ਕਸ਼ਮੀਰੀ ਕੁੜੀਆਂ ਦੀ ਹਿਫ਼ਾਜ਼ਤ ਲਈ ਅੱਗੇ ਆਏ ਸਿੱਖ, ਘਰਾਂ ਤੱਕ ਪਹੁੰਚਣ ਲਈ ਛੇੜੀ ਮੁਹਿੰਮ

News18 Punjab
Updated: August 13, 2019, 1:55 PM IST
ਕਸ਼ਮੀਰੀ ਕੁੜੀਆਂ ਦੀ ਹਿਫ਼ਾਜ਼ਤ ਲਈ ਅੱਗੇ ਆਏ ਸਿੱਖ, ਘਰਾਂ ਤੱਕ ਪਹੁੰਚਣ ਲਈ ਛੇੜੀ ਮੁਹਿੰਮ

  • Share this:
ਜੰਮੂ ਕਸ਼ਮੀਰ ਵਿਚ ਧਾਰਾ 370 ਖ਼ਤਮ ਕਰਨ ਮਗਰੋਂ ਕਸ਼ਮੀਰੀ ਔਰਤਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਖ ਭਾਈਚਾਰਾ ਅੱਗੇ ਆਇਆ ਹੈ। ਅਕਾਲ ਤਖ਼ਤ ਵੱਲੋਂ ਕਸ਼ਮੀਰੀ ਔਰਤਾਂ ਦੀ ਹਿਫ਼ਾਜ਼ਤ ਦੇ ਹੁਕਮਾਂ ਤੋਂ ਬਾਅਦ ਪੂਰੇ ਦੇਸ਼ ਵਿਚ ਸਿੱਖਾਂ ਵੱਲੋਂ ਕਸ਼ਮੀਰੀ ਔਰਤਾਂ ਦੀ ਮਦਦ ਕੀਤੀ ਜਾ ਰਹੀ ਹੈ। ਦਿੱਲੀ ਦੇ ਤਿੰਨ ਸਿੱਖ ਨੌਜਵਾਨਾਂ ਨੇ ਵੱਡੀ ਪਹਿਲ ਕਰਦਿਆਂ 32 ਕਸ਼ਮੀਰੀ ਕੁੜੀਆਂ ਨੂੰ ਜੰਮੂ-ਕਸ਼ਮੀਰ ਵਿਚ ਉਨ੍ਹਾਂ ਦੇ ਘਰਾਂ ’ਚ ਸੁਰੱਖਿਅਤ ਪਹੁੰਚਾਇਆ ਹੈ।

ਮਨੁੱਖੀ ਅਧਿਕਾਰਾਂ ਬਾਰੇ ਕਾਰਕੁਨ ਹਰਮਿੰਦਰ ਸਿੰਘ ਆਹਲੂਵਾਲੀਆ ਨੇ ਇਸ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਪੁਣੇ ਤੇ ਹੋਰ ਥਾਵਾਂ ’ਤੇ ਜੰਮੂ-ਕਸ਼ਮੀਰ ਦੀਆਂ 32 ਮੁਟਿਆਰਾਂ ਘਰਾਂ ਨੂੰ ਪਰਤਣਾ ਚਾਹੁੰਦੀਆਂ ਹਨ। ਜਿਸ ਪਿੱਛੋਂ 14 ਮੁਟਿਆਰਾਂ ਨੂੰ ਪੁਣੇ ਤੋਂ ਸੜਕ ਮਾਰਗ ਰਾਹੀਂ ਮੁੰਬਈ ਲਿਆਂਦਾ ਗਿਆ ਅਤੇ 17 ਨੂੰ ਮੁੰਬਈ ਤੋਂ ਹਵਾਈ ਜਹਾਜ਼ ਰਾਹੀਂ ਸ੍ਰੀਨਗਰ ’ਚ ਉਹ ਅਰਮੀਤ ਸਿੰਘ ਖ਼ਾਨਪੁਰੀ (ਪਟੇਲ ਨਗਰ) ਅਤੇ ਬਲਜੀਤ ਸਿੰਘ ਬੱਬਲੂ (ਯਮੁਨਾਪਾਰ) ਨਾਲ ਮਿਲ ਕੇ ਛੱਡਣ ਲਈ ਗਏ। ਤਿੰਨੋਂ ਨੌਜਵਾਨਾਂ ਨੇ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ 19 ਮੁਟਿਆਰਾਂ ਨੂੰ ਸੁਰੱਖਿਅਤ ਮਾਪਿਆਂ ਕੋਲ ਪਹੁੰਚਾਇਆ।

Loading...
ਇਸੇ ਤਰ੍ਹਾਂ ਬੜਗਾਮ ’ਚ 5, ਸ਼ੋਪੀਆਂ ’ਚ 2, ਸ੍ਰੀਨਗਰ ਅਤੇ ਕੁਪਵਾੜਾ ’ਚ 3-3 ਮੁਟਿਆਰਾਂ ਨੂੰ ਸੁਰੱਖਿਅਤ ਟਿਕਾਣਿਆਂ ’ਤੇ ਪਹੁੰਚਾਇਆ। ਨੌਜਵਾਨਾਂ ਨੇ ਦੱਸਿਆ ਕਿ ਫ਼ੌਜ ਅਧਿਕਾਰੀ ਏ ਐੱਸ ਮਲਿਕ ਅਤੇ ਹੋਰਾਂ ਨੇ ਇਸ ਕੰਮ ’ਚ ਉਨ੍ਹਾਂ ਦੀ ਪੂਰੀ ਸਹਾਇਤਾ ਕੀਤੀ। ਦੱਸ ਦਈਏ ਕਿ ਕੁਝ ਭਾਜਪਾ ਆਗੂਆਂ ਵੱਲੋਂ ਕਸ਼ਮੀਰੀ ਔਰਤਾਂ ਬਾਰੇ ਮਾੜੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਤੋਂ ਬਾਅਦ ਇਨ੍ਹਾਂ ਵਿਚ ਡਰ ਦਾ ਮਾਹੌਲ ਹੈ। ਇਹ ਆਪਣੇ ਘਰਾਂ ਨੂੰ ਵਾਪਸ ਜਾਣਾ ਚਹੁੰਦੀਆਂ ਹਨ ਪਰ ਮਾਹੌਲ ਖਰਾਬ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਕਸ਼ਮੀਰੀ ਔਰਤਾਂ ਦੀ ਰੱਖਿਆ ਕਰਨ ਦਾ ਐਲਾਨ ਕੀਤਾ ਸੀ। ਗੁਰਦੁਆਰਿਆਂ ਵਿਚ ਰਹਿਣ ਅਤੇ ਖਾਣ-ਪੀਣ ਤੋਂ ਇਲਾਵਾ ਕਸ਼ਮੀਰੀ ਮੁਟਿਆਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਸੁਰੱਖਿਅਤ ਪਹੁੰਚਾਉਣ ਦੀ ਵੀ ਸ਼੍ਰੋਮਣੀ ਕਮੇਟੀ ਨੇ ਜ਼ਿੰਮੇਵਾਰੀ ਲਈ ਹੈ। ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਿਆਂ ਅਤੇ ਵਿੱਦਿਅਕ ਅਦਾਰਿਆਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਕਸ਼ਮੀਰੀ ਔਰਤ ਜਾਂ ਬੱਚੀ ਸ਼ਰਨ ਲਈ ਆਉਂਦੀ ਹੈ ਤਾਂ ਉਸ ਨੂੰ ਰਿਹਾਇਸ਼, ਲੰਗਰ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾਵੇ।
First published: August 13, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...