ਲੁਧਿਆਣਾ – ਸੁਪਰੀਮ ਕੋਰਟ ਨੇ ਰੇਪ ਕੇਸ ਮਾਮਲੇ 'ਚ ਭਗੌੜਾ ਕਰਾਰ ਦਿੱਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਵੀ ਕੋਈ ਰਾਹਤ ਨਹੀਂ ਦਿੱਤੀ ਹੈ। ਅੱਜ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਵਿਰੁੱਧ ਅਪੀਲ 'ਤੇ ਸੁਣਵਾਈ ਕੀਤੀ, ਜਿਸ ਵਿੱਚ ਪੰਜਾਬ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ, ਜਿਸ ਵਿੱਚ ਬੈਂਸ ਖਿਲਾਫ ਕਥਿਤ ਬਲਾਤਕਾਰ ਦੇ ਮਾਮਲੇ 'ਚ ਪੀ.ਓ. (ਘੋਸ਼ਿਤ ਅਪਰਾਧੀ) ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਹੇਠਲੀ ਅਦਾਲਤ ਨੇ ਭਗੌੜਾ ਕਰਾਰ ਦੇਣ ਅਤੇ ਜਬਰ-ਜਨਾਹ ਦੇ ਮਾਮਲੇ ਵਿਚ ਦਰਜ ਐੱਫ.ਆਈ.ਆਰ. ਨੂੰ ਰੱਦ ਕਰਨ ਦੇ ਮਾਮਲੇ ਨੂੰ ਲੈ ਕੇ ਬੈਂਸ ਵਲੋਂ ਉਚ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅੱਜ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਵਲੋਂ ਵੀ ਬੈਂਸ ਦੀ ਰਿੱਟਾ ਰੱਦ ਕੀਤੀਆਂ ਜਾ ਚੁੱਕੀਆਂ ਹਨ।
ਜਸਟਿਸ ਕਾਂਤ ਨੇ ਕਿਹਾ ਕਿ ਇਸ ਤੱਥ ਦੇ ਮੱਦੇਨਜ਼ਰ ਕਿ ਹਾਈ ਕੋਰਟ ਨੇ ਕਿਹਾ ਕਿ ਆਤਮ ਸਮਰਪਣ 'ਤੇ ਅਰਜ਼ੀ 'ਤੇ ਇਕ ਹਫ਼ਤੇ ਦੇ ਅੰਦਰ ਫੈਸਲਾ ਕੀਤਾ ਜਾਵੇਗਾ, ਅਸੀਂ ਦਖਲ ਨਹੀਂ ਦਿੰਦੇ। ਹਾਲਾਂਕਿ, ਜੇਕਰ ਕੋਈ ਦੇਰੀ ਹੁੰਦੀ ਹੈ, ਤਾਂ ਪਾਰਟੀ ਹਾਈ ਕੋਰਟ ਜਾਂ ਸੁਪਰੀਮ ਕੋਰਟ ਤੱਕ ਪਹੁੰਚ ਕਰ ਸਕਦੀ ਹੈ, ਜਿਵੇਂ ਕਿ ਕੇਸ ਹੋ ਸਕਦਾ ਹੈ। ਜਸਟਿਸ ਕਾਂਤ ਨੇ ਕਿਹਾ ਕਿ ਮੈਜਿਸਟ੍ਰੇਟ ਹਾਈ ਕੋਰਟ ਦੀਆਂ ਟਿੱਪਣੀਆਂ ਤੋਂ ਪ੍ਰਭਾਵਿਤ ਹੋਏ ਬਿਨਾਂ ਜ਼ਮਾਨਤ ਦੀ ਅਰਜ਼ੀ ਦਾ ਫੈਸਲਾ ਕਰ ਸਕਦਾ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।