• Home
  • »
  • News
  • »
  • punjab
  • »
  • SIMARJIT BAINS BUILT A BRIDGE OF PRAISE FOR CHANNI AND SIDHU

ਸਿਮਰਜੀਤ ਬੈਂਸ ਨੇ ਬੰਨ੍ਹੇ ਚੰਨੀ ਤੇ ਸਿੱਧੂ ਦੀਆਂ ਤਰੀਫਾਂ ਦੇ ਪੁਲ

  • Share this:
    ਜਸਵੀਰ ਬਰਾੜ

    ਲੁਧਿਆਣਾ: ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕੀ ਹੈ। ਮੁੱਖ ਮੰਤਰੀ ਬਣਨ ਉਤੇ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਇਸ ਲੜੀ ਵਿਚ ਮੰਗਲਵਾਰ ਨੂੰ ਸਿਮਰਜੀਤ ਸਿੰਘ ਬੈਂਸ ਵੱਲੋਂ ਵੀ ਇਕ ਪ੍ਰੈਸ ਕਾਨਫਰੰਸ ਕੀਤੀ ਗਈ।

    ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਬਹੁਤ ਹੀ ਸੂਝਵਾਨ ਅਤੇ ਪੜ੍ਹੇ ਲਿਖੇ ਮੁੱਖ ਮੰਤਰੀ ਹਨ। ਉਹਨਾਂ  ਕਿਹਾ ਕਿ ਬੇਸ਼ੱਕ ਉਨ੍ਹਾਂ ਕੋਲ ਸਮਾਂ ਘੱਟ ਹੈ ਪਰ ਉਮੀਦ ਹੈ ਕਿ ਲੋਕਾਂ ਨਾਲ 2017 ਵਿੱਚ ਕੀਤੇ ਵਾਅਦੇ ਜ਼ਰੂਰ ਪੂਰੇ ਕਰਨਗੇ।

    ਉਥੇ ਹੀ ਉਨ੍ਹਾਂ ਨੇ ਅਕਾਲੀ ਦਲ ਉਪਰ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਖੇਤੀਬਾੜੀ ਕਾਨੂੰਨ ਅਕਾਲੀ ਦਲ ਦੀ ਹੀ ਦੇਣ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਅਕਾਲੀ ਦਲ ਨੇ ਕਿਸਾਨਾਂ ਉਪਰ ਇਲਜਾਮ ਲਾ ਉਨ੍ਹਾਂ ਨੂੰ ਬਦਨਾਮ ਕਰਨ ਦੀ ਨੀਤੀ ਅਪਣਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨੀ ਕਮਾਂਡਰ ਨਾਲ ਸਬੰਧ ਵਾਲੇ ਬਿਆਨ ਉਪਰ ਵੀ ਟਿੱਪਣੀ ਕਰਦਿਆਂ ਕਿਹਾ ਕਿ ਪੂਰੀ ਦੁਨੀਆਂ ਦੇ ਸਿੱਖਾਂ ਲਈ ਨਵਜੋਤ ਸਿੰਘ ਸਿੱਧੂ ਨੇ ਰਸਤਾ ਖੁੱਲ੍ਹਵਾ ਕੇ ਵੱਡਾ ਕੰਮ ਕੀਤਾ ਹੈ।
    Published by:Gurwinder Singh
    First published: