• Home
  • »
  • News
  • »
  • punjab
  • »
  • SIMARJIT SINGH BAINS EXPRESSED ANGER TOWARDS THE FARMERS GROUPS

ਸਿਮਰਜੀਤ ਸਿੰਘ ਬੈਂਸ ਨੂੰ ਕਿਸਾਨ ਜਥੇਬੰਦੀਆਂ ਪ੍ਰਤੀ ਰੋਸ, ਮੀਟਿੰਗ ਲਈ ਨਹੀਂ ਭੇਜਿਆ ਸੱਦਾ

ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਦੀ ਮੀਟਿੰਗ ਲਈ ਵੀ ਨਹੀਂ ਬੁਲਾਇਆ ਗਿਆ ਸੀ ਅਤੇ ਅਸੀਂ ਜ਼ਬਰਦਸਤੀ ਉਨ੍ਹਾਂ ਤੋਂ ਸਮਾਂ ਲਿਆ ਹੈ।

ਸਿਮਰਜੀਤ ਸਿੰਘ ਬੈਂਸ ਨੂੰ ਕਿਸਾਨ ਜਥੇਬੰਦੀਆਂ ਪ੍ਰਤੀ ਰੋਸ, ਮੀਟਿੰਗ ਲਈ ਨਹੀਂ ਭੇਜਿਆ ਸੱਦਾ( ਫਾਈਲ ਫੋਟੋ)

ਸਿਮਰਜੀਤ ਸਿੰਘ ਬੈਂਸ ਨੂੰ ਕਿਸਾਨ ਜਥੇਬੰਦੀਆਂ ਪ੍ਰਤੀ ਰੋਸ, ਮੀਟਿੰਗ ਲਈ ਨਹੀਂ ਭੇਜਿਆ ਸੱਦਾ( ਫਾਈਲ ਫੋਟੋ)

  • Share this:
    ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੀ ਕਿਸਾਨ ਜਥੇਬੰਦੀਆਂ ਪ੍ਰਤੀ ਗੁੱਸਾ ਜ਼ਾਹਿਰ ਕੀਤਾ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਦੀ ਮੀਟਿੰਗ ਲਈ ਵੀ ਨਹੀਂ ਬੁਲਾਇਆ ਗਿਆ ਸੀ ਅਤੇ ਅਸੀਂ ਜ਼ਬਰਦਸਤੀ ਉਨ੍ਹਾਂ ਤੋਂ ਸਮਾਂ ਲਿਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਕਿਸਾਨਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤ ਪਰ ਇਹੀ ਗੱਲ ਸਾਡੇ ਨਾਲ ਇੱਥੇ ਹੋ ਰਹੀ ਹੈ।

    ਬੈਂਸ ਨੇ ਕਿਹਾ ਕਿ ਕਿਸਾਨ ਸਭ ਤੋਂ ਮਹੱਤਵਪੂਰਨ ਹਨ। ਕਿਸੇ ਵੀ ਤਰ੍ਹਾਂ ਦੀ ਸਿਆਸੀ ਰੈਲੀ ਜਾਂ ਇਕੱਠ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੈਂ ਮਿਊਂਸਪਲ ਚੋਣਾਂ ਦੌਰਾਨ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਚੋਣਾਂ ਨਹੀਂ ਕਰਵਾਈਆਂ ਜਾਣੀਆਂ ਚਾਹੀਦੀਆਂ।

    ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਨਾਲ ਚੰਡੀਗੜ੍ਹ ਵਿੱਚ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਸੰਯੁਕਤ ਮੋਰਚੇ ਵਲੋਂ ਜਾਰੀ ਇੱਕ ਬਿਆਨ ਵਿਚ ਕਿਹਾ ਗਿਆ ਕਿ ਕਿਸਾਨ ਜਥੇਬੰਦੀਆਂ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੀਆਂ ਇੱਛੁਕ ਸਿਆਸੀ ਪਾਰਟੀਆਂ ਦੀ ਚੰਡੀਗੜ੍ਹ ਵਿੱਚ ਬੈਠਕ ਸੱਦੀ ਗਈ ਸੀ। ਇਸ ਵਿੱਚ ਸਿਆਸੀ ਆਗੂਆਂ ਨਾਲ ਸੁਆਲ-ਜਵਾਬ ਕੀਤੇ ।

    ਜ਼ਿਕਰਯੋਗ ਹੈ ਕਿ 32 ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਮੋਰਚੇ ਦੇ ਇੱਕ ਬਿਆਨ ਵਿਚ ਦੱਸਿਆ ਕਿ ਪੰਜਾਬ ਦੇ ਪਿੰਡਾਂ ਵਿੱਚ ਟਕਰਾਅ ਨਾ ਹੋਵੇ ਤੇ ਲੋਕ ਵੰਡੇ ਨਾ ਜਾਣ, ਇਸ ਲਈ ਸਿਆਸੀ ਧਿਰਾਂ ਨੂੰ ਅਪੀਲ ਕਰਨ ਅਤੇ ਚਿਤਾਵਨੀ ਦੇਣ ਦੇ ਇਰਾਦੇ ਨਾਲ ਇਹ ਬੈਠਕ ਸੱਦੀ ਗਈ ਹੈ।
    Published by:Sukhwinder Singh
    First published: