸਿਰਸਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਹਾਲਾਂਕਿ ਇਸ ਉਤੇ ਉਨ੍ਹਾਂ ਦੀ ਕਾਫੀ ਨੁਕਤਾਚੀਨੀ ਵੀ ਹੋਈ ਸੀ ਪਰ ਸਿਰਸਾ ਨੇ ਦਾਅਵਾ ਕੀਤਾ ਸੀ ਉਹ ਸਿੱਖ ਮਸਲਿਆਂ ਦਾ ਹੱਲ ਕਰਵਾਉਣ ਲਈ ਭਾਜਪਾ ਵਿਚ ਸ਼ਾਮਲ ਹੋਏ ਹਨ। ਕਿਉਂਕਿ ਅਕਾਲੀ ਦਲ ਭਾਜਪਾ ਤੋਂ ਵੱਖ ਹੋ ਗਿਆ ਹੈ ਤੇ ਇਸ ਲਈ ਹੁਣ ਮਸਲੇ ਹੱਲ ਕਰਵਾਉਣ ਦੇ ਸਮਰੱਥ ਨਹੀਂ ਰਿਹਾ ਹੈ।
ਅੱਜ ਉਨ੍ਹਾਂ ਦਾਅਵਾ ਕੀਤਾ ਹੈ ਕਿ ਸਿੱਖ ਧਰਮੀ ਫੌਜੀ ਐਸੋਸੀਏਸ਼ਨ ਦਾ ਵਫਦ ਗੱਜਣ ਸਿੰਘ ਜੀ ਦੀ ਅਗਵਾਈ ਹੇਠ ਮਿਲਿਆ ਹੈ ਜਿਨ੍ਹਾਂ ਨੇ ਅੱਜ ਮੈਨੂੰ ਮਿਲ ਕੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਸਾਂਝਾ ਕੀਤਾ। ਮੈਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੇ ਮਸਲੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।
Published by: Gurwinder Singh
First published: December 06, 2021, 21:10 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Manjinder singh sirsa , Punjab BJP